ਪੰਜਾਬੀਆਂ ਦਾ ਸਸਤੀ ਸ਼ਰਾਬ ਵਾਲਾ ਸੁਪਨਾ ਜਲਦ ਟੁੱਟ ਸਕਦਾ ਹੈ, ਜਾਣੋ ਕਾਰਨ?

ਮਾਨ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਖ਼ਤਰੇ 'ਚ, ਇਸਦੇ ਖ਼ਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦਾਖਲ 4 ਪਟੀਸ਼ਨਾਂ 'ਤੇ ਸੁਣਵਾਈ ਅੱਜ।
ਪੰਜਾਬੀਆਂ ਦਾ ਸਸਤੀ ਸ਼ਰਾਬ ਵਾਲਾ ਸੁਪਨਾ ਜਲਦ ਟੁੱਟ ਸਕਦਾ ਹੈ, ਜਾਣੋ ਕਾਰਨ?

ਪੰਜਾਬ ਸਰਕਾਰ ਦੀ ਸਸਤੀ ਸ਼ਰਾਬ ਆਬਕਾਰੀ ਨੀਤੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਇਸ ਸਬੰਧ ਵਿੱਚ ਹਾਈਕੋਰਟ ਵਿੱਚ 4 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਇਨ੍ਹਾਂ ਸਾਰੀਆਂ ਦੀ ਸੁਣਵਾਈ ਹਾਈ ਕੋਰਟ ਦੀ ਡਬਲ ਬੈਂਚ ਦੇ ਜਸਟਿਸ ਮਹਾਵੀਰ ਸਿੰਧੂ ਅਤੇ ਜਸਟਿਸ ਵਿਕਾਸ ਸੂਰੀ ਕਰਨਗੇ।

ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ ਸ਼ਰਾਬ ਦੇ ਕਾਰੋਬਾਰ 'ਚ ਮੋਨੋਪੋਲੀ ਨੂੰ ਵਧਾਵਾ ਦੇਣ ਦਾ ਦੋਸ਼ ਹੈ। ਇਸ ਲਈ ਇਸ ਨੀਤੀ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਜੇਕਰ ਨੀਤੀ ਰੱਦ ਹੋ ਗਈ ਤਾਂ ਪੰਜਾਬ ਦੇ ਲੋਕਾਂ ਦੀਆਂ ਸਸਤੀ ਸ਼ਰਾਬ ਮਿਲਣ ਦੀਆਂ ਆਸਾਂ 'ਤੇ ਪਾਣੀ ਫਿਰ ਜਾਵੇਗਾ। ਇਹ ਨੀਤੀ 1 ਜੁਲਾਈ ਤੋਂ ਲਾਗੂ ਹੋਣੀ ਹੈ। ਜਿਸ ਤੋਂ ਬਾਅਦ ਪੰਜਾਬ ਵਿੱਚ ਚੰਡੀਗੜ੍ਹ ਤੋਂ ਸਸਤੀ ਬੀਅਰ ਅਤੇ ਹਰਿਆਣਾ ਤੋਂ ਸਸਤੀ ਸ਼ਰਾਬ ਮਿਲੇਗੀ।

ਪਟੀਸ਼ਨ ਦੀ ਪੈਰਵੀ ਕਰ ਰਹੇ ਐਡਵੋਕੇਟ ਮੋਹਨ ਜੈਨ ਅਨੁਸਾਰ ਨਵੀਂ ਆਬਕਾਰੀ ਨੀਤੀ ਵਿੱਚ ਪੰਜਾਬ ਆਬਕਾਰੀ ਐਕਟ 1914 ਅਤੇ ਪੰਜਾਬ ਲਿਕਰ ਲਾਇਸੈਂਸ ਐਕਟ 1956 ਦੀ ਉਲੰਘਣਾ ਕੀਤੀ ਗਈ ਹੈ। ਇਸ ਦੇ ਨਾਲ ਹੀ ਨਵੀਂ ਨੀਤੀ ਸ਼ਰਾਬ ਦੇ ਕਾਰੋਬਾਰ ਵਿੱਚ ਮੋਨੋਪੋਲੀ ਨੂੰ ਉਤਸ਼ਾਹਿਤ ਕਰੇਗੀ।

ਅਰਾਈਵ ਸੇਫ਼ ਨਾਂ ਦੀ ਚੰਡੀਗੜ੍ਹ ਸਥਿਤ ਸੰਸਥਾ ਵੱਲੋਂ ਵੀ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ਵਿੱਚ ਕਿਹਾ ਗਿਆ ਸੀ ਕਿ ਨੈਸ਼ਨਲ ਹਾਈਵੇਅ ਦੇ ਨੇੜੇ ਠੇਕੇ ਦੇਣ 'ਤੇ ਪਹਿਲਾਂ ਰੂਟ ਦੀ ਮਨਜ਼ੂਰੀ ਲਈ ਜਾਵੇ। ਇਹ ਪਟੀਸ਼ਨ ਨੈਸ਼ਨਲ ਹਾਈਵੇ 'ਤੇ ਸ਼ਰਾਬ ਕਾਰਨ ਹੋ ਰਹੇ ਹਾਦਸਿਆਂ ਦੇ ਮੱਦੇਨਜ਼ਰ ਦਾਇਰ ਕੀਤੀ ਗਈ ਹੈ।

ਬਾਕੀ ਪਟੀਸ਼ਨਾ ਠੇਕੇਦਾਰਾਂ ਵੱਲੋਂ ਦਰਜ ਕੀਤੀਆਂ ਗਈਆਂ ਹਨ। ਇਸਦਾ ਕਾਰਨ ਇਹ ਹੈ ਕਿ ਨਵੀਂ ਨੀਤੀ ਵਿੱਚ ਸਰਕਾਰ ਨੇ ਪੰਜਾਬ ਵਿੱਚ ਸ਼ਰਾਬ ਦੇ ਗਰੁੱਪਾਂ ਨੂੰ 750 ਤੋਂ ਘਟਾ ਕੇ 177 ਕਰ ਦਿੱਤਾ ਹੈ। ਹੁਣ ਇੱਕ ਗਰੁੱਪ ਨੂੰ 30 ਕਰੋੜ ਦਾ ਕਰ ਦਿੱਤਾ ਗਿਆ ਹੈ। ਪਹਿਲਾਂ ਇਹ 4 ਕਰੋੜ ਸੀ। ਅਜਿਹੇ 'ਚ ਛੋਟੇ ਕਾਰੋਬਾਰੀ ਇਸ ਦੌੜ ਤੋਂ ਬਾਹਰ ਹੋ ਗਏ ਹਨ। ਪਹਿਲਾਂ ਡਰਾਅ ਰਾਹੀਂ ਠੇਕੇ ਮਿਲਦੇ ਸਨ ਪਰ ਹੁਣ ਇਸ ਦੀ ਟੈਂਡਰ ਨਿਲਾਮੀ ਕੀਤੀ ਜਾਵੇਗੀ।

Related Stories

No stories found.
logo
Punjab Today
www.punjabtoday.com