'ਆਮ ਆਦਮੀ ਪਾਰਟੀ' ਦੇ ਰਾਜ 'ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ : ਰਾਜਾ ਵੜਿੰਗ

ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਦੀ ਸਥਿਤੀ ਠੀਕ ਨਹੀਂ ਹੈ। ਸੂਬੇ ਵਿੱਚ 'ਆਪ' ਦੀ ਸਰਕਾਰ ਬਣਨ ਤੋਂ ਬਾਅਦ ਹਰ ਰੋਜ਼ ਕਤਲ ਅਤੇ ਗੈਂਗ ਵਾਰ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ।
'ਆਮ ਆਦਮੀ ਪਾਰਟੀ' ਦੇ ਰਾਜ 'ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ : ਰਾਜਾ ਵੜਿੰਗ

ਪੰਜਾਬ 'ਚ ਕਾਂਗਰਸ ਪਾਰਟੀ ਲਗਾਤਾਰ ਪੰਜਾਬ ਸਰਕਾਰ 'ਤੇ ਹਮਲਾ ਕਰ ਰਹੀ ਹੈ। ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਸਿਫਰ ਕਾਲ ਦੌਰਾਨ ਕਾਂਗਰਸ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਦੀ ਕਾਨੂੰਨ ਵਿਵਸਥਾ ਦਾ ਮੁੱਦਾ ਉਠਾਇਆ। ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਸੈਸ਼ਨ ਦੀ ਕਵਰੇਜ ਲਈ ਕੈਂਪਸ ਵਿੱਚ ਦਾਖ਼ਲ ਹੋਣ ਵਾਲੇ ਮੀਡੀਆ ਕਰਮੀਆਂ ਨਾਲ ਵਿਤਕਰੇ ਦਾ ਦੋਸ਼ ਲਾਇਆ।

ਰਾਜਾ ਵੜਿੰਗ ਨੇ ਆਪਣੀ ਗੱਲ ਰੱਖਦਿਆਂ ਕਿਹਾ ਕਿ ਕਾਨੂੰਨ ਵਿਵਸਥਾ ਦੀ ਸਥਿਤੀ ਠੀਕ ਨਹੀਂ ਹੈ। ਸੂਬੇ ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਹਰ ਰੋਜ਼ ਕਤਲ ਅਤੇ ਗੈਂਗ ਵਾਰ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਸਿੱਧੂ ਮੂਸੇਵਾਲ ਦਾ ਕਤਲ, ਕਬੱਡੀ ਖਿਡਾਰੀ ਦਾ ਕਤਲ, ਹਿੰਦੂ ਆਗੂ ਸੂਰੀ ਦਾ ਕਤਲ, ਅਜਨਾਲਾ ਥਾਣੇ ਦਾ ਕਬਜ਼ਾ ਤੇ ਜੇਲ੍ਹ ਵਿੱਚ ਬੰਦ ਗੈਂਗ ਵਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਰਕਾਰ ਦਾ ਕੋਈ ਕੰਟਰੋਲ ਨਹੀਂ ਬਚਿਆ ਹੈ।

ਰਾਜਾ ਵੜਿੰਗ ਨੇ ਕਿਹਾ ਕਿ ਸਰਕਾਰ ਨੂੰ ਇਸ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਸੂਬੇ ਵਿੱਚ ਅਮਨ-ਕਾਨੂੰਨ ਨੂੰ ਬਹਾਲ ਰੱਖਿਆ ਜਾ ਸਕੇ। ਵਿਧਾਨ ਸਭਾ ਕੰਪਲੈਕਸ ਵਿੱਚ ਮੀਡੀਆ ਪਾਸ ਦੇ ਦਾਖਲੇ ਦਾ ਮੁੱਦਾ ਉਠਾਉਂਦੇ ਹੋਏ ਪ੍ਰਤਾਪ ਬਾਜਵਾ ਨੇ ਕਿਹਾ ਕਿ ਸਰਕਾਰ ਮੀਡੀਆ ਪਾਸ ਜਾਰੀ ਕਰਨ ਵਿੱਚ ਪਿਕ ਐਂਡ ਚੁਜ ਦੀ ਨੀਤੀ ਅਪਣਾ ਰਹੀ ਹੈ। ਮੀਡੀਆ ਪਾਸ ਸਿਰਫ਼ ਚੋਣਵੇਂ ਲੋਕਾਂ ਨੂੰ ਹੀ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਨੀਤੀ ਉਚਿਤ ਨਹੀਂ ਹੈ। ਇਹੀ ਮੁੱਦਾ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਵੀ ਉਠਾਇਆ ਸੀ।

ਉਨ੍ਹਾਂ ਸਰਕਾਰ ਵੱਲੋਂ ਇੱਕ ਮੀਡੀਆ ਹਾਊਸ ਦੇ ਮਾਲਕ ਨੂੰ ਧਮਕਾਉਣ ਦੀ ਵੀ ਨਿਖੇਧੀ ਕੀਤੀ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਰਕਾਰੀ ਜ਼ਮੀਨਾਂ 'ਤੇ ਹੋਏ ਕਬਜ਼ਿਆਂ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਇਸ ਨੂੰ ਰੋਕਣ ਲਈ ਸਰਕਾਰ ਨੂੰ ਠੋਸ ਨੀਤੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਦੀ ਨਾਮਵਰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਨੇ 13 ਏਕੜ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ। ਇਸ ਦੇ ਨਾਲ ਹੀ ਬਲਬੀਰ ਸਿੰਘ ਸੀਚੇਵਾਲ ਦੀ ਵੀ ਨਾਜਾਇਜ਼ ਜ਼ਮੀਨ ਹੈ, ਜਿਸ ਨੂੰ ਛੁਡਾਇਆ ਜਾਵੇ ਜਾਂ ਉਸ ਜ਼ਮੀਨ ਦੀ ਕੀਮਤ ਉਕਤ ਵਿਅਕਤੀਆਂ ਤੋਂ ਵਸੂਲ ਕੀਤੀ ਜਾਵੇ।

Related Stories

No stories found.
logo
Punjab Today
www.punjabtoday.com