ਕਾਨੂੰਨ ਵਿਵਸਥਾ ਜ਼ੀਰੋ : ਰਾਹੁਲ ਦੀ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਮੁਲਾਕਾਤ

ਰਾਹੁਲ ਗਾਂਧੀ ਨੇ ਟਵੀਟ ਕੀਤਾ ਕਿ ਮੂਸੇਵਾਲਾ ਦੇ ਮਾਤਾ-ਪਿਤਾ ਜਿਸ ਦੁੱਖ 'ਚੋਂ ਗੁਜ਼ਰ ਰਹੇ ਹਨ, ਉਸ ਨੂੰ ਬਿਆਨ ਕਰਨਾ ਮੁਸ਼ਕਿਲ ਹੈ।
ਕਾਨੂੰਨ ਵਿਵਸਥਾ ਜ਼ੀਰੋ : ਰਾਹੁਲ ਦੀ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਮੁਲਾਕਾਤ

ਕਾਂਗਰਸੀ ਆਗੂ ਰਾਹੁਲ ਗਾਂਧੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਮਾਨਸਾ ਦੇ ਪਿੰਡ ਮੂਸੇ ਵਿਖੇ ਪਹੁੰਚੇ। ਉਨ੍ਹਾਂ ਨਾਲ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਸਾਰੇ ਸੀਨੀਅਰ ਕਾਂਗਰਸੀ ਆਗੂ ਵੀ ਮੌਜੂਦ ਸਨ।

ਰਾਹੁਲ ਗਾਂਧੀ ਨੇ ਮੂਸੇਵਾਲਾ ਦੀ ਤਸਵੀਰ 'ਤੇ ਫੁੱਲ ਭੇਟ ਕੀਤੇ ਅਤੇ ਉਨ੍ਹਾਂ ਦੇ ਪਿਤਾ ਨੂੰ ਗਲੇ ਲਗਾ ਕੇ ਦਿਲਾਸਾ ਦਿੱਤਾ। ਉਨ੍ਹਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨਾਲ ਮੁਲਾਕਾਤ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਤੋਂ ਬਾਅਦ ਰਾਹੁਲ ਗਾਂਧੀ ਨੇ ਟਵੀਟ ਕੀਤਾ ਕਿ ਮੂਸੇਵਾਲਾ ਦੇ ਮਾਤਾ-ਪਿਤਾ ਜਿਸ ਦੁੱਖ 'ਚੋਂ ਗੁਜ਼ਰ ਰਹੇ ਹਨ, ਉਸ ਨੂੰ ਬਿਆਨ ਕਰਨਾ ਮੁਸ਼ਕਿਲ ਹੈ। ਉਨ੍ਹਾਂ ਨੂੰ ਇਨਸਾਫ ਦਿਵਾਉਣਾ ਸਾਡਾ ਫਰਜ਼ ਹੈ ਅਤੇ ਅਸੀਂ ਉਨ੍ਹਾਂ ਨਾਲ ਇਨਸਾਫ਼ ਕਰਾਂਗੇ।

ANI

ਰਾਹੁਲ ਗਾਂਧੀ ਨੇ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਭੰਗ ਹੋਈ ਚੁੱਕੀ ਹੈ। ਪੰਜਾਬ ਵਿੱਚ ਅਮਨ-ਸ਼ਾਂਤੀ ਨੂੰ ਕਾਇਮ ਰੱਖਣਾ ‘ਆਪ’ ਸਰਕਾਰ ਦੇ ਵੱਸ ਦੀ ਗੱਲ ਨਹੀਂ ਹੈ। ਸਿੱਧੂ ਮੂਸੇਵਾਲਾ ਦੀ 29 ਮਈ ਦੀ ਸ਼ਾਮ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸਿੱਧੂ ਮੂਸੇਵਾਲਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਕਰੀਬੀ ਸਨ।

ਮੂਸੇਵਾਲਾ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਉਹ ਕਾਂਗਰਸ ਦੀ ਟਿਕਟ 'ਤੇ ਮਾਨਸਾ ਸੀਟ ਤੋਂ ਵੀ ਚੋਣ ਲੜੇ ਸਨ। ਹਾਲਾਂਕਿ ਉਹ ਆਮ ਆਦਮੀ ਪਾਰਟੀ ਦੇ ਡਾ. ਵਿਜੇ ਸਿੰਗਲਾ ਤੋਂ ਹਾਰ ਗਏ ਸਨ। ਇਸ ਤੋਂ ਬਾਅਦ 'ਆਪ' ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਘਟਾ ਦਿੱਤੀ ਸੀ। ਮੂਸੇਵਾਲਾ ਨੂੰ ਅਗਲੇ ਦਿਨ ਹੀ ਮਾਰ ਦਿੱਤਾ ਗਿਆ ਸੀ।

ਪੰਜਾਬ ਵਿੱਚ ਇਸ ਸਾਲ ਫਰਵਰੀ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ। ਆਮ ਆਦਮੀ ਪਾਰਟੀ ਨੇ 117 ਵਿੱਚੋਂ 92 ਸੀਟਾਂ ਜਿੱਤ ਕੇ ਸਰਕਾਰ ਬਣਾਈ ਹੈ। ਹੁਣ ਇੱਥੇ ਕਾਨੂੰਨ ਵਿਵਸਥਾ ਦੀ ਮਾੜੀ ਹਾਲਤ ਕਾਰਨ ਸਰਕਾਰ ਕਟਹਿਰੇ ਵਿੱਚ ਹੈ। ਜਨਤਾ ਅਤੇ ਵਿਰੋਧੀ ਪਾਰਟੀਆਂ ਸੂਬੇ ਦੀ ਖੁਫੀਆ ਤੰਤਰ ਦੀ ਨਾਕਾਮੀ 'ਤੇ ਸਵਾਲ ਉਠਾ ਰਹੀਆਂ ਹਨ।

ਇਹ ਵੀ ਸਵਾਲ ਕੀਤਾ ਜਾ ਰਿਹਾ ਹੈ ਕਿ ਧਮਕੀ ਦੇ ਬਾਵਜੂਦ ਮੂਸੇਵਾਲਾ ਦੀ ਸੁਰੱਖਿਆ ਕਿਉਂ ਵਾਪਸ ਲਈ ਗਈ। ਇਸ ਤੋਂ ਪਹਿਲਾਂ ਆਗੂ ਮੂਸੇਵਾਲਾ ਦੇ ਘਰ ਉਨ੍ਹਾਂ ਨੂੰ ਦਿਲਾਸਾ ਦੇਣ ਪਹੁੰਚਦੇ ਰਹੇ ਹਨ। ਸੋਮਵਾਰ ਨੂੰ ਰਾਜਸਥਾਨ ਕਾਂਗਰਸ ਦੇ ਆਗੂ ਸਚਿਨ ਪਾਇਲਟ ਅਤੇ ਹਰਿਆਣਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਡਾ.ਅਸ਼ੋਕ ਤੰਵਰ ਆਪਣੇ ਪਰਿਵਾਰ ਸਮੇਤ ਮੂਸੇਵਾਲਾ ਦੀ ਰਿਹਾਇਸ਼ 'ਤੇ ਪਹੁੰਚੇ ਅਤੇ ਮੂਸੇਵਾਲਾ ਦੇ ਕਤਲ ਦੀ ਨਿੰਦਾ ਕੀਤੀ ਅਤੇ ਦੁਖੀ ਪਰਿਵਾਰ ਨੂੰ ਦਿਲਾਸਾ ਦਿੱਤਾ ਸੀ।

Related Stories

No stories found.
logo
Punjab Today
www.punjabtoday.com