ਵੜਿੰਗ ਐਕਸ਼ਨ 'ਚ: ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੂੰ ਕਾਂਗਰਸ 'ਚੋਂ ਕੱਢਿਆ

ਸੂਬੇ ਵਿੱਚ 'ਆਪ' ਦੀ ਸਰਕਾਰ ਬਣਨ ਤੋਂ ਬਾਅਦ ਤੋਂ ਹੀ ਪਿਰਮਲ ਸਿੰਘ ਧੌਲਾ ਹਲਕਾ ਭਦੌੜ ਵਿੱਚ ਪਾਰਟੀ ਗਤੀਵਿਧੀਆਂ ਤੋਂ ਦੂਰ ਚੱਲੇ ਆ ਰਹੇ ਸਨ। ਕਾਂਗਰਸ ਨੇ ਇਸ ਦਾ ਸਖਤ ਨੋਟਿਸ ਲੈਂਦਿਆਂ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ।
ਵੜਿੰਗ ਐਕਸ਼ਨ 'ਚ: ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੂੰ ਕਾਂਗਰਸ 'ਚੋਂ ਕੱਢਿਆ

ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੂੰ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਰਾਜਾ ਵੜਿੰਗ ਨਾਲ ਮੁਲਾਕਾਤ ਕਰਕੇ ਚੰਡੀਗੜ੍ਹ ਤੋਂ ਪਰਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਲੱਕੀ ਪੱਖੋ ਨੇ ਕਿਹਾ ਕਿ ਸੋਮਵਾਰ ਨੂੰ ਉਹ ਪ੍ਰੈਸ ਕਾਨਫਰੰਸ ਕਰਕੇ ਪਿਰਮਲ ਧੌਲਾ ਨੂੰ ਪਾਰਟੀ ਵਿੱਚੋਂ ਕੱਢਣ ਬਾਰੇ ਪਾਰਟੀ ਵਰਕਰਾਂ ਤੇ ਅਹੁਦੇਦਾਰਾਂ ਨੂੰ ਜਾਣੂ ਕਰਵਾਉਣਗੇ।

ਤੁਹਾਨੂੰ ਦੱਸ ਦੇਈਏ ਕਿ ਪਿਰਮਲ ਸਿੰਘ ਧੌਲਾ ਨੇ 2017 ਵਿੱਚ ਭਦੌੜ ਸੀਟ ਤੋਂ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਵਿਧਾਨ ਸਭਾ ਚੋਣ ਜਿੱਤੀ ਸੀ। ਸੁਖਪਾਲ ਸਿੰਘ ਖਹਿਰਾ ਦੇ ਨਾਲ ਹੀ ਉਹ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਦੌੜ ਤੋਂ ਕਾਂਗਰਸ ਦੀ ਟਿਕਟ ਲਈ ਕਾਫੀ ਦੌੜ ਲੱਗੀ ਸੀ, ਪਰ ਕਾਂਗਰਸ ਹਾਈਕਮਾਂਡ ਨੇ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੈਦਾਨ ਵਿੱਚ ਉਤਾਰਿਆ ਸੀ।

ਸੂਬੇ ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਤੋਂ ਹੀ ਪਿਰਮਲ ਸਿੰਘ ਧੌਲਾ ਹਲਕਾ ਭਦੌੜ ਵਿੱਚ ਪਾਰਟੀ ਗਤੀਵਿਧੀਆਂ ਤੋਂ ਦੂਰ ਚੱਲੇ ਆ ਰਹੇ ਸਨ। ਕਾਂਗਰਸ ਨੇ ਇਸ ਦਾ ਸਖਤ ਨੋਟਿਸ ਲੈਂਦਿਆਂ ਹੁਣ ਪਾਰਟੀ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। 2022 ਦੀਆਂ ਚੋਣਾਂ ’ਚ ਭਾਵੇਂ ਉਨ੍ਹਾਂ ਨੇ ਚੋਣ ਲੜਨ ਲਈ ਕਾਂਗਰਸ ਪਾਰਟੀ ’ਚ ਕਾਫ਼ੀ ਭੱਜਦੌੜ ਕੀਤੀ, ਪਰ ਕਾਂਗਰਸ ਹਾਈਕਮਾਂਡ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਭਦੌੜ ਹਲਕੇ ’ਚ ਚੋਣਾਂ ’ਚ ਉਤਾਰ ਕੇ ਪਿਰਮਲ ਸਿੰਘ ਖ਼ਾਲਸਾ ਨੂੰ ਟਿਕਟ ਦੇਣ ਤੋਂ ਹੱਥ ਪਿਛਾਂਹ ਕਰ ਲਿਆ ਸੀ।

ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਪਿਰਮਲ ਸਿੰਘ ਖ਼ਾਲਸਾ ਹੁਣ ਹਲਕਾ ਭਦੌੜ ’ਚ ਆਪਣੀਆਂ ਸਿਆਸੀ ਗਤੀਵਿਧੀਆਂ ਕਾਂਗਰਸ ਪਾਰਟੀ ਨਾਲ ਆਪਣਾ ਨਾਂ ਜੋੜ ਕੇ ਕਰ ਰਹੇ ਸਨ, ਜਿਸ ’ਤੇ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਪਾਰਟੀ ’ਚੋਂ ਕੱਢਦਿਆਂ ਇਕ ਵਾਰੀ ਫਿਰ ਪਿਰਮਲ ਸਿੰਘ ਖ਼ਾਲਸਾ ਦੇ ਸਿਆਸੀ ਭਵਿੱਖ ’ਤੇ ਸਵਾਲੀਆ ਚਿੰਨ੍ਹ ਲਗਾ ਦਿੱਤਾ ਹੈ। ਉਨ੍ਹਾਂ ਦੀ ਅਗਲੀ ਰਣਨੀਤੀ ਕੀ ਹੋਵੇਗੀ, ਇਹ ਆਉਣ ਵਾਲੇ ਸਮੇਂ 'ਚ ਹੀ ਪਤਾ ਲਗੇਗਾ । ਹੁਣ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਤਵਾਰ ਨੂੰ ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਤੋਂ ਕੱਢ ਦਿੱਤਾ ਹੈ।

Related Stories

No stories found.
logo
Punjab Today
www.punjabtoday.com