ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਹਰਜੋਤ ਬੈਂਸ ਅਤੇ ਡੀ.ਜੀ.ਪੀ ਨੂੰ ਮਿਲੇ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਆਪਣੇ ਪੁੱਤਰ ਦੇ ਕਤਲ ਦੀ ਜਾਂਚ ਨੂੰ ਲੈ ਕੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨਾਲ ਵੀ ਮੁਲਾਕਾਤ ਕੀਤੀ।
ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਹਰਜੋਤ ਬੈਂਸ ਅਤੇ ਡੀ.ਜੀ.ਪੀ ਨੂੰ ਮਿਲੇ

ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਨੇ ਆਪਣੇ ਪੁੱਤਰ ਮੂਸੇਵਾਲਾ ਨੂੰ ਇਨਸਾਫ ਦਿਲਾਉਣ ਲਈ ਪੂਰਾ ਜ਼ੋਰ ਲਾਇਆ ਹੋਇਆ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਪਿੱਛਲੇ ਦਿਨੀ ਚੰਡੀਗੜ੍ਹ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨਾਲ ਪਿੰਡ ਮੂਸੇਵਾਲਾ ਦੇ ਕੁਝ ਨੌਜਵਾਨ ਵੀ ਮੌਜੂਦ ਸਨ।

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਪਿੰਡ ਮੂਸੇਵਾਲਾ ਦੇ ਸਰਕਾਰੀ ਸਕੂਲ ਵਿੱਚ ਸਟਾਫ਼ ਦੀ ਘਾਟ ਬਾਰੇ ਹਰਜੋਤ ਬੈਂਸ ਨਾਲ ਗੱਲਬਾਤ ਕੀਤੀ। ਉਨ੍ਹਾਂ ਪਿੰਡ ਮੂਸੇ ਦੀ ਪੰਚਾਇਤ ਵੱਲੋਂ ਹਰਜੋਤ ਬੈਂਸ ਨੂੰ ਮੰਗ ਪੱਤਰ ਵੀ ਦਿੱਤਾ। ਦੂਜੇ ਪਾਸੇ ਮੂਸੇਵਾਲਾ ਦੇ ਫੈਨ ਨੇ ਮੰਤਰੀ ਹਰਜੋਤ ਸਿੰਘ ਬੈਂਸ ਦੇ ਸਾਹਮਣੇ ਮੂਸੇਵਾਲਾ ਦੀ ਯਾਦ ਵਿੱਚ ਗੀਤ ਵੀ ਗਾਇਆ। ਗੀਤ ਸੁਣ ਕੇ ਮੰਤਰੀ ਹਰਜੋਤ ਬੈਂਸ ਭਾਵੁਕ ਹੋ ਗਏ। ਇਸ ਪੱਤਰ ਵਿੱਚ ਉਨ੍ਹਾਂ ਨੂੰ ਸਕੂਲ ਵਿੱਚ ਆ ਰਹੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ ਗਿਆ।

ਪੱਤਰ ਵਿੱਚ ਲਿਖਿਆ ਗਿਆ ਹੈ ਕਿ ਪਿੰਡ ਮੂਸੇ ਦੇ ਸਰਕਾਰੀ ਸਕੂਲ ਵਿੱਚ ਪਿਛਲੇ ਕਈ ਸਾਲਾਂ ਤੋਂ ਪ੍ਰਿੰਸੀਪਲ ਦੀ ਤਾਇਨਾਤੀ ਨਹੀਂ ਹੈ। ਇਸ ਕਾਰਨ ਸਕੂਲ ਵਿੱਚ ਤਣਾਅ ਵਾਲਾ ਮਾਹੌਲ ਬਣਿਆ ਹੋਇਆ ਹੈ। ਸਕੂਲ ਵਿੱਚ ਕਰੀਬ 9 ਅਸਾਮੀਆਂ ਖਾਲੀ ਪਈਆਂ ਹਨ, ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਪੱਤਰ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ ਪਿੰਡ ਵਾਸੀਆਂ ਨੂੰ ਪਤਾ ਲੱਗਾ ਹੈ ਕਿ ਸਕੂਲ ਵਿੱਚ ਤਾਇਨਾਤ 6 ਅਧਿਆਪਕਾਂ ਨੇ ਤਬਾਦਲੇ ਲਈ ਵਿਭਾਗ ਨੂੰ ਪੱਤਰ ਲਿਖਿਆ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਬੇਸ਼ੱਕ ਵਿਭਾਗ ਅਧਿਆਪਕਾਂ ਦੇ ਤਬਾਦਲੇ ਕਰੇ, ਪਰ ਪਹਿਲਾਂ ਉਨ੍ਹਾਂ ਦੀ ਥਾਂ ’ਤੇ ਅਧਿਆਪਕਾਂ ਦੀ ਨਿਯੁਕਤੀ ਕੀਤੀ ਜਾਵੇ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਕਿਸੇ ਵੀ ਅਧਿਆਪਕ ਨੂੰ ਬਦਲਿਆ ਨਹੀਂ ਜਾਣਾ ਚਾਹੀਦਾ। ਇਸਤੋਂ ਇਲਾਵਾ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਸੋਮਵਾਰ ਨੂੰ ਆਪਣੇ ਪੁੱਤਰ ਦੇ ਕਤਲ ਦੀ ਜਾਂਚ ਨੂੰ ਲੈ ਕੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨਾਲ ਮੁਲਾਕਾਤ ਕੀਤੀ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਪੁਲਿਸ ਮੁਖੀ ਨਾਲ ਮੁਲਾਕਾਤ ਕੀਤੀ। ਇਹ ਮੀਟਿੰਗ ਕਰੀਬ ਅੱਧਾ ਘੰਟਾ ਚੱਲੀ, ਹਾਲਾਂਕਿ ਮੂਸੇਵਾਲਾ ਦੇ ਮਾਪਿਆਂ ਨੇ ਇਸ ਮੁਲਾਕਾਤ ਬਾਰੇ ਮੀਡੀਆ ਨਾਲ ਕੋਈ ਗੱਲ ਨਹੀਂ ਕੀਤੀ।

Related Stories

No stories found.
logo
Punjab Today
www.punjabtoday.com