ਯੂ.ਕੇ ਗਏ ਮੂਸੇਵਾਲਾ ਦੇ ਮਾਤਾ ਪਿਤਾ,24 ਨਵੰਬਰ ਨੂੰ ਸਾਈਕਲ ਰੈਲੀ ਚ ਲੈਣਗੇ ਭਾਗ

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਬਲਕੌਰ ਸਿੰਘ ਅਤੇ ਚਰਨ ਕੌਰ ਪਿਛਲੇ ਕਾਫੀ ਸਮੇਂ ਤੋਂ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਦੀ ਗੱਲ ਕਰ ਰਹੇ ਹਨ।
ਯੂ.ਕੇ ਗਏ ਮੂਸੇਵਾਲਾ ਦੇ ਮਾਤਾ ਪਿਤਾ,24 ਨਵੰਬਰ ਨੂੰ ਸਾਈਕਲ ਰੈਲੀ ਚ ਲੈਣਗੇ ਭਾਗ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਸ਼ੁੱਕਰਵਾਰ ਨੂੰ ਯੂ.ਕੇ. ਜਾਣ ਲਈ ਚੰਡੀਗੜ੍ਹ ਤੋਂ ਫਲਾਈਟ ਫੜੀ ਹੈ। ਵਿਦੇਸ ਜਾਣ ਦੀਆਂ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ 'ਚ ਇੱਕ ਵਾਰ ਫਿਰ ਹਲਚਲ ਮਚ ਗਈ ਹੈ।

ਪਿਛਲੇ ਮਹੀਨੇ ਹੀ ਉਸਦੇ ਪਿਤਾ ਨੇ ਪੰਜਾਬ ਸਰਕਾਰ ਨੂੰ ਇੱਕ ਮਹੀਨੇ ਦਾ ਅਲਟੀਮੇਟਮ ਦਿੰਦਿਆਂ ਕਿਹਾ ਸੀ ਕਿ ਉਹ ਵਿਦੇਸ਼ ਜਾ ਕੇ ਵੱਸ ਜਾਣਗੇ , ਪਰ ਹੁਣ ਉਨ੍ਹਾਂ ਨੇ ਕਿਹਾ ਹੈ ਕਿ ਉਹ ਜਲਦੀ ਹੀ ਭਾਰਤ ਪਰਤ ਆਉਣਗੇ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੂੰ ਮੋਹਾਲੀ ਏਅਰਪੋਰਟ 'ਤੇ ਦੇਖਿਆ ਗਿਆ। ਉਨ੍ਹਾਂ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਮੂਸੇਵਾਲਾ ਦੇ ਪ੍ਰਸ਼ੰਸਕ ਬੇਚੈਨ ਹੋ ਗਏ ਹਨ।

ਤਸਵੀਰਾਂ 'ਚ ਉਹ ਏਅਰਪੋਰਟ ਦੇ ਅੰਦਰ ਜਾ ਕੇ ਇਮੀਗ੍ਰੇਸ਼ਨ ਚੈੱਕ-ਇਨ ਕਰਦੇ ਸਾਫ ਨਜ਼ਰ ਆ ਰਹੇ ਹਨ। ਇੱਕ ਤਸਵੀਰ ਵਿੱਚ ਉਹ ਫਲਾਈਟ ਦੇ ਅੰਦਰ ਬੈਠੇ ਵੀ ਨਜ਼ਰ ਆ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਅੱਜ ਮੁਹਾਲੀ ਹਵਾਈ ਅੱਡੇ ਤੋਂ ਯੂ.ਕੇ. ਲਈ ਰਵਾਨਾ ਹੋ ਗਏ ਹਨ। ਇੰਗਲੈਂਡ ਵਿੱਚ ਵਸੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਵੱਲੋਂ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।

24 ਨਵੰਬਰ ਨੂੰ ਇੰਗਲੈਂਡ ਦੀ ਪਾਰਲੀਮੈਂਟ ਦੇ ਬਾਹਰ ਪ੍ਰਸ਼ੰਸਕਾਂ ਵੱਲੋਂ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ ਹੈ। ਜਿਸ ਵਿੱਚ ਬਲਕੌਰ ਸਿੰਘ ਅਤੇ ਚਰਨ ਕੌਰ ਭਾਗ ਲੈਣ ਲਈ ਇੰਗਲੈਂਡ ਰਵਾਨਾ ਹੋ ਗਏ ਹਨ। ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਬਲਕੌਰ ਸਿੰਘ ਅਤੇ ਚਰਨ ਕੌਰ ਪਿਛਲੇ ਕਾਫੀ ਸਮੇਂ ਤੋਂ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਦੀ ਗੱਲ ਕਰ ਰਹੇ ਹਨ। ਦੋ ਮਹੀਨੇ ਪਹਿਲਾਂ ਗੈਂਗਸਟਰ ਟੀਨੂੰ ਦੇ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋਣ ਤੋਂ ਬਾਅਦ ਮਾਪਿਆਂ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈ।

ਜਿਸ ਤੋਂ ਬਾਅਦ ਬਲਕੌਰ ਸਿੰਘ ਨੇ ਵੀ ਸਰਕਾਰ ਨੂੰ ਇੱਕ ਮਹੀਨੇ ਦਾ ਸਮਾਂ ਦੇਣ ਦਾ ਐਲਾਨ ਕੀਤਾ ਸੀ। ਜੇਕਰ ਉਸ ਦੇ ਪੁੱਤਰ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਆਪਣੇ ਪੁੱਤਰ ਦੀ ਸ਼ਿਕਾਇਤ ਵਾਪਸ ਲੈ ਕੇ ਵਿਦੇਸ਼ ਚਲਾ ਜਾਵੇਗਾ। ਸਿੱਧੂ ਮੂਸੇਵਾਲਾ ਦੇ ਮਾਪਿਆਂ ਵੱਲੋਂ ਕੁਝ ਦਿਨ ਪਹਿਲਾਂ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ ਗਈ ਸੀ। ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ। ਇਹ ਦਰਖਾਸਤ ਲੈ ਕੇ ਉਹ ਡੀਜੀਪੀ ਪੰਜਾਬ ਨੂੰ ਮਿਲਣ ਵੀ ਗਏ। ਇੰਨਾ ਹੀ ਨਹੀਂ, ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਕੁਝ ਦਿਨ ਪਹਿਲਾਂ ਆਪਣੇ ਇੱਕ ਭਾਸ਼ਣ ਦੌਰਾਨ ਪੰਜਾਬ ਨੂੰ ਅਸੁਰੱਖਿਅਤ ਕਿਹਾ ਸੀ। ਜਿਸ ਵਿੱਚ ਉਸਨੇ ਕਿਹਾ ਸੀ ਕਿ ਇੱਥੇ ਹੁਣ ਸਾਨੂੰ ਆਪਣੀ ਰੱਖਿਆ ਆਪ ਕਰਨੀ ਪਵੇਗੀ।

ਮਾਨਸਾ ਦੇ ਇੱਕ ਪਿੰਡ ਵਿੱਚ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਬੈਠੇ ਗੋਲਡੀ ਬਰਾੜ ਨੇ ਲਈ ਸੀ। ਪੁਲਿਸ ਨੇ ਇਸ ਮਾਮਲੇ ਵਿੱਚ 25 ਤੋਂ ਵੱਧ ਗ੍ਰਿਫ਼ਤਾਰੀਆਂ ਕੀਤੀਆਂ ਹਨ। ਇਸ ਦੇ ਨਾਲ ਹੀ ਵਿਦੇਸ਼ਾਂ 'ਚ ਬੈਠੇ ਗੋਲਡੀ ਬਰਾੜ ਨੂੰ ਵੀ ਪੰਜਾਬ ਲਿਆਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸੇ ਦੌਰਾਨ ਦੋ ਮਹੀਨੇ ਪਹਿਲਾਂ ਸ਼ੂਟਰ ਟੀਨੂੰ ਪੁਲਿਸ ਦੀ ਗ੍ਰਿਫ਼ਤ ਵਿੱਚੋਂ ਫਰਾਰ ਹੋ ਗਿਆ ਸੀ।

Related Stories

No stories found.
Punjab Today
www.punjabtoday.com