ਹੜਤਾਲ 'ਤੇ ਜਾਣ ਵਾਲੇ ਕੱਚੇ ਮੁਲਾਜ਼ਮ ਹੋਣਗੇ ਡਿਊਟੀ ਤੋਂ ਬਾਹਰ,ਵਿਭਾਗ ਦੇ ਹੁਕਮ

ਇਹ ਹੁਕਮ ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸੂਬੇ ਦੇ ਸਾਰੇ ਪੰਜਾਬ ਰੋਡਵੇਜ਼ ਅਤੇ ਪਨਬੱਸ ਡਿਪੂਆਂ ਦੇ ਪ੍ਰਬੰਧਕਾਂ ਅਤੇ ਜਨਰਲ ਮੈਨੇਜਰਾਂ ਨੂੰ ਭੇਜੇ ਪੱਤਰ ਵਿੱਚ ਦਿੱਤੇ ਗਏ ਹਨ।
ਹੜਤਾਲ 'ਤੇ ਜਾਣ ਵਾਲੇ ਕੱਚੇ ਮੁਲਾਜ਼ਮ ਹੋਣਗੇ ਡਿਊਟੀ ਤੋਂ ਬਾਹਰ,ਵਿਭਾਗ ਦੇ ਹੁਕਮ

ਪੰਜਾਬ ਸਰਕਾਰ ਨੇ ਰੋਡਵੇਜ ਅਤੇ ਪਨਬੱਸ ਦੇ ਕੱਚੇ ਮੁਲਾਜ਼ਮ 'ਤੇ ਸਖਤੀ ਕਰਨੀ ਸ਼ੁਰੂ ਕਰ ਦਿਤੀ ਹੈ। ਜੇਕਰ ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਕੱਚੇ ਮੁਲਾਜ਼ਮ ਨੌਕਰੀ ਪੱਕੀ ਕਰਨ ਦੀ ਮੰਗ ਨੂੰ ਲੈ ਕੇ ਹੜਤਾਲ 'ਤੇ ਜਾਂਦੇ ਹਨ ਜਾਂ ਬੱਸ ਡਿਪੂ ਬੰਦ ਕਰਨ ਦਾ ਨੋਟਿਸ ਵੀ ਦਿੰਦੇ ਹਨ ਤਾਂ ਉਨ੍ਹਾਂ ਨੂੰ ਤੁਰੰਤ ਬੱਸ ਡਿਪੂਆਂ ਦੀ ਡਿਊਟੀ ਸੈਕਸ਼ਨ ਤੋਂ ਹਟਾ ਕੇ ਰੈਗੂਲਰ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ।

ਇਹ ਹੁਕਮ ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸੂਬੇ ਦੇ ਸਾਰੇ ਪੰਜਾਬ ਰੋਡਵੇਜ਼ ਅਤੇ ਪਨਬੱਸ ਡਿਪੂਆਂ ਦੇ ਪ੍ਰਬੰਧਕਾਂ ਅਤੇ ਜਨਰਲ ਮੈਨੇਜਰਾਂ ਨੂੰ ਭੇਜੇ ਪੱਤਰ ਵਿੱਚ ਦਿੱਤੇ ਗਏ ਹਨ। ਪੱਤਰ ਵਿੱਚ ਲਿਖਿਆ ਗਿਆ ਹੈ ਕਿ ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਸਾਰੇ ਡਿਪੂਆਂ ਵਿੱਚ ਆਊਟਸੋਰਸ ਅਤੇ ਠੇਕੇ ਦੇ ਆਧਾਰ 'ਤੇ ਕੰਮ ਕਰਦੇ ਕਾਮਿਆਂ ਨੂੰ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਹਰ ਮਹੀਨੇ ਡਿਪੂ ਬੰਦ/ਮੁਕੰਮਲ ਹੜਤਾਲ ਕਰਨ ਸਬੰਧੀ ਨੋਟਿਸ ਦਿੱਤੇ ਗਏ ਹਨ।

ਇਸ ਨੂੰ ਧਿਆਨ ਵਿੱਚ ਰੱਖਦਿਆਂ ਇਹ ਹੁਕਮ ਜਾਰੀ ਕੀਤੇ ਜਾ ਰਹੇ ਹਨ, ਕਿ ਜਦੋਂ ਵੀ ਆਊਟਸੋਰਸ ਜਾਂ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਹੜਤਾਲ 'ਤੇ ਜਾਣ ਦਾ ਨੋਟਿਸ ਦਿੱਤਾ ਜਾਂਦਾ ਹੈ। ਇਸ ਲਈ ਤੁਰੰਤ ਉਸੇ ਦਿਨ ਡਿਊਟੀ ਸੈਕਸ਼ਨ ਵਿੱਚ ਤਾਇਨਾਤ ਆਊਟਸੋਰਸ ਅਤੇ ਕੰਟਰੈਕਟ ਕਾਮਿਆਂ ਨੂੰ ਡਿਪੂ ਸੈਕਸ਼ਨ ਵਿੱਚ ਰੈਗੂਲਰ ਮੁਲਾਜ਼ਮਾਂ ਨਾਲ ਬਦਲਿਆ ਜਾਵੇ। ਇਹ ਹੁਕਮ ਟਰਾਂਸਪੋਰਟ ਮੰਤਰੀ ਦੀ ਮਨਜ਼ੂਰੀ ਤੋਂ ਬਾਅਦ ਜਾਰੀ ਕੀਤਾ ਗਿਆ ਹੈ।

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਨੌਕਰੀ ਪੱਕੀ ਕਰਨ ਦੀ ਮੰਗ ਨੂੰ ਲੈ ਕੇ ਲੰਮੇ ਸਮੇਂ ਤੋਂ ਹੜਤਾਲ 'ਤੇ ਹਨ। ਦਸੰਬਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਚੇ ਕਾਮਿਆਂ ਦੀ ਯੂਨੀਅਨ ਨਾਲ ਮੀਟਿੰਗ ਕਰਕੇ ਮੁੱਖ ਸਕੱਤਰ ਨੂੰ ਮਾਮਲਾ ਸੁਲਝਾਉਣ ਦੇ ਨਿਰਦੇਸ਼ ਦਿੱਤੇ ਸਨ। ਟਰਾਂਸਪੋਰਟ ਵਿਭਾਗ ਦੇ ਨਵੇਂ ਹੁਕਮਾਂ ਦੀ ਨਿਖੇਧੀ ਕਰਦਿਆਂ ਪੰਜਾਬ ਰੋਡਵੇਜ਼, ਪਨਬੱਸ, ਪੀ.ਆਰ.ਟੀ.ਸੀ ਕੰਟਰੈਕਟ ਕਰਮਚਾਰੀ ਯੂਨੀਅਨ ਨੇ ਦੋਸ਼ ਲਾਇਆ ਕਿ ਯੂਨੀਅਨ ਅਤੇ ਮੁੱਖ ਸਕੱਤਰ ਵਿਚਕਾਰ ਹੋਈ ਗੱਲਬਾਤ ਦੌਰਾਨ ਹੋਏ ਫੈਸਲਿਆਂ ਨੂੰ ਲਾਗੂ ਕਰਨ ਦੀ ਬਜਾਏ ਠੇਕੇਦਾਰਾਂ ਅਤੇ ਪ੍ਰਾਈਵੇਟ ਬੱਸ ਅਪਰੇਟਰਾਂ ਨਾਲ ਮਿਲੀਭੁਗਤ ਕੀਤੀ ਜਾ ਰਹੀ ਹੈ।

ਯੂਨੀਅਨ ਦੇ ਸੰਸਥਾਪਕ ਕਮਲ ਕੁਮਾਰ ਅਤੇ ਸੂਬਾਈ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਯੂਨੀਅਨ ਨੂੰ ਮੁੱਖ ਸਕੱਤਰ ਵੱਲੋਂ ਇੱਕ ਮਹੀਨੇ ਵਿੱਚ ਮੰਗਾਂ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਟਰਾਂਸਪੋਰਟ ਵਿਭਾਗ ਦੇ ਨਵੇਂ ਪੱਤਰ ਤੋਂ ਸਪੱਸ਼ਟ ਹੋ ਗਿਆ ਹੈ ਕਿ ਵਿਭਾਗ ਦਾ ਹੀ ਉਪਰਾਲਾ ਹੈ। ਅਧਿਕਾਰੀ ਵਿਭਾਗ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।

Related Stories

No stories found.
Punjab Today
www.punjabtoday.com