ਪੰਜਾਬ ਸਰਕਾਰ ਦਾ 8100 ਅਸਲਾ ਲਾਇਸੈਂਸ ਰੱਦ ਕਰਨ ਦੀ ਯੋਜਨਾ

ਪੰਜਾਬ ਵਿੱਚ ਭਾਰਤ ਦੀ 2 ਫੀਸਦੀ ਆਬਾਦੀ ਹੈ, ਪਰ ਦੇਸ਼ ਦੀਆਂ ਬੰਦੂਕਾਂ ਦਾ 10 ਫੀਸਦੀ ਹਿੱਸਾ ਪੰਜਾਬ ਕੋਲ ਹੈ। ਗ੍ਰਹਿ ਮੰਤਰਾਲੇ ਦੀ ਰਿਪੋਰਟ ਅਨੁਸਾਰ ਜਨਵਰੀ 2022 ਤੱਕ ਪੰਜਾਬ ਵਿੱਚ 3.90 ਲੱਖ ਤੋਂ ਵੱਧ ਲਾਇਸੈਂਸੀ ਬੰਦੂਕਾਂ ਹਨ।
ਪੰਜਾਬ ਸਰਕਾਰ ਦਾ 8100 ਅਸਲਾ ਲਾਇਸੈਂਸ ਰੱਦ ਕਰਨ ਦੀ ਯੋਜਨਾ

ਪਿੱਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਨੂੰ ਪੰਜਾਬ ਵਿਚ ਜ਼ਿਆਦਾ ਅਸਲਾ ਹੋਣ ਦੀ ਖਬਰਾਂ ਮਿਲ ਰਹੀਆਂ ਸਨ। ਪੰਜਾਬ ਪੁਲਿਸ ਜਲਦ ਹੀ ਗੰਨ ਕਲਚਰ ਖਿਲਾਫ ਵੱਡਾ ਕਦਮ ਚੁੱਕਣ ਜਾ ਰਹੀ ਹੈ। ਕਰੀਬ 8100 ਅਸਲਾ ਲਾਇਸੈਂਸ ਰੱਦ ਕਰਨ ਦੀ ਤਿਆਰੀ ਹੈ। ਪੁਲਿਸ ਨੇ ਪਿਛਲੇ ਦਿਨੀਂ 813 ਲਾਇਸੈਂਸ ਰੱਦ ਕੀਤੇ ਸਨ ਅਤੇ 1460 ਲਾਇਸੈਂਸ ਮੁਅੱਤਲ ਕੀਤੇ ਗਏ ਹਨ।

ਇਸ ਤੋਂ ਇਲਾਵਾ ਫਿਲਮਾਂ, ਗੀਤਾਂ ਜਾਂ ਸੋਸ਼ਲ ਮੀਡੀਆ 'ਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਵਾਲਿਆਂ ਖਿਲਾਫ 170 ਕੇਸ ਦਰਜ ਕੀਤੇ ਗਏ ਹਨ। ਪੁਲਿਸ ਦੀਆਂ ਆਈਟੀ ਟੀਮਾਂ ਸੋਸ਼ਲ ਮੀਡੀਆ 'ਤੇ ਤਿੱਖੀ ਨਜ਼ਰ ਰੱਖ ਰਹੀਆਂ ਹਨ। ਆਈਜੀ (ਹੈੱਡਕੁਆਰਟਰ) ਨੇ ਗੱਲਬਾਤ ਦੌਰਾਨ ਦੱਸਿਆ ਕਿ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਹਥਿਆਰਾਂ ਸਬੰਧੀ ਸਰਕਾਰ ਵੱਲੋਂ ਤੈਅ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਰ ਕਿਸੇ ਨੂੰ ਕਰਨੀ ਪਵੇਗੀ।

ਗਾਇਕ ਸਿੱਧੂ ਮੂਸੇਵਾਲਾ, ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਪੰਜਾਬ ਸਰਕਾਰ ਨੇ ਕਰੀਬ ਦੋ ਮਹੀਨੇ ਪਹਿਲਾਂ ਹਥਿਆਰਾਂ ਦੀ ਪੜਤਾਲ ਸ਼ੁਰੂ ਕੀਤੀ ਸੀ। ਇਸ ਤੋਂ ਇਲਾਵਾ ਹਥਿਆਰਾਂ ਦੀ ਜਨਤਕ ਪ੍ਰਦਰਸ਼ਨੀ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਪਾਬੰਦੀ ਇੰਟਰਨੈੱਟ ਮੀਡੀਆ 'ਤੇ ਵੀ ਲਗਾਈ ਗਈ ਹੈ। ਗੰਨ ਹਾਊਸ 'ਤੇ ਵੀ ਨਕੇਲ ਕੱਸੀ ਗਈ। ਉਸਦੀ ਹਰ ਤਿੰਨ ਮਹੀਨੇ ਬਾਅਦ ਜਾਂਚ ਕਰਨ ਦੇ ਵੀ ਹੁਕਮ ਦਿੱਤੇ ਗਏ ਹਨ।

ਇਹ ਪੜਤਾਲ ਜ਼ਿਲ੍ਹਾ ਪੱਧਰ ’ਤੇ ਚੱਲ ਰਹੀ ਹੈ। ਜਾਂਚ 'ਚ ਸਾਹਮਣੇ ਆਇਆ ਕਿ ਜਿਨ੍ਹਾਂ ਲੋਕਾਂ ਦੇ ਲਾਇਸੈਂਸ ਰੱਦ ਜਾਂ ਸਸਪੈਂਡ ਕੀਤੇ ਗਏ ਸਨ, ਉਨ੍ਹਾਂ 'ਚੋਂ ਜ਼ਿਆਦਾਤਰ ਨੇ ਹਥਿਆਰ ਲੈਣ ਲਈ ਫਰਜ਼ੀ ਪਤੇ ਦਿੱਤੇ ਸਨ। ਕਈ ਅਜਿਹੇ ਹਨ ਜਿਨ੍ਹਾਂ ਨੇ ਨਿਯਮਾਂ ਵਿੱਚ ਸੋਧ ਤੋਂ ਬਾਅਦ ਆਪਣੇ ਹਥਿਆਰਾਂ ਨੂੰ ਸਮਰਪਣ ਨਹੀਂ ਕੀਤਾ। ਅਸਲਾ ਲਾਇਸੈਂਸ ਦੇ ਨਿਯਮ ਬਦਲ ਗਏ ਹਨ। ਇੱਕ ਲਾਇਸੈਂਸ ਧਾਰਕ ਸਿਰਫ਼ ਦੋ ਹਥਿਆਰ ਰੱਖ ਸਕਦਾ ਹੈ, ਪਰ ਕੁਝ ਲੋਕਾਂ ਨੇ ਹੁਣ ਤੱਕ 3-3 ਹਥਿਆਰ ਰੱਖ ਚੁੱਕੇ ਹਨ। ਅਜਿਹੇ ਲੋਕਾਂ ਦੇ ਲਾਇਸੈਂਸ ਰੱਦ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਪਿਛਲੇ ਕੁਝ ਸਾਲਾਂ ਵਿੱਚ ਗੰਨ ਕਲਚਰ ਤੇਜ਼ੀ ਨਾਲ ਵਧਿਆ ਹੈ।

ਪੰਜਾਬ ਵਿੱਚ ਭਾਰਤ ਦੀ 2 ਫੀਸਦੀ ਆਬਾਦੀ ਹੈ, ਪਰ ਦੇਸ਼ ਦੀਆਂ ਬੰਦੂਕਾਂ ਦਾ 10 ਫੀਸਦੀ ਹਿੱਸਾ ਪੰਜਾਬ ਕੋਲ ਹੈ। ਗ੍ਰਹਿ ਮੰਤਰਾਲੇ ਦੀ ਰਿਪੋਰਟ ਅਨੁਸਾਰ ਜਨਵਰੀ 2022 ਤੱਕ ਪੰਜਾਬ ਵਿੱਚ 3.90 ਲੱਖ ਤੋਂ ਵੱਧ ਲਾਇਸੈਂਸੀ ਬੰਦੂਕਾਂ ਹਨ। ਪੰਜਾਬ ਵਿੱਚ ਕਰੀਬ 55 ਲੱਖ ਪਰਿਵਾਰ ਹਨ ਅਤੇ 3 ਲੱਖ 90 ਹਜ਼ਾਰ ਤੋਂ ਵੱਧ ਅਸਲਾ ਲਾਇਸੈਂਸ ਹਨ। ਦੂਜੇ ਪਾਸੇ ਪੰਜਾਬ ਵਿੱਚ 70 ਤੋਂ ਵੱਧ ਗੈਂਗ ਸਰਗਰਮ ਹਨ ਅਤੇ ਇੱਥੇ 500 ਤੋਂ ਵੱਧ ਗੈਂਗਸਟਰ ਹਨ। ਗਰੋਹ ਦੇ ਬਹੁਤੇ ਆਗੂ ਵਿਦੇਸ਼ ਜਾਂ ਜੇਲ੍ਹ ਵਿੱਚ ਹਨ। ਇਹ ਦੋਵੇਂ ਥਾਵਾਂ ਤੋਂ ਆਪਣਾ ਅਪਰਾਧ ਨੈੱਟਵਰਕ ਚਲਾਉਂਦੇ ਹਨ।

Related Stories

No stories found.
logo
Punjab Today
www.punjabtoday.com