ਸਤਪਾਲ ਮਲਿਕ ਕਿਸਾਨਾਂ ਦੇ ਹੱਕ ਵਿਚ ਖੁਲ ਕੇ ਬਿਆਨ ਦੇ ਰਹੇ ਹਨ। ਵਿਰੋਧੀ ਪਾਰਟੀਆਂ ਦੇ ਨਾਲ-ਨਾਲ ਭਾਜਪਾ ਦੇ ਕਈ ਨੇਤਾ ਅਤੇ ਇੱਥੋਂ ਤੱਕ ਕਿ ਰਾਜਪਾਲ ਨੇ ਕੇਂਦਰ ਦੀ ਮੋਦੀ ਸਰਕਾਰ ਦੁਆਰਾ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ 'ਤੇ ਪ੍ਰਤੀਕਿਰਿਆ ਦਿੱਤੀ ਹੈ। ਖੇਤੀਬਾੜੀ ਕਾਨੂੰਨਾਂ ਤੇ ਕਈ ਵਾਰ ਬੋਲਣ ਵਾਲੇ ਮੇਘਾਲਿਆ ਦੇ ਰਾਜਪਾਲ ਸਤਪਾਲ ਮਲਿਕ ਨੇ ਖੇਤੀਬਾੜੀ ਕਾਨੂੰਨਾਂ 'ਤੇ ਖੁੱਲ੍ਹ ਕੇ ਗੱਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਇਹ ਕਿਸਾਨ ਦੀ ਜ਼ਮੀਨ ਹੜੱਪਣ ਦਾ ਮੁੱਦਾ ਸੀ। ਇਸ ਕਾਨੂੰਨ ਨੂੰ ਵਾਪਸ ਲੈਣ ਨਾਲ ਕਿਸਾਨ ਸੁਰੱਖਿਅਤ ਮਹਿਸੂਸ ਕਰਨਗੇ। ਉਨ੍ਹਾਂ ਕਿਹਾ ਕਿ ਇੰਨੀਆਂ ਮੁਸ਼ਕਿਲਾਂ ਦੇ ਬਾਵਜੂਦ ਅੰਦੋਲਨ ਨੂੰ ਸ਼ਾਂਤਮਈ ਰੱਖਣ ਲਈ ਉਹ ਵਧਾਈ ਦੇ ਹੱਕਦਾਰ ਹਨ । ਇੰਨਾ ਹੀ ਨਹੀਂ ਇਸ ਇੰਟਰਵਿਊ 'ਚ ਉਨ੍ਹਾਂ ਨੇ ਕਿਹਾ, ''ਮੈਨੂੰ ਨਹੀਂ ਲੱਗਦਾ ਕਿ ਐਮਐਸਪੀ ਦੀ ਗਾਰੰਟੀ ਤੋਂ ਬਿਨਾਂ ਕਿਸਾਨ ਝੁਕਣਗੇ ਜਾਂ ਅੰਦੋਲਨ ਬੰਦ ਕਰਨਗੇ।
ਇਸ ਸਮੇਂ ਐਮਐਸਪੀ ਦੇ ਬਾਵਜੂਦ ਕਿਸਾਨਾਂ ਨੂੰ ਵੱਡੀ ਪੱਧਰ 'ਤੇ ਆਪਣੀ ਫ਼ਸਲ ਵੇਚਣ ਵਿੱਚ ਮੁਸ਼ਕਲ ਆ ਰਹੀ ਹੈ। ਅਜਿਹੀ ਸਥਿਤੀ 'ਚ ਸਰਕਾਰ ਨੂੰ ਉਨ੍ਹਾਂ ਦੀ MSP ਦੀ ਮੰਗ ਵੀ ਮੰਨਣੀ ਪਵੇਗੀ। ਇਸ ਤੋਂ ਪਹਿਲਾ ਰਾਜਪਾਲ ਸਤਪਾਲ ਮਲਿਕ ਨੇ ਸਰਕਾਰ ਨੂੰ ਕਿਹਾ,ਕਿ 'ਸਿੱਖਾਂ ਅਤੇ ਜਾਟਾਂ ਦੇ ਸਬਰ ਦਾ ਇਮਤਿਹਾਨ ਨਹੀਂ ਲੈਣਾ ਚਾਹੀਦਾ । ਇਸ ਦਾ ਨਤੀਜਾ ਕਿਸੇ ਲਈ ਵੀ ਚੰਗਾ ਨਹੀਂ ਹੋਵੇਗਾ। ਮਲਿਕ ਨੇ ਕਿਹਾ ਕਿ ਫੌਜ ਦੇ ਦੋ ਜਨਰਲਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਕਿਸਾਨ ਅੰਦੋਲਨ ਦਾ ਅਸਰ ਭਾਰਤੀ ਫੌਜਾਂ 'ਤੇ ਵੀ ਪੈ ਰਿਹਾ ਹੈ।
ਸਤਪਾਲ ਮਲਿਕ ਨੇ ਸਰਕਾਰ ਨੂੰ ਕਿਹਾ ਕਿ ਅੱਜ ਤੁਸੀਂ ਤਾਕਤ ਵਿੱਚ ਹੋ, ਤੁਸੀਂ ਹੰਕਾਰ ਵਿੱਚ ਸਭ ਕੁਝ ਕਰ ਰਹੇ ਹੋ। ਪਰ, ਤੁਸੀਂ ਨਹੀਂ ਜਾਣਦੇ ਕਿ ਇਸ ਦੇ ਨਤੀਜੇ ਕੀ ਹੋ ਸਕਦੇ ਹਨ। ਸਤਪਾਲ ਮਲਿਕ ਨੇ ਕਿਹਾ ਕਿ ਉਹ ਆਪਣੇ ਪੱਦ ਤੋਂ ਅਸਤੀਫਾ ਦੇਣ ਲਈ ਵੀ ਤਿਆਰ ਹਨ, ਪਰ ਉਹ ਕਿਸਾਨਾਂ ਦੇ ਹੱਕ ਵਿਚ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ।