ਜਲੰਧਰ ਜ਼ਿਮਨੀ ਚੋਣ 'ਚ ਸਰਕਾਰ ਦੇ ਝੂਠ ਦਾ ਕਰਾਂਗਾ ਪਰਦਾਫਾਸ਼ : ਬਲਕੌਰ ਸਿੰਘ

ਬਲਕੌਰ ਸਿੰਘ ਨੇ ਕਿਹਾ ਕਿ ਉਹ ਲਾਰੈਂਸ ਬਿਸ਼ਨੋਈ ਵਿਰੁੱਧ ਆਪਣੀ ਲੜਾਈ ਜਾਰੀ ਰੱਖਣਗੇ, ਭਾਵੇਂ ਸਿੱਧੂ ਮੂਸੇਵਾਲਾ ਦੇ ਨਾਲ ਉਨ੍ਹਾਂ ਦਾ ਵੀ ਬੁੱਤ ਲੱਗ ਜਾਵੇ।
ਜਲੰਧਰ ਜ਼ਿਮਨੀ ਚੋਣ 'ਚ ਸਰਕਾਰ ਦੇ ਝੂਠ ਦਾ ਕਰਾਂਗਾ ਪਰਦਾਫਾਸ਼ : ਬਲਕੌਰ ਸਿੰਘ
Tribune photo

ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇਕ ਸਾਲ ਤੋਂ ਉਪਰ ਦਾ ਸਮਾਂ ਹੋ ਗਿਆ ਹੈ ਅਤੇ ਇਸ ਕੇਸ ਵਿਚ ਕੋਈ ਵੀ ਨਤੀਜਾ ਸਾਹਮਣੇ ਨਹੀਂ ਆਇਆ ਹੈ। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਹੈ ਕਿ ਉਹ ਜਲੰਧਰ ਦੀਆਂ ਜ਼ਿਮਨੀ ਚੋਣਾਂ ਦੌਰਾਨ ਗਲੀ-ਗਲੀ 'ਚ ਜਾ ਕੇ ਸਰਕਾਰ ਦੀ ਅਸੰਵੇਦਨਸ਼ੀਲਤਾ ਦਾ ਪਰਦਾਫਾਸ਼ ਕਰਨਗੇ। ਉਨ੍ਹਾਂ ਪੰਜਾਬ ਸਰਕਾਰ 'ਤੇ ਅਣਗਹਿਲੀ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਹ ਜ਼ਿਮਨੀ ਚੋਣਾਂ ਦੌਰਾਨ ਸਿੱਧੂ ਨੂੰ ਲੈ ਕੇ ਸਰਕਾਰ ਵੱਲੋਂ ਅਪਣਾਈ ਜਾ ਰਹੀ ਨੀਤੀ ਤੋਂ ਆਮ ਜਨਤਾ ਨੂੰ ਜਾਣੂ ਕਰਵਾਉਣਗੇ।

ਬਲਕੌਰ ਸਿੰਘ ਨੇ ਸਰਕਾਰ ’ਤੇ ਝੂਠੇ ਵਾਅਦੇ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਨੂੰ ਮਿਲਣ ਲਈ ਕਿਹਾ ਗਿਆ ਸੀ, ਪਰ ਉਹ ਹਾਲੇ ਤੱਕ ਸੀਐਮ ਭਗਵੰਤ ਮਾਨ ਨੂੰ ਨਹੀਂ ਮਿਲੇ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਵਿਧਾਨ ਸਭਾ ਦੇ ਸਾਹਮਣੇ ਧਰਨਾ ਦਿੱਤਾ ਤਾਂ ਉਨ੍ਹਾਂ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ। ਪਰ ਇੰਨੇ ਦਿਨ ਬੀਤ ਜਾਣ 'ਤੇ ਵੀ ਉਸ ਨਾਲ ਕਿਸੇ ਨੇ ਸੰਪਰਕ ਨਹੀਂ ਕੀਤਾ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਮੈਂ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਇਹ ਲੜਾਈ ਲੜਦਾ ਰਹਾਂਗਾ।

ਉਨ੍ਹਾਂ ਕਿਹਾ ਕਿ ਉਹ ਲਾਰੇਂਸ ਬਿਸ਼ਨੋਈ ਵਿਰੁੱਧ ਆਪਣੀ ਲੜਾਈ ਜਾਰੀ ਰੱਖਣਗੇ, ਭਾਵੇਂ ਸਿੱਧੂ ਮੂਸੇਵਾਲਾ ਦੇ ਨਾਲ-ਨਾਲ ਉਨ੍ਹਾਂ ਦਾ ਵੀ ਬੁੱਤ ਲੱਗ ਜਾਵੇ। ਪਰ ਉਹ ਕਿਸੇ ਤੋਂ ਨਹੀਂ ਡਰੇਗਾ। ਬਲਕੌਰ ਸਿੰਘ ਨੇ ਇਸ਼ਾਰੇ ਵਿੱਚ ਆਪਣੀ ਜਾਨ ਨੂੰ ਖਤਰੇ ਦੀ ਗੱਲ ਕਹੀ। ਬਲਕੌਰ ਸਿੰਘ ਨੇ ਕਿਹਾ ਕਿ ਸਿੱਧੂ ਦੀ ਬਰਸੀ ਮੌਕੇ ਵੱਡੀ ਸਾਜ਼ਿਸ਼ ਰਚੀ ਗਈ ਸੀ।

ਉਨ੍ਹਾਂ ਕਿਹਾ ਕਿ ਸਿੱਧੂ ਦੀ ਬਰਸੀ ਨੂੰ ਲੈ ਕੇ ਵੱਡੀ ਸਾਜ਼ਿਸ਼ ਰਚੀ ਗਈ ਸੀ, ਜਿਸ ਕਾਰਨ ਉਨ੍ਹਾਂ ਦੇ ਪੁੱਤਰ ਦੀ ਦੂਜੀ ਵਾਰ ਬਰਸੀ ਮੌਕੇ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਸਰਕਾਰੀ ਤੰਤਰ ਨੇ ਮੇਰੇ ਬੇਟੇ ਦੇ ਬਰਸੀ ਸਮਾਗਮ ਨੂੰ ਫੇਲ੍ਹ ਕਰਨ ਲਈ ਹਰ ਤਰ੍ਹਾਂ ਦੇ ਕਦਮ ਚੁੱਕੇ, ਪਰ ਫਿਰ ਵੀ ਲੋਕ ਵੱਡੀ ਗਿਣਤੀ ਵਿੱਚ ਸਮਾਗਮ ਵਿੱਚ ਪੁੱਜੇ। ਸਿੱਧੂ ਦੇ ਪਿਤਾ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਨੂੰ ਰਾਸ਼ਟਰਵਾਦੀ ਕਿਹਾ ਜਾ ਰਿਹਾ ਹੈ, ਜਦਕਿ ਉਸਦੇ ਹੱਥ ਬੇਕਸੂਰ ਨੌਜਵਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਬਿਸ਼ਨੋਈ ਵਿਰੁੱਧ ਚੱਲ ਰਹੀ ਲੜਾਈ ਆਖਰੀ ਦਮ ਤੱਕ ਜਾਰੀ ਰੱਖਣਗੇ। ਬਲਕੌਰ ਸਿੰਘ ਨੇ ਕਿਹਾ ਕਿ ਜਦੋਂ ਤੱਕ ਉਸਦੇ ਪੁੱਤਰ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਉਹ ਕਿਸੇ ਵੀ ਧਮਕੀ ਤੋਂ ਨਹੀਂ ਡਰੇਗਾ।

Related Stories

No stories found.
logo
Punjab Today
www.punjabtoday.com