ਲਾਰੈਂਸ ਦੇ ਇੰਟਰਵਿਊ ਤੋਂ ਪੁਲਿਸ ਵਿਭਾਗ 'ਚ ਹੜਕੰਪ, ਦੋ ਦਿਨਾਂ 'ਚ ਰਿਪੋਰਟ

ਜੇਲ੍ਹ ਅਧਿਕਾਰੀ ਦਲੀਲ ਦੇ ਰਹੇ ਹਨ ਕਿ ਇੰਟਰਵਿਊ ਸੂਬੇ ਤੋਂ ਬਾਹਰ ਲਈ ਗਈ ਸੀ। ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਡੀਜੀਪੀ ਨੂੰ ਮਾਮਲੇ ਦੀ ਜਾਂਚ ਕਰਕੇ ਦੋ ਦਿਨਾਂ ਵਿੱਚ ਜਾਂਚ ਰਿਪੋਰਟ ਸੌਂਪਣ ਲਈ ਕਿਹਾ ਹੈ।
ਲਾਰੈਂਸ ਦੇ ਇੰਟਰਵਿਊ ਤੋਂ ਪੁਲਿਸ ਵਿਭਾਗ 'ਚ ਹੜਕੰਪ, ਦੋ ਦਿਨਾਂ 'ਚ ਰਿਪੋਰਟ

ਲਾਰੈਂਸ ਦੀ ਇੰਟਰਵਿਊ ਨੂੰ ਲੈ ਕੇ ਹੁਣ ਆਮ ਆਦਮੀ ਪਾਰਟੀ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਈ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇਕ ਨਿੱਜੀ ਚੈਨਲ 'ਤੇ ਇੰਟਰਵਿਊ ਤੋਂ ਬਾਅਦ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ 'ਚ ਹੜਕੰਪ ਮਚ ਗਿਆ ਹੈ। ਇਸ ਕਾਰਨ ਡੀਜੀਪੀ ਗੌਰਵ ਯਾਦਵ ਨੇ ਬੁੱਧਵਾਰ ਨੂੰ ਜੇਲ੍ਹ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਥਿਤੀ ਦਾ ਜਾਇਜ਼ਾ ਲਿਆ।

ਜੇਲ੍ਹ ਅਧਿਕਾਰੀ ਦਲੀਲ ਦੇ ਰਹੇ ਹਨ ਕਿ ਇੰਟਰਵਿਊ ਸੂਬੇ ਤੋਂ ਬਾਹਰ ਲਈ ਗਈ ਸੀ। ਇਸ ਦੇ ਨਾਲ ਹੀ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਡੀਜੀਪੀ ਨੂੰ ਮਾਮਲੇ ਦੀ ਜਾਂਚ ਕਰਕੇ ਦੋ ਦਿਨਾਂ ਵਿੱਚ ਜਾਂਚ ਰਿਪੋਰਟ ਸੌਂਪਣ ਲਈ ਕਿਹਾ ਹੈ। ਮੁੱਖ ਸਕੱਤਰ ਵੱਲੋਂ ਡੀਜੀਪੀ ਨੂੰ ਭੇਜੇ ਗਏ ਜਾਂਚ ਨਿਰਦੇਸ਼ ਇਹ ਪਤਾ ਲਗਾਉਣ ਦੀ ਲੋੜ 'ਤੇ ਜ਼ੋਰ ਦੇਣ ਲਈ ਕਿਹਾ ਹੈ, ਕਿ ਗੈਂਗਸਟਰ ਦੀ ਇੰਟਰਵਿਊ ਕਿੱਥੋਂ ਲਈ ਗਈ ਸੀ ਅਤੇ ਜੇਲ੍ਹ ਵਿੱਚ ਬੰਦ ਬਿਸ਼ਨੋਈ ਮੀਡੀਆ ਨਾਲ ਕਿਵੇਂ ਸੰਪਰਕ ਵਿੱਚ ਆਇਆ ਸੀ।

ਇਸ ਦੌਰਾਨ ਮੰਗਲਵਾਰ ਰਾਤ ਹੀ ਬਠਿੰਡਾ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਐਨਡੀ ਨੇਗੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਜੇਲ੍ਹ ਵਿੱਚੋਂ ਕੈਦੀਆਂ ਦੀ ਇੰਟਰਵਿਊ ਲੈਣਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਉੱਚ-ਪੱਧਰੀ ਸੁਰੱਖਿਆ ਪ੍ਰਬੰਧਾਂ ਦੇ ਨਾਲ-ਨਾਲ ਪੂਰੇ ਜੇਲ੍ਹ ਕੰਪਲੈਕਸ ਵਿੱਚ ਜੈਮਰ ਲਗਾਏ ਗਏ ਹਨ, ਜੋ ਮੋਬਾਈਲ ਫੋਨ ਕਾਲਾਂ ਨੂੰ ਰੋਕਦੇ ਹਨ। ਉਨ੍ਹਾਂ ਦਲੀਲ ਦਿੱਤੀ ਕਿ ਲਾਰੈਂਸ ਬਿਸ਼ਨੋਈ ਨੂੰ ਵੀ ਵੱਖ-ਵੱਖ ਮਾਮਲਿਆਂ ਵਿੱਚ ਹੋਰ ਜਾਂਚ ਏਜੰਸੀਆਂ ਵੱਲੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਗਿਆ ਹੈ। ਜਿਕਰਯੋਗ ਹੈ, ਕਿ ਉਸ ਦੌਰਾਨ ਬਿਸ਼ਨੋਈ ਦਾ ਇੰਟਰਵਿਊ ਅੱਧ ਵਿਚਕਾਰ ਲਿਆ ਗਿਆ ਸੀ।

ਇਸ ਦੇ ਨਾਲ ਹੀ ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਰਾਜਸਥਾਨ ਪੁਲਿਸ ਨੂੰ ਪੱਤਰ ਭੇਜ ਕੇ ਲਾਰੇਂਸ ਬਿਸ਼ਨੋਈ ਨੂੰ ਬਠਿੰਡਾ ਜੇਲ੍ਹ ਤੋਂ ਜੈਪੁਰ ਲੈ ਕੇ ਜਾਣ ਵਾਲੇ ਪੁਲਿਸ ਮੁਲਾਜ਼ਮਾਂ ਅਤੇ ਰੂਟ ਦਾ ਵੇਰਵਾ ਮੰਗਿਆ ਹੈ। ਬੁੱਧਵਾਰ ਨੂੰ ਡੀਜੀਪੀ ਗੌਰਵ ਯਾਦਵ ਨੇ ਜੇਲ੍ਹ ਅਧਿਕਾਰੀਆਂ ਨਾਲ ਵੀਡੀਓ ਕਾਲਿੰਗ ਰਾਹੀਂ ਸਥਿਤੀ ਦਾ ਜਾਇਜ਼ਾ ਲਿਆ। ਆਈਜੀ ਜੇਲ੍ਹ ਦਾ ਕਹਿਣਾ ਹੈ ਕਿ ਸਾਡੀ ਜਾਂਚ ਤੋਂ ਸਾਫ਼ ਹੈ ਕਿ ਇੰਟਰਵਿਊ ਪੰਜਾਬ ਵਿੱਚ ਨਹੀਂ ਲਈ ਗਈ ਸੀ। ਇਹ ਰਾਜਸਥਾਨ ਦੀ ਇੰਟਰਵਿਊ ਹੈ, ਕਿਉਂਕਿ ਲਾਰੈਂਸ ਨੂੰ ਬਠਿੰਡਾ ਲਿਆਉਣ ਤੋਂ ਪਹਿਲਾਂ ਉਹ ਰਾਜਸਥਾਨ ਦੀ ਜੇਲ੍ਹ ਵਿੱਚ ਸੀ। ਦੂਜਾ, ਸਾਡੀ ਟੀਮ ਨੇ ਮੰਗਲਵਾਰ ਰਾਤ ਨੂੰ ਹੀ ਲਾਰੈਂਸ ਦੀ ਜਾਂਚ ਕੀਤੀ। ਉਸ ਦੀ ਦਿੱਖ 'ਚ ਕਾਫੀ ਫਰਕ ਹੈ। ਇਹ ਮੌਜੂਦਾ ਸਥਿਤੀ ਨਾਲ ਮੇਲ ਨਹੀਂ ਖਾਂਦਾ। ਜੇਕਰ ਕੋਈ ਪੰਜਾਬ ਜੇਲ ਪ੍ਰਸ਼ਾਸਨ ਦਾ ਅਕਸ ਖਰਾਬ ਕਰਦਾ ਹੈ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।

Related Stories

No stories found.
logo
Punjab Today
www.punjabtoday.com