ਮੂਸੇਵਾਲਾ ਨੇ ਮੌਤ ਤੋਂ ਪਹਿਲਾਂ ਕਈ ਗੀਤ ਕੀਤੇ ਸੀ ਰਿਕਾਰਡ, ਗੀਤ ਮਚਾ ਰਹੇ ਧਮਾਲ

28 ਸਾਲਾ ਪੰਜਾਬ ਦਾ ਸੁਪਰਸਟਾਰ ਗਾਇਕ ਮੂਸੇਵਾਲਾ ਭਾਵੇਂ ਹੁਣ ਇਸ ਦੁਨੀਆ ਨੂੰ ਅਲਵਿਦਾ ਕਹਿ ਗਿਆ ਹੈ, ਪਰ ਉਨ੍ਹਾਂ ਦੇ ਗੀਤ ਸੁਣ ਕੇ ਉਨ੍ਹਾਂ ਦੇ ਪ੍ਰਸ਼ੰਸਕ ਅੱਜ ਵੀ ਉਨ੍ਹਾਂ ਨੂੰ ਯਾਦ ਕਰਦੇ ਹਨ।
ਮੂਸੇਵਾਲਾ ਨੇ ਮੌਤ ਤੋਂ ਪਹਿਲਾਂ ਕਈ ਗੀਤ ਕੀਤੇ ਸੀ ਰਿਕਾਰਡ, ਗੀਤ ਮਚਾ ਰਹੇ ਧਮਾਲ

ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਵੀ ਲੋਕਾਂ ਵਿਚ ਉਨ੍ਹਾਂ ਦੇ ਗੀਤਾਂ ਨੂੰ ਲੈਕੇ ਬਹੁਤ ਜਨੂੰਨ ਹੈ। ਸਿੱਧੂ ਮੂਸੇਵਾਲਾ ਨੂੰ 29 ਮਈ ਨੂੰ ਉਨ੍ਹਾਂ ਦੇ ਪਿੰਡ 'ਚ ਗੈਂਗਸਟਰਾਂ ਨੇ ਗੋਲੀ ਮਾਰ ਦਿੱਤੀ ਸੀ। ਸਿੱਧੂ ਮੂਸੇਵਾਲਾ ਭਾਵੇਂ ਹੁਣ ਇਸ ਦੁਨੀਆ 'ਚ ਨਹੀਂ ਰਹੇ, ਪਰ ਉਹ ਆਪਣੀ ਆਵਾਜ਼ ਰਾਹੀਂ ਪ੍ਰਸ਼ੰਸਕਾਂ 'ਚ ਜ਼ਿੰਦਾ ਹਨ। ਅਜਿਹੇ 'ਚ ਅੱਜ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਰਿਲੀਜ਼ ਹੋਇਆ ਹੈ।

ਮੂਸੇਵਾਲਾ ਦਾ ਨਵਾਂ ਗੀਤ 'ਵਾਰ' ਯੂਟਿਊਬ 'ਤੇ ਰਿਲੀਜ਼ ਹੋ ਗਿਆ ਹੈ। ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਵਾਰ ਉਨ੍ਹਾਂ ਦੇ ਅਧਿਕਾਰਤ ਯੂਟਿਊਬ ਚੈਨਲ 'ਤੇ ਦੇਖਿਆ ਜਾ ਸਕਦਾ ਹੈ। ਸਿੱਧੂ ਦੇ ਫੈਨਜ਼ ਇਸ ਗੀਤ ਨੂੰ ਕਾਫੀ ਪਸੰਦ ਕਰ ਰਹੇ ਹਨ। ਇੱਕ ਘੰਟੇ ਵਿੱਚ ਹੀ ਇਸ ਗੀਤ ਨੂੰ 2 ਮਿਲੀਅਨ ਲੋਕ ਦੇਖ ਚੁੱਕੇ ਹਨ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਮਰਡਰ ਤੋਂ ਬਾਅਦ ਇਹ ਉਨ੍ਹਾਂ ਦਾ ਦੂਜਾ ਗੀਤ ਹੈ। ਇਸ ਤੋਂ ਪਹਿਲਾਂ ਸਿੱਧੂ ਦਾ SYL ਗੀਤ ਰਿਲੀਜ਼ ਹੋਇਆ ਸੀ। ਹਾਲਾਂਕਿ ਕੇਂਦਰ ਸਰਕਾਰ ਵੱਲੋਂ ਗੀਤ SYL 'ਤੇ ਪਾਬੰਦੀ ਲਗਾ ਦਿੱਤੀ ਗਈ ਸੀ। ਕਿਉਂਕਿ SYL ਗੀਤ ਸਤਲੁਜ ਯਮੁਨਾ ਲਿੰਕ 'ਤੇ ਬਣਿਆ ਸੀ।

SYL ਦੋ ਰਾਜਾਂ ਪੰਜਾਬ ਅਤੇ ਹਰਿਆਣਾ ਵਿਚਕਾਰ ਵੱਡਾ ਮੁੱਦਾ ਹੈ, ਜਿਸ ਕਾਰਨ ਇਸ ਗੀਤ ਨੂੰ ਯੂ-ਟਿਊਬ ਤੋਂ ਹਟਾ ਦਿੱਤਾ ਗਿਆ ਸੀ। 28 ਸਾਲਾ ਪੰਜਾਬ ਦਾ ਸੁਪਰਸਟਾਰ ਗਾਇਕ ਸਿੱਧੂ ਮੂਸੇਵਾਲਾ ਭਾਵੇਂ ਹੁਣ ਇਸ ਦੁਨੀਆ ਨੂੰ ਅਲਵਿਦਾ ਕਹਿ ਗਿਆ ਹੈ, ਪਰ ਉਨ੍ਹਾਂ ਦੇ ਗੀਤ ਸੁਣ ਕੇ ਉਨ੍ਹਾਂ ਦੇ ਪ੍ਰਸ਼ੰਸਕ ਅੱਜ ਵੀ ਉਨ੍ਹਾਂ ਨੂੰ ਯਾਦ ਕਰਦੇ ਹਨ। ਇਸ ਦੇ ਨਾਲ ਹੀ ਸਿੱਧੂ ਨੇ ਆਪਣੀ ਮੌਤ ਤੋਂ ਪਹਿਲਾਂ ਕੁਝ ਗੀਤ ਵੀ ਰਿਕਾਰਡ ਕਰਵਾਏ ਸਨ, ਜੋ ਹੁਣ ਰਿਲੀਜ਼ ਹੋ ਰਹੇ ਹਨ।

ਉਨ੍ਹਾਂ ਦੇ ਪ੍ਰਸ਼ੰਸਕਾਂ ਦਾ ਇਹ ਵੀ ਕਹਿਣਾ ਹੈ ਕਿ ਸਿੱਧੂ ਨੇ ਆਪਣੀ ਮੌਤ ਤੋਂ ਪਹਿਲਾਂ ਕਰੀਬ 30 ਤੋਂ 40 ਗੀਤ ਰਿਕਾਰਡ ਕਰਵਾਏ ਸਨ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਕਤਲ ਕਰ ਦਿੱਤਾ ਗਿਆ ਸੀ। ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਗੋਲਡੀ ਬਰਾੜ ਨੇ ਉਸ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਪੰਜਾਬ ਦੇ ਮਾਨਸਾ ਦੇ ਪਿੰਡ ਜਵਾਹਰਕੇ ਨੇੜੇ ਸਿੱਧੂ 'ਤੇ ਸ਼ੂਟਰਾਂ ਨੇ ਗੋਲੀਆਂ ਚਲਾਈਆਂ। ਦੋ ਕਾਰਾਂ 'ਚ ਆਏ ਬਦਮਾਸ਼ਾਂ ਨੇ ਸਿੱਧੂ ਮੂਸੇਵਾਲਾ 'ਤੇ 35-40 ਰਾਊਂਡ ਫਾਇਰ ਕੀਤੇ। ਉਸ ਸਮੇਂ ਸਿੱਧੂ ਮੂਸੇਵਾਲਾ ਆਪਣੇ ਥਾਰ 'ਤੇ ਸਵਾਰ ਸੀ। ਬਦਮਾਸ਼ਾਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ।

Related Stories

No stories found.
logo
Punjab Today
www.punjabtoday.com