ਸਿਮਰਨਜੀਤ ਸਿੰਘ ਮਾਨ ਨੇ ਕੀਤਾ ਵਿਧਾਨ ਸਭਾ ਚੋਣਾਂ ਲਈ 43 ਉਮੀਦਵਾਰਾਂ ਦਾ ਐਲਾਨ

ਅਰਵਿੰਦ ਕੇਜਰੀਵਾਲ 'ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਨੇ 1984 ਦੇ ਦੰਗਿਆਂ ਨੂੰ ਲੈ ਕੇ ਵਿਧਾਨ ਸਭਾ 'ਚ ਅਜੇ ਤੱਕ ਕੋਈ ਮਤਾ ਪਾਸ ਨਹੀਂ ਕੀਤਾ ਅਤੇ ਹੁਣ ਤੱਕ ਇਕ ਵੀ ਸਿੱਖ ਚਿਹਰੇ ਨੂੰ ਆਪਣੀ ਕੈਬਨਿਟ 'ਚ ਸ਼ਾਮਲ ਨਹੀਂ ਕੀਤਾ ਹੈ।
ਸਿਮਰਨਜੀਤ ਸਿੰਘ ਮਾਨ ਨੇ ਕੀਤਾ ਵਿਧਾਨ ਸਭਾ ਚੋਣਾਂ ਲਈ 43 ਉਮੀਦਵਾਰਾਂ ਦਾ ਐਲਾਨ

ਸਿਮਰਨਜੀਤ ਸਿੰਘ ਮਾਨ ਸ਼ੁਰੂ ਤੋਂ ਹੀ ਪੰਜਾਬ ਦੇ ਮੁੱਦੇ ਚੁੱਕਦੇ ਰਹਿੰਦੇ ਹਨ। ਮਾਨ ਨੇ 2022 ਵਿਧਾਨਸਭਾ ਚੋਣਾਂ ਨੂੰ ਵੇਖਦੇ ਹੋਏ ਤਿਆਰੀ ਜ਼ੋਰਾ ਸ਼ੋਰਾਂ ਨਾਲ ਸ਼ੁਰੂ ਕਰ ਦਿਤੀ ਹੈ । ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਅੱਜ ਵਿਧਾਨ ਸਭਾ ਚੋਣਾਂ ਲਈ 43 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕੀਤਾ ਹੈ।

ਇਸ ਸੂਚੀ ਵਿੱਚ ਇਮਾਨ ਸਿੰਘ ਮਾਨ (ਫਤਿਹਗੜ੍ਹ ਸਾਹਿਬ), ਜਸਕਰਨ ਸਿੰਘ ਕਾਹਨ ਸਿੰਘ ਵਾਲਾ (ਕੋਟਕਪੂਰਾ), ਗੁਰਸੇਵਕ ਸਿੰਘ ਜਵਾਹਰਕੇ (ਮਾਨਸਾ) ਅਤੇ ਪ੍ਰੋਫੈਸਰ ਮਹਿੰਦਰਪਾਲ ਸਿੰਘ (ਪਟਿਆਲਾ ਦਿਹਾਤੀ) ਦੇ ਨਾਂ ਸ਼ਾਮਲ ਹਨ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਨੇ 1984 ਦੇ ਦੰਗਿਆਂ ਨੂੰ ਲੈ ਕੇ ਵਿਧਾਨ ਸਭਾ 'ਚ ਅਜੇ ਤੱਕ ਕੋਈ ਮਤਾ ਪਾਸ ਨਹੀਂ ਕੀਤਾ ਅਤੇ ਹੁਣ ਤੱਕ ਇਕ ਵੀ ਸਿੱਖ ਚਿਹਰੇ ਨੂੰ ਆਪਣੀ ਕੈਬਨਿਟ 'ਚ ਸ਼ਾਮਲ ਨਹੀਂ ਕੀਤਾ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਕੇਜਰੀਵਾਲ ਪੰਜਾਬ ਵਿੱਚ ਸਿੱਖਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਏਜੰਡਾ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਨੂੰ ਯਕੀਨੀ ਬਣਾਉਣਾ, 328 ‘ਸਰੂਪਾਂ’ ਦੀ ਚੋਰੀ ਦੇ ਮਾਮਲੇ ਦੀ ਜਾਂਚ ਕਰਵਾਉਣਾ, ਆਜ਼ਾਦ ਅਤੇ ਨਿਰਪੱਖ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣਾ ਅਤੇ ਨਸ਼ਿਆਂ ਖ਼ਿਲਾਫ਼ ਅੰਦੋਲਨ ਸ਼ੁਰੂ ਕਰਨਾ ਹੋਵੇਗਾ।

Related Stories

No stories found.
logo
Punjab Today
www.punjabtoday.com