ਵੜਿੰਗ ਵਲੋਂ ਕੀਤੇ 60 ਕਰੋੜ ਦੇ ਘਪਲੇ ਦੀ ਜਾਂਚ ਸੀਬੀਆਈ ਕਰੇਂ : ਅਕਾਲੀ ਦਲ

ਮਲੂਕਾ ਨੇ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਦੇ ਹੱਕ ਵਿੱਚ ਹਨ ਅਤੇ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨਗੇ।
ਵੜਿੰਗ ਵਲੋਂ ਕੀਤੇ 60 ਕਰੋੜ ਦੇ ਘਪਲੇ ਦੀ ਜਾਂਚ ਸੀਬੀਆਈ ਕਰੇਂ : ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਸਾਬਕਾ ਟਰਾਂਸਪੋਰਟ ਮੰਤਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ 60 ਕਰੋੜ ਰੁਪਏ ਦੀ ਬੱਸ ਖਰੀਦ ਅਤੇ ਬੱਸ ਬਾਡੀ ਬਿਲਡਿੰਗ ਦੇ ਕਥਿਤ ਘਪਲੇ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਜਾਣ।

ਇੱਕ ਬਿਆਨ ਵਿੱਚ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਰਾਜਾ ਵੜਿੰਗ ਦੀਆਂ ਭ੍ਰਿਸ਼ਟ ਗਤੀਵਿਧੀਆਂ ਦਾ ਇੱਕ ਆਰਟੀਆਈ ਰਾਹੀਂ ਪਰਦਾਫਾਸ਼ ਹੋਇਆ ਹੈ। ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਨੂੰ 840 ਬੱਸਾਂ ਦੇ ਬਾਡੀ ਬਿਲਡਿੰਗ ਚਾਰਜਿਜ਼ 'ਤੇ 4 ਲੱਖ ਰੁਪਏ ਦਾ ਨੁਕਸਾਨ ਹੋਣ ਦਿੱਤਾ ਗਿਆ ਸੀ, ਇਸ ਤੱਥ ਦੇ ਬਾਵਜੂਦ ਕਿ ਨਵੀਆਂ ਬੱਸਾਂ ਦਾ ਫਲੀਟ ਲਾਗਤ ਕੀਮਤ 'ਤੇ ਖਰੀਦਿਆ ਗਿਆ ਸੀ। ਕੰਪਨੀਆਂ ਸੈਂਕੜੇ ਵਾਹਨਾਂ ਦੇ ਵੱਡੇ ਆਰਡਰ 'ਤੇ ਪ੍ਰਤੀ ਬੱਸ 4 ਲੱਖ ਰੁਪਏ ਤੱਕ ਦੀ ਛੋਟ ਦੀ ਪੇਸ਼ਕਸ਼ ਕਰਦੀਆਂ ਹਨ।

ਰਾਜਾ ਵੜਿੰਗ ਵੱਲੋਂ ਬੱਸ ਬਾਡੀ ਬਿਲਡਿੰਗ ਸਮੇਤ 840 ਬੱਸਾਂ ਦੀ ਖਰੀਦ ਵਿੱਚ ਕਰੀਬ 30 ਕਰੋੜ ਰੁਪਏ ਦਾ ਘਪਲਾ ਕੀਤਾ ਗਿਆ ਸੀ। ਸੀਬੀਆਈ ਨੂੰ ਸੁਤੰਤਰ ਅਤੇ ਨਿਰਪੱਖ ਜਾਂਚ ਸੌਂਪੀ ਜਾਣੀ ਚਾਹੀਦੀ ਹੈ। ਮਲੂਕਾ ਨੇ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਦੇ ਹੱਕ ਵਿੱਚ ਹਨ ਅਤੇ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨਗੇ। ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਭ੍ਰਿਸ਼ਟਾਚਾਰੀਆਂ ਨੂੰ ਸਲਾਖਾਂ ਪਿੱਛੇ ਡੱਕਣ ਦੇ ਉਨ੍ਹਾਂ ਦੇ ਬਿਆਨ ਨੂੰ ਮਹਿਜ਼ ਬਿਆਨਬਾਜ਼ੀ ਵਜੋਂ ਦੇਖਿਆ ਜਾਵੇਗਾ।

ਪਿਛਲੀ ਕਾਂਗਰਸ ਸਰਕਾਰ ਦੌਰਾਨ ਟਰਾਂਸਪੋਰਟ ਮੰਤਰੀ ਰਹੇ ਅਮਰਿੰਦਰ ਸਿੰਘ ਰਾਜਾ ਵੜਿੰਗ 'ਤੇ ਬੱਸਾਂ ਦੇ ਕਰੋੜਾਂ ਦਾ ਘਪਲਾ ਕਰਨ ਦੇ ਦੋਸ਼ ਲੱਗੇ ਹਨ। ਇਸ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਰਾਜਾ ਵੜਿੰਗ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਜਾਂਚ ਲਈ ਤਿਆਰ ਹਨ। ਉਸ 'ਤੇ ਲੱਗੇ ਸਾਰੇ ਦੋਸ਼ ਬੇਬੁਨਿਆਦ ਅਤੇ ਸਿਆਸਤ ਤੋਂ ਪ੍ਰੇਰਿਤ ਹਨ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ 99 ਫੀਸਦੀ ਕੰਮ ਅਫਸਰਾਂ ਦਾ ਹੁੰਦਾ ਹੈ।

ਆਮ ਆਦਮੀ ਪਾਰਟੀ ਸਿਰਫ ਬਦਲੇ ਦੀ ਰਾਜਨੀਤੀ ਕਰ ਰਹੀ ਹੈ ਅਤੇ ਕਾਂਗਰਸੀ ਮੰਤਰੀਆਂ ਨੂੰ ਜਾਣ ਬੁੱਝ ਕੇ ਫਸਾਇਆ ਜਾ ਰਿਹਾ ਹੈ। ਅਕਾਲੀ ਆਗੂ ਨੇ ਕਿਹਾ ਕਿ ਕਾਂਗਰਸੀ ਆਗੂ ਨੇ ਪੰਜਾਬ ਵਿੱਚ ਬੱਸ ਬਾਡੀ ਬਿਲਡਿੰਗ ਵਿੱਚ ਲੱਗੀਆਂ ਦੋ ਕੰਪਨੀਆਂ ਵੱਲੋਂ ਦਿੱਤੇ 8.20 ਲੱਖ ਅਤੇ 8.40 ਲੱਖ ਰੁਪਏ ਪ੍ਰਤੀ ਬੱਸ ਦੇ ਘੱਟ ਰੇਟਾਂ ਦੀ ਵੀ ਅਣਦੇਖੀ ਕੀਤੀ ਹੈ ਅਤੇ 840 ਬੱਸਾਂ ਦੇ ਪੂਰੇ ਫਲੀਟ ਦੇ ਬੱਸ ਬਾਡੀ ਬਿਲਡਿੰਗ ਦਾ ਠੇਕਾ ਜੈਪੁਰ ਸਥਿਤ ਕੰਪਨੀ ਨੂੰ 11.98 ਲੱਖ ਰੁਪਏ ਪ੍ਰਤੀ ਬੱਸ ਵਿਚ ਦੇ ਦਿਤਾ ਸੀ।

Related Stories

No stories found.
logo
Punjab Today
www.punjabtoday.com