
ਜਲੰਧਰ ਉਪ ਚੋਣ ਜਿੱਤਣ ਲਈ ਸਾਰੀ ਹੀ ਰਾਜਨੀਤਿਕ ਪਾਰਟੀਆਂ ਨੇ ਪੂਰਾ ਜ਼ੋਰ ਲਾਇਆ ਹੋਇਆ ਹੈ। ਲੁਧਿਆਣਾ ਤੋਂ ਸਾਂਸਦ ਰਵਨੀਤ ਸਿੰਘ ਬਿੱਟੂ ਪੰਜਾਬ ਦੇ ਜਲੰਧਰ ਵਿੱਚ ਜ਼ਿਮਨੀ ਚੋਣ ਲਈ ਘਰ-ਘਰ ਜਾ ਕੇ ਪ੍ਰਚਾਰ ਕੀਤਾ । ਬਿੱਟੂ ਨੇ ਕੌਂਸਲਰ ਬਚਨ ਲਾਲ ਭਗਤ ਨਾਲ ਜਲੰਧਰ ਦੇ ਹਲਕਾ ਪੱਛਮੀ ਦੇ ਵਾਰਡ ਨੰਬਰ 36 ਵਿੱਚ ਲੋਕਾਂ ਨਾਲ ਮੁਲਾਕਾਤ ਕੀਤੀ।
ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਕਾਂਗਰਸ ਪਾਰਟੀ ਪ੍ਰਤੀ ਲੋਕਾਂ ਦੇ ਪਿਆਰ ਅਤੇ ਉਤਸ਼ਾਹ ਨੂੰ ਦੇਖ ਕੇ ਲੱਗਦਾ ਹੈ ਕਿ ਇਹ ਉਮੀਦਵਾਰ ਕਰਮਜੀਤ ਕੌਰ ਨੂੰ ਜਿੱਤ ਵੱਲ ਲਿਜਾ ਰਿਹਾ ਹੈ। ਬਿੱਟੂ ਨੇ ਕਿਹਾ ਕਿ ਜਲੰਧਰ ਜ਼ਿਮਨੀ ਚੋਣ 'ਚ ਆਪ ਸਰਕਾਰ ਨੂੰ ਪਤਾ ਲੱਗ ਜਾਵੇਗਾ ਕਿ ਲੋਕ ਉਨ੍ਹਾਂ ਨੂੰ ਵੋਟਾਂ ਪਾ ਕੇ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰਨ ਲੱਗੇ ਹੋਏ ਹਨ। ਅੱਜ ਵੀ ਕਾਂਗਰਸ ਜਲੰਧਰ ਵਾਸੀਆਂ ਦੇ ਦਿਲਾਂ ਵਿੱਚ ਵਸੀ ਹੋਈ ਹੈ। ਬਿੱਟੂ ਨੇ ਕਿਹਾ ਕਿ ਸਰਕਾਰ ਵੱਲੋਂ ਕਾਨੂੰਨ ਵਿਵਸਥਾ ਕਾਇਮ ਨਹੀਂ ਰੱਖੀ ਜਾ ਸਕੀ।
ਬਿੱਟੂ ਨੇ ਕਿਹਾ ਕਿ ਜਲੰਧਰ 'ਚ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਕਾਂਗਰਸ ਪ੍ਰਤੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਲੋਕ ਜ਼ਿਮਨੀ ਚੋਣ 'ਚ ਸਰਕਾਰ ਪ੍ਰਤੀ ਆਪਣਾ ਗੁੱਸਾ ਜ਼ਾਹਰ ਕਰਨ ਦੀ ਤਿਆਰੀ ਕਰ ਰਹੇ ਹਨ। ਖਾਸ ਕਰਕੇ ਔਰਤਾਂ ਦਾ ਕਾਂਗਰਸ ਨੂੰ ਪੂਰਾ ਸਮਰਥਨ ਹੈ। 'ਆਪ' ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰ ਗਈ ਹੈ। ਸਰਕਾਰ ਇਸ਼ਤਿਹਾਰਾਂ ਦੇ ਸਿਰ 'ਤੇ ਲੋਕਾਂ ਨੂੰ ਵਿਕਾਸ ਕਾਰਜ ਦਿਖਾ ਰਹੀ ਹੈ, ਜਦਕਿ ਜ਼ਮੀਨੀ ਹਕੀਕਤ 'ਚ ਕਿਤੇ ਵੀ ਵਿਕਾਸ ਨਹੀਂ ਹੋਇਆ ਹੈ।
ਬਿੱਟੂ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਹੁਣ ਦੂਜੀਆਂ ਪਾਰਟੀਆਂ ਦੇ ਗੁੰਮਰਾਹ ਹੋਣ ਵਾਲੇ ਨਹੀਂ ਹੈ। ਇਸ ਵਾਰ ਕਾਂਗਰਸ ਇਸ ਲੋਕ ਸਭਾ ਸੀਟ ਨੂੰ ਵੱਡੇ ਫਰਕ ਨਾਲ ਜਿੱਤੇਗੀ। ਇਸਤੋਂ ਪਹਿਲਾ ਜਲੰਧਰ ਉਪ ਚੋਣ ਨੂੰ ਲੈ ਕੇ ਕਾਂਗਰਸ ਪਾਰਟੀ ਲਈ ਇਕ ਬੁਰੀ ਖਬਰ ਸਾਹਮਣੇ ਆ ਰਹੀ ਹੈ। ਜਲੰਧਰ ਲੋਕ ਸਭਾ ਉਪ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਇੱਕ ਹੋਰ ਝਟਕਾ ਲੱਗਾ ਹੈ। ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਭਤੀਜੇ ਹਰਦੀਪ ਰਾਣਾ ਆਪਣੇ ਕਈ ਸਮਰਥਕਾਂ ਸਮੇਤ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਦੀ ਅਗਵਾਈ 'ਚ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਇਸ ਦੌਰਾਨ ਕਈ ਕਾਂਗਰਸੀ ਅਧਿਕਾਰੀ ਤੇ ਕੌਂਸਲਰ ਵੀ 'ਆਪ' ਵਿੱਚ ਸ਼ਾਮਲ ਹੋਏ।