ਚੱਢਾ ਦੇ ਚੇਅਰਮੈਨ ਬਣਨ ਤੇ ਵਿਰੋਧੀਆਂ ਦਾ ਹਮਲਾ ਮਾਨ ਨੂੰ ਕਿਹਾ ਸ਼ੋਅਪੀਸ ਸੀਐੱਮ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਰਾਘਵ ਚੱਢਾ ਨੂੰ ਸਲਾਹਕਾਰ ਕਮੇਟੀ ਦਾ ਚੇਅਰਮੈਨ ਬਣਾਉਣਾ, ਉਨ੍ਹਾਂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੇ ਬਰਾਬਰ ਹੈ।
ਚੱਢਾ ਦੇ ਚੇਅਰਮੈਨ ਬਣਨ ਤੇ ਵਿਰੋਧੀਆਂ ਦਾ ਹਮਲਾ ਮਾਨ ਨੂੰ ਕਿਹਾ ਸ਼ੋਅਪੀਸ ਸੀਐੱਮ

ਰਾਘਵ ਚੱਢਾ ਨੇ ਪੰਜਾਬ ਵਿਧਾਨਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਵਡੀ ਜਿੱਤ ਦਿਲਾਉਣ ਵਿਚ ਅਹਿਮ ਭੂਮਿਕਾ ਨਿਭਾਈ ਸੀ। ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਸਰਕਾਰ ਦੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਬਣਾਏ ਜਾਣ ਨੂੰ ਲੈ ਕੇ ਸਿਆਸੀ ਖਲਬਲੀ ਮਚ ਗਈ ਹੈ।

ਕਾਂਗਰਸ ਅਤੇ ਭਾਜਪਾ ਨੇ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਪੰਜਾਬ ਵਿਧਾਨ ਸਭਾ 'ਚ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਸੁਪਰ ਸੀ.ਐੱਮ. ਰਾਘਵ ਚੱਢਾ ਕਾਰਜਕਾਰੀ ਮੁੱਖ ਮੰਤਰੀ ਹਨ ਅਤੇ ਭਗਵੰਤ ਮਾਨ ਸ਼ੋਅਪੀਸ ਸੀਐਮ ਹਨ।

ਇਸ ਤੋਂ ਇਲਾਵਾ ਭਾਜਪਾ 'ਤੇ ਵੀ ਤਿੱਖਾ ਨਿਸ਼ਾਨਾ ਸਾਧਿਆ। ਦੂਜੇ ਪਾਸੇ ਮਾਨ ਸਰਕਾਰ ਦਾ ਤਰਕ ਹੈ ਕਿ ਰਾਘਵ ਚੱਢਾ ਪੇਸ਼ੇ ਤੋਂ ਚਾਰਟਰਡ ਅਕਾਊਂਟੈਂਟ ਹੈ। ਉਨ੍ਹਾਂ ਨੇ ਦਿੱਲੀ ਸਰਕਾਰ ਦੀ ਵਿੱਤੀ ਹਾਲਤ ਸੁਧਾਰਨ ਵਿੱਚ ਅਹਿਮ ਯੋਗਦਾਨ ਪਾਇਆ। ਉਨ੍ਹਾਂ ਦੇ ਚੇਅਰਮੈਨ ਬਣਨ ਨਾਲ ਸਰਕਾਰ ਨੂੰ ਕਾਫੀ ਫਾਇਦਾ ਹੋਵੇਗਾ। ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਕਿਹਾ ਕਿ ਰਾਘਵ ਚੱਢਾ ਨੂੰ ਸਲਾਹਕਾਰ ਕਮੇਟੀ ਦਾ ਚੇਅਰਮੈਨ ਬਣਾ ਕੇ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪੰਜਾਬ ਦੇ ਸਵੈਮਾਣ ਅਤੇ ਆਜ਼ਾਦ ਹੋਂਦ ਨੂੰ ਗਿਰਵੀ ਰੱਖ ਦਿੱਤਾ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਰਾਘਵ ਚੱਢਾ ਨੂੰ ਸਲਾਹਕਾਰ ਕਮੇਟੀ ਦਾ ਚੇਅਰਮੈਨ ਬਣਾਉਣਾ ਉਨ੍ਹਾਂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੇ ਬਰਾਬਰ ਹੈ। ਪੰਜਾਬੀਆਂ ਨੇ ਇਸ ਤਬਦੀਲੀ ਲਈ ਵੋਟ ਨਹੀਂ ਪਾਈ। ਲੱਗਦਾ ਭਗਵੰਤ ਮਾਨ ਜੀ ਨੇ ਪੰਜਾਬ ਸਰਕਾਰ ਨੂੰ ਠੇਕਾ ਦੇ ਦਿੱਤਾ ਹੈ। ਕਾਂਗਰਸੀ ਵਿਧਾਇਕ ਤੇ ਸਾਬਕਾ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ 'ਚ 'ਆਪ' ਦੇ ਸੂਬੇਦਾਰ ਰਾਘਵ ਚੱਢਾ ਨੇ ਸੱਤਾ ਸੰਭਾਲ ਲਈ ਹੈ।

ਉਨ੍ਹਾਂ ਭਗਵੰਤ ਮਾਨ ਨੂੰ ਤਾਅਨਾ ਮਾਰਦਿਆਂ ਕਿਹਾ ਕਿ ਪੱਗ ਪੀਲੀ ਹੈ, ਭਗਤ ਸਿੰਘ ਦੀ ਗੱਲ ਤਾਂ ਦਿੱਲੀ ਵਿੱਚ ਹੋ ਰਹੀ ਹੈ। ਰਾਘਵ ਚੱਢਾ ਨੂੰ ਸਲਾਹਕਾਰ ਕਮੇਟੀ ਦਾ ਚੇਅਰਮੈਨ ਬਣਾਉਣ ਤੋਂ ਬਾਅਦ ਪੰਜਾਬ ਸਰਕਾਰ ਨੇ ਕਿਹਾ ਕਿ ਉਹ ਜਲੰਧਰ ਦੇ ਰਹਿਣ ਵਾਲੇ ਹਨ। ਕੁਝ ਦਹਾਕੇ ਪਹਿਲਾਂ, ਉਸ ਦਾ ਪਰਿਵਾਰ ਬਿਹਤਰ ਮੌਕੇ ਲਈ ਦਿੱਲੀ ਚਲਾ ਗਿਆ ਸੀ, ਪਰ ਚੱਢਾ ਪੰਜਾਬ 'ਚ ਹੀ ਰਿਹਾ। ਉਹ ਦਿੱਲੀ ਸਰਕਾਰ ਵਿੱਚ ਵਿੱਤ ਮੰਤਰੀ ਮਨੀਸ਼ ਸਿਸੋਦੀਆ ਦੇ ਵਿੱਤੀ ਸਲਾਹਕਾਰ ਰਹਿ ਚੁੱਕੇ ਹਨ। ਇਕ ਰੁਪਏ ਦੀ ਤਨਖਾਹ ਲੈ ਕੇ ਉਨ੍ਹਾਂ ਨੇ ਮਾਲੀਆ ਚੋਰੀ ਰੋਕਣ ਅਤੇ ਭ੍ਰਿਸ਼ਟਾਚਾਰ ਨੂੰ ਘਟਾਉਣ ਵਿਚ ਅਹਿਮ ਕੰਮ ਕੀਤਾ। ਉਹ ਪੇਸ਼ੇ ਤੋਂ ਚਾਰਟਰਡ ਅਕਾਊਂਟੈਂਟ ਹੈ।

Related Stories

No stories found.
logo
Punjab Today
www.punjabtoday.com