ਪ੍ਰਕਾਸ਼ ਸਿੰਘ ਬਾਦਲ ਤੋਂ ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਹੋਈ ਪੁੱਛਗਿੱਛ

ਸੁਖਬੀਰ ਬਾਦਲ ਨੇ ਕਿਹਾ, ਕਿ ਪਹਿਲਾਂ ਕਾਂਗਰਸ ਅਤੇ ਹੁਣ 'ਆਪ' ਸਰਕਾਰ ਅਜਿਹੇ ਮਾਮਲਿਆਂ 'ਚ ਇਨਸਾਫ ਦੇਣ ਦੀ ਬਜਾਏ ਰਾਜਨੀਤੀ ਕਰ ਰਹੀ ਹੈ।
ਪ੍ਰਕਾਸ਼ ਸਿੰਘ ਬਾਦਲ ਤੋਂ ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਹੋਈ ਪੁੱਛਗਿੱਛ
Updated on
2 min read

ਪੰਜਾਬ ਦੀ ਰਾਜਨੀਤੀ ਵਿਚ ਪ੍ਰਕਾਸ਼ ਸਿੰਘ ਬਾਦਲ ਦਾ ਕੱਦ ਬਹੁਤ ਵੱਡਾ ਹੈ, ਉਨ੍ਹਾਂ ਤੋਂ ਜ਼ਿਆਦਾ ਪੰਜਾਬ ਦੀ ਰਾਜਨੀਤੀ ਨੂੰ ਕੋਈ ਵੀ ਨੇਤਾ ਨਹੀਂ ਸਮਝਦਾ ਹੈ। ਪੰਜਾਬ ਦੇ ਏਡੀਜੀਪੀ ਦੀ ਅਗਵਾਈ ਵਾਲੀ ਐਸਆਈਟੀ ਅਕਤੂਬਰ 2015 ਕੋਟਕਪੂਰਾ ਗੋਲੀ ਕਾਂਡ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਕਰ ਰਹੀ ਹੈ।

ਐਸਆਈਟੀ ਦੇ ਮੈਂਬਰ ਸਵੇਰੇ 11 ਵਜੇ ਪ੍ਰਕਾਸ਼ ਸਿੰਘ ਬਾਦਲ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਪੁੱਜੇ ਅਤੇ ਉਦੋਂ ਤੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ SIT ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਵੀ ਪੁੱਛਗਿੱਛ ਕੀਤੀ ਸੀ।

ਆਪ' ਦੀ ਸਰਕਾਰ ਬਣਨ ਦੇ 6 ਮਹੀਨਿਆਂ ਬਾਅਦ ਇਹ ਪਹਿਲਾ ਮੌਕਾ ਹੈ, ਜਦੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। 14 ਸਤੰਬਰ ਨੂੰ ਐਸਆਈਟੀ ਨੇ ਇਸੇ ਮਾਮਲੇ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਕਰੀਬ 6 ਘੰਟੇ ਪੁੱਛਗਿੱਛ ਕੀਤੀ ਸੀ।

ਇਸ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ ਸੀ, ਕਿ ਪਹਿਲਾਂ ਕਾਂਗਰਸ ਅਤੇ ਹੁਣ 'ਆਪ' ਸਰਕਾਰ ਅਜਿਹੇ ਮਾਮਲਿਆਂ 'ਚ ਇਨਸਾਫ ਦੇਣ ਦੀ ਬਜਾਏ ਰਾਜਨੀਤੀ ਕਰ ਰਹੀ ਹੈ। ਬਾਦਲ ਨੇ 'ਆਪ' ਸਰਕਾਰ 'ਤੇ ਪਾਰਟੀ ਦੀ ਅਸਫਲਤਾ ਤੋਂ ਧਿਆਨ ਹਟਾਉਣ ਲਈ, ਪੁਲਿਸ ਦੀ ਕਾਰਵਾਈ ਨੂੰ ਇੱਕ ਨਿਰਧਾਰਤ ਪ੍ਰਕਿਰਿਆ ਦਾ ਹਿੱਸਾ ਦੱਸਿਆ ਹੈ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਈਜੀ ਕੁੰਵਰ ਪ੍ਰਤਾਪ ਦੀ ਜਾਂਚ ਰਿਪੋਰਟ ਨੂੰ ਰੱਦ ਕਰਦਿਆਂ ਸਰਕਾਰ ਨੂੰ ਨਵੀਂ ਐਸਆਈਟੀ ਗਠਿਤ ਕਰਨ ਦੇ ਹੁਕਮ ਦਿੱਤੇ ਹਨ। ਤਤਕਾਲੀ ਕਾਂਗਰਸ ਸਰਕਾਰ ਨੇ ਏਡੀਜੀਪੀ ਦੀ ਪ੍ਰਧਾਨਗੀ ਵਿੱਚ ਐਸਆਈਟੀ ਦਾ ਗਠਨ ਕੀਤਾ ਸੀ। ਮੰਗਲਵਾਰ ਨੂੰ ਐਸਆਈਟੀ ਨੇ ਕੋਟਕਪੂਰਾ ਦੇ ਮੁੱਖ ਚੌਕ ਦਾ ਦੌਰਾ ਕੀਤਾ ਅਤੇ ਮੌਕੇ ਦਾ ਜਾਇਜ਼ਾ ਲਿਆ ਸੀ ।

ਇਸ ਦੌਰਾਨ ਐਸਆਈਟੀ ਮੈਂਬਰ ਅਤੇ ਮੋਗਾ ਦੇ ਐਸਐਸਪੀ ਨੇ ਗਵਾਹਾਂ ਤੋਂ ਜਾਣਕਾਰੀ ਹਾਸਲ ਕੀਤੀ। ਕੋਟਕਪੂਰਾ ਗੋਲੀ ਕਾਂਡ 'ਚ 7 ਸਾਲ ਬਾਅਦ ਵੀ ਪੁਲਿਸ ਦੀ ਜਾਂਚ ਜਾਰੀ ਹੈ। ਇਸ ਤੋਂ ਪਹਿਲਾਂ ਇਸ ਘਟਨਾ ਦੀ ਜਾਂਚ ਤਤਕਾਲੀ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਨਿਗਰਾਨੀ ਹੇਠ ਹੋਈ ਸੀ। ਕੁੰਵਰ ਵਿਜੇ ਪ੍ਰਤਾਪ ਸਿੰਘ 2022 ਵਿਧਾਨਸਭਾ ਚੋਣਾਂ ਤੋਂ ਪਹਿਲਾ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਸਨ।

Related Stories

No stories found.
logo
Punjab Today
www.punjabtoday.com