ਲਾਰੈਂਸ 8 ਦਿਨਾਂ ਦੇ ਰਿਮਾਂਡ 'ਤੇ,ਸਖ਼ਤ ਸੁਰੱਖਿਆ 'ਚ ਅੰਮ੍ਰਿਤਸਰ ਅਦਾਲਤ ਪੇਸ਼

ਲਾਰੈਂਸ ਨੂੰ 3 ਅਗਸਤ ਨੂੰ ਅੰਮ੍ਰਿਤਸਰ ਵਿੱਚ ਹੋਏ ਰਾਣਾ ਕੰਧੋਵਾਲੀਆ ਕਤਲ ਕੇਸ ਦੇ ਸਬੰਧ ਵਿੱਚ ਸਖ਼ਤ ਸੁਰੱਖਿਆ ਹੇਠ ਮੰਗਲਵਾਰ ਸਵੇਰੇ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਲਾਰੈਂਸ 8 ਦਿਨਾਂ ਦੇ ਰਿਮਾਂਡ 'ਤੇ,ਸਖ਼ਤ ਸੁਰੱਖਿਆ 'ਚ ਅੰਮ੍ਰਿਤਸਰ ਅਦਾਲਤ ਪੇਸ਼

ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੋਂ ਉਸ ਨੂੰ 6 ਜੁਲਾਈ ਤੱਕ ਰਿਮਾਂਡ 'ਤੇ ਭੇਜ ਦਿੱਤਾ ਗਿਆ। ਉਸ ਨੂੰ 3 ਅਗਸਤ ਨੂੰ ਅੰਮ੍ਰਿਤਸਰ ਵਿੱਚ ਹੋਏ ਰਾਣਾ ਕੰਧੋਵਾਲੀਆ ਕਤਲ ਕੇਸ ਦੇ ਸਬੰਧ ਵਿੱਚ ਸਖ਼ਤ ਸੁਰੱਖਿਆ ਹੇਠ ਮੰਗਲਵਾਰ ਸਵੇਰੇ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਰਿਮਾਂਡ ਦੌਰਾਨ ਉਨ੍ਹਾਂ ਕੋਲੋਂ ਸਿੱਧੂ ਮੂਸੇਵਾਲਾ ਅਤੇ ਰਾਣਾ ਕੰਧੋਵਾਲੀਆ ਕਤਲ ਕੇਸਾਂ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ। ਲਾਰੈਂਸ ਨੂੰ ਸੋਮਵਾਰ ਦੇਰ ਰਾਤ 12.30 ਵਜੇ ਸਖ਼ਤ ਸੁਰੱਖਿਆ ਵਿਚਕਾਰ ਅੰਮ੍ਰਿਤਸਰ ਲਿਆਂਦਾ ਗਿਆ। ਲਾਰੈਂਸ ਬਿਸ਼ਨੋਈ ਨੂੰ ਸੋਮਵਾਰ ਸ਼ਾਮ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਟਰਾਂਜ਼ਿਟ ਰਿਮਾਂਡ ’ਤੇ ਲਿਆ ਸੀ।

ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਦੀ ਮਾਲ ਮੰਡੀ ਸਥਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਵਿੱਚ ਰੱਖਿਆ ਗਿਆ ਹੈ। ਲਾਰੈਂਸ ਦੇ ਆਉਣ ਤੋਂ ਪਹਿਲਾਂ ਹੀ ਪੰਜਾਬ ਦੀਆਂ ਵੱਖ-ਵੱਖ ਸੁਰੱਖਿਆ ਏਜੰਸੀਆਂ ਐੱਸ.ਐੱਸ.ਓ.ਸੀ. SSOC ਦੀ ਸੁਰੱਖਿਆ ਪਹਿਲਾਂ ਨਾਲੋਂ ਹੋਰ ਸਖ਼ਤ ਕਰ ਦਿੱਤੀ ਗਈ ਹੈ। ਬਲੈਕ ਕਮਾਂਡੋ ਅਤੇ ਬਖਤਰਬੰਦ ਗੱਡੀਆਂ ਬਾਹਰ ਤਾਇਨਾਤ ਸਨ । ਤਿੰਨ ਲੇਅਰ ਸੁਰੱਖਿਆ ਸਥਾਪਿਤ ਕੀਤੀ ਗਈ। ਇਸ ਤੋਂ ਇਲਾਵਾ ਸੀਸੀਟੀਵੀ ਕੈਮਰੇ ਵੀ ਲਗਾਏ ਗਏ ਸਨ। ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਪੁਲਿਸ ਸਾਰੀ ਰਾਤ ਲਾਰੇਂਸ ਬਿਸ਼ਨੋਈ ਤੋਂ ਪੁੱਛਗਿੱਛ ਕਰਦੀ ਰਹੀ।

ਲਾਰੇਂਸ ਬਿਸ਼ਨੋਈ ਨੂੰ ਮੰਗਲਵਾਰ ਸਵੇਰੇ 8.30 ਵਜੇ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪਹਿਲਾਂ ਪੂਰੇ ਸ਼ਹਿਰ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਪੂਰੇ ਕੋਰਟ ਕੰਪਲੈਕਸ ਨੂੰ ਸੀਲ ਕਰ ਦਿੱਤਾ ਗਿਆ। ਕਚਹਿਰੀ ਚੌਕ, ਰਾਣੀ ਕਾ ਬਾਗ ਅਤੇ ਛਾਉਣੀ ਤੋਂ ਕਚਹਿਰੀ ਨੂੰ ਜਾਣ ਵਾਲੇ ਸਾਰੇ ਰਸਤੇ ਬੰਦ ਕਰ ਦਿੱਤੇ ਗਏ। ਅਦਾਲਤ ਵਿੱਚ ਪੇਸ਼ੀ ਤੋਂ ਬਾਅਦ ਰਿਮਾਂਡ ਹਾਸਲ ਕਰਨ ਤੋਂ ਬਾਅਦ ਅੰਮ੍ਰਿਤਸਰ ਪੁਲੀਸ ਲਾਰੈਂਸ ਨਾਲ ਐਸਐਸਓਸੀ ਦਫ਼ਤਰ ਲਈ ਰਵਾਨਾ ਹੋ ਗਈ। ਇਸੇ ਦਫ਼ਤਰ ਵਿੱਚ ਰਿਮਾਂਡ ਦੌਰਾਨ ਲਾਰੈਂਸ ਤੋਂ ਪੁੱਛਗਿੱਛ ਕੀਤੀ ਜਾਵੇਗੀ।

ਲਾਰੈਂਸ ਬਿਸ਼ਨੋਈ ਨੂੰ 3 ਅਗਸਤ, 2021 ਨੂੰ ਕਤਲ ਕੀਤੇ ਗਏ ਰਾਣਾ ਕੰਧੋਵਾਲੀਆ ਕਤਲ ਕੇਸ ਦੀ ਜਾਂਚ ਲਈ ਅੰਮ੍ਰਿਤਸਰ ਦੇ ਮਜੀਠਾ ਰੋਡ ਥਾਣੇ ਦੀ ਪੁਲੀਸ ਵੱਲੋਂ ਲਿਆਂਦਾ ਗਿਆ ਹੈ। ਜ਼ਿਕਰਯੋਗ ਹੈ ਕਿ ਰਾਣਾ ਕੰਧੋਵਾਲੀਆ ਨੂੰ ਅੰਮ੍ਰਿਤਸਰ ਦੇ ਸਰਕੂਲਰ ਰੋਡ 'ਤੇ ਸਥਿਤ ਕੇਡੀ ਹਸਪਤਾਲ 'ਚ ਰਾਤ ਸਮੇਂ ਉਸ ਸਮੇਂ ਗੋਲੀ ਮਾਰ ਦਿੱਤੀ ਗਈ ਸੀ, ਜਦੋਂ ਉਹ ਹਸਪਤਾਲ 'ਚ ਦਾਖਲ ਆਪਣੇ ਪਿੰਡ ਦੀ ਇਕ ਔਰਤ ਨੂੰ ਮਿਲਣ ਗਏ ਹੋਏ ਸਨ। ਪਿਛਲੇ ਦਿਨਾਂ ਵਿੱਚ ਅੰਮ੍ਰਿਤਸਰ ਦੇ ਕਈ ਸੀਨੀਅਰ ਆਗੂਆਂ ਨੂੰ ਧਮਕੀਆਂ ਮਿਲੀਆਂ ਹਨ। ਜਿਸ ਵਿੱਚ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ, ਸਾਬਕਾ ਅਕਾਲੀ ਵਿਧਾਇਕ ਅਮਰਪਾਲ ਸਿੰਘ ਬੋਨੀ ਅਤੇ ਸਾਬਕਾ ਕਾਂਗਰਸੀ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਵੀ ਲਾਰੈਂਸ ਬਿਸ਼ਨੋਈ ਦੇ ਨਾਂ 'ਤੇ ਧਮਕੀਆਂ ਮਿਲਿਆ ਸਨ। ਪੁਲਿਸ ਇਸ ਰਿਮਾਂਡ ਦੌਰਾਨ ਉਸ ਕੋਲੋਂ ਇਨ੍ਹਾਂ ਧਮਕੀਆਂ ਬਾਰੇ ਵੀ ਪੁੱਛਗਿੱਛ ਕਰੇਗੀ।

Related Stories

No stories found.
logo
Punjab Today
www.punjabtoday.com