ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਨਹੀਂ ਪਕੜੇ ਗਏ : ਚਰਨ ਕੌਰ

ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਪੂਰੀ ਕਰ ਲਈ ਗਈ ਹੈ। ਅਦਾਲਤ ਵਿੱਚ 1850 ਪੰਨਿਆਂ ਦਾ ਚਲਾਨ ਪੇਸ਼ ਕੀਤਾ ਗਿਆ ਹੈ। ਹਾਲਾਂਕਿ ਮੂਸੇਵਾਲਾ ਦਾ ਪਰਿਵਾਰ ਇਸ ਤੋਂ ਨਾਖੁਸ਼ ਹੈ।
ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਨਹੀਂ ਪਕੜੇ ਗਏ : ਚਰਨ ਕੌਰ

ਅੱਜ ਦੇ ਦਿਨ ਪਿੱਛਲੇ ਸਾਲ ਗੈਂਗਸਟਰਾਂ ਵਲੋਂ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿਤਾ ਗਿਆ ਸੀ। ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। 29 ਮਈ ਦੀ ਸ਼ਾਮ ਨੂੰ ਹੀ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਛੇ ਸ਼ੂਟਰਾਂ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਗੈਂਗਸਟਰ ਲਾਰੈਂਸ ਦੇ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ ।

ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਇਸ ਸਾਰੀ ਸਾਜ਼ਿਸ਼ ਨੂੰ ਅੰਜਾਮ ਦਿੱਤਾ ਸੀ। ਪੁਲਿਸ ਨੇ ਇਸ ਮਾਮਲੇ ਵਿੱਚ 35 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਇਨ੍ਹਾਂ 'ਚੋਂ 4 ਦੀ ਮੌਤ ਹੋ ਚੁੱਕੀ ਹੈ। 4 ਮੁਲਜ਼ਮ ਵਿਦੇਸ਼ ਬੈਠੇ ਹਨ। ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਪੂਰੀ ਕਰ ਲਈ ਗਈ ਹੈ। ਅਦਾਲਤ ਵਿੱਚ 1850 ਪੰਨਿਆਂ ਦਾ ਚਲਾਨ ਪੇਸ਼ ਕੀਤਾ ਗਿਆ ਹੈ। ਹਾਲਾਂਕਿ ਮੂਸੇਵਾਲਾ ਦਾ ਪਰਿਵਾਰ ਇਸ ਤੋਂ ਨਾਖੁਸ਼ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਭਾੜੇ ਦੇ ਕਾਤਲ ਹੀ ਫੜੇ ਗਏ। ਜਿਨ੍ਹਾਂ ਦੀ ਮੂਸੇਵਾਲਾ ਨਾਲ ਦੁਸ਼ਮਣੀ ਸੀ, ਜਿਨ੍ਹਾਂ ਨੇ ਸਾਰੀ ਸਾਜ਼ਿਸ਼ ਰਚੀ, ਉਹ ਚਿਹਰੇ ਅਜੇ ਤੱਕ ਫੜੇ ਨਹੀਂ ਗਏ। ਇਸ ਦੇ ਉਲਟ ਹੁਣ ਮੂਸੇਵਾਲਾ ਦਾ ਨਾਂ ਗੈਂਗ ਵਾਰ ਨਾਲ ਜੋੜ ਕੇ ਸਾਡੇ ਜ਼ਖਮਾਂ ਨੂੰ ਰਗੜਿਆ ਜਾ ਰਿਹਾ ਹੈ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। ਮੂਸੇਵਾਲਾ ਭਾਵੇਂ ਇਸ ਦੁਨੀਆ 'ਚ ਨਹੀਂ ਹੈ, ਪਰ ਉਹ ਅੱਜ ਵੀ ਆਪਣੇ ਗੀਤਾਂ ਨਾਲ ਪ੍ਰਸ਼ੰਸਕਾਂ ਦੇ ਦਿਲਾਂ 'ਚ ਜ਼ਿੰਦਾ ਹੈ। ਉਹ ਆਪਣੀ ਮੌਤ ਤੋਂ ਪਹਿਲਾਂ ਹੀ ਇੰਨੇ ਗੀਤ ਰਿਕਾਰਡ ਕਰ ਚੁੱਕਾ ਹੈ ਕਿ ਆਉਣ ਵਾਲੇ ਕਈ ਸਾਲਾਂ ਤੱਕ ਉਸਦੇ ਪ੍ਰਸ਼ੰਸਕ ਉਸਦੀ ਗਾਇਕੀ ਨੂੰ ਸੁਣਦੇ ਰਹਿਣਗੇ ਅਤੇ ਯੂਟਿਊਬ 'ਤੇ ਰਿਕਾਰਡ ਵੀ ਬਣਾਉਂਦੇ ਰਹਿਣਗੇ। ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਜੇਕਰ ਅਸੀਂ ਕਾਰਵਾਈ ਤੋਂ ਸੰਤੁਸ਼ਟ ਹੁੰਦੇ ਤਾਂ ਹੁਣ ਤੱਕ ਕਿਉਂ ਬੋਲ ਰਹੇ ਹੁੰਦੇ। ਉਨ੍ਹਾਂ ਨੇ ਸਾਡੇ 'ਤੇ ਏਨਾ ਵੱਡਾ ਪੱਥਰ ਸੁੱਟਿਆ ਕਿ ਅਸੀਂ ਉੱਠਣ ਦੇ ਯੋਗ ਵੀ ਨਹੀਂ ਸੀ। ਜੇਕਰ ਸਾਨੂੰ ਇਨਸਾਫ਼ ਮਿਲ ਗਿਆ ਹੁੰਦਾ ਤਾਂ ਰੋਜ਼ ਦਰ-ਦਰ ਭਟਕਣ ਦੀ ਕੀ ਲੋੜ ਸੀ।

Related Stories

No stories found.
logo
Punjab Today
www.punjabtoday.com