24 ਅਕਤੁਬਰ 2021
ਆਏ ਦਿਨ ਕਾਂਗਰਸ ਨੂੰ ਘੇਰ ਬਿਆਨਬਾਜਿਆਂ ਕਰਨ ਵਾਲੀ ਸਿਆਸੀ ਆਗੂ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਇਕ ਵਾਰ ਫਿਰ ਕਾਂਗਰਸ ਦੇ ਰਾਜ ਚ ਵਿਧਾਇਕਾਂ ਤੇ ਜਮੀਨਾਂ ਤੇ ਕਬਜੇ ਕਰਨ ਦਾ ਦੋਸ਼ ਲਗਾਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਤਵਾਰ ਕਿਹਾ ਕਿ ਕਾਂਗਰਸ ਰਾਜਕਾਲ ਦੌਰਾਨ ਸ਼ਾਮਲਾਟ ਜ਼ਮੀਨ ’ਤੇ ਕਬਜ਼ੇ ਕੀਤੇ ਜਾ ਰਹੇ ਹਨ ਤੇ ਗਰੀਬਾਂ ਨਾਲ ਧੱਕਾ ਕਿੱਤਾ ਜਾ ਰਿਹਾ ਹੈ। ਉਨਾਂ ਨੇ ਕਿਹਾ ਕਿ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਦੇ ਪਿੰਡ ਬੜੀ ਵਿਖੇ 90 ਕਰੋੜ ਰੁਪਏ ਕੀਮਤ ਦੀ 7.5 ਏਕੜ ਬੇਸ਼ਕੀਮਤੀ ਜ਼ਮੀਨ ਧੱਕੇ ਨਾਲ ਹਥਿਆਰ ਲਈ ਹੈ ਤੇ ਪ੍ਰਾਈਵੇਟ ਹਸਪਤਾਲ ਦੇ ਨਿਰਮਾਣ ਵਾਸਤੇ ਇਸ ਵਾਸਤੇ ਸਾਲਾਨਾ 1 ਲੱਖ ਰੁਪਏ ਲੀਜ਼ ਤੈਅ ਕੀਤੀ ਗਈ ਹੈ। ਅਕਾਲੀ ਦਲ ਦੇ ਪ੍ਰਧਾਨ, ਜਿਨ੍ਹਾਂ ਨੇ ਇਥੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਨਾਲ ਰਲ ਕੇ ਪਿੰਡ ਬੜੀ ਵਿਚ ਲੱਗੇ ਧਰਨੇ ਵਿਚ ਸ਼ਮੂਲੀਅਤ ਕੀਤੀ, ਉਨਾਂ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ 90 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਜ਼ਮੀਨ ਇਲਾਕੇ ਦੇ ਲੋਕਾਂ ਦੀ ਮਰਜ਼ੀ ਦੇ ਖਿਲਾਫ 33 ਸਾਲਾਂ ਲਈ ਲੀਜ਼ ’ਤੇ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੈਨੂੰ ਪਤਾ ਲੱਗਾ ਹੈ ਕਿ ਸਾਰੀ ਗ੍ਰਾਮ ਸਭਾ ਹੀ ਇਸ ਕੰਮ ਵਿਰੁੱਧ ਸੀ। ਉਨ੍ਹਾਂ ਕਿਹਾ ਕਿ ਸਰਪੰਚ ਨੇ ਮੈਨੂੰ ਉਹ ਵੀਡੀਓ ਵੀ ਵਿਖਾਈ ਹੈ ਜਿਸ ਵਿੱਚ ਬਲਬੀਰ ਸਿੱਧੂ ਪਿੰਡ ਵਾਲਿਆਂ ’ਤੇ ਹਸਪਤਾਲ ਬਣਾਉਣ ਲਈ ਇਹ ਜ਼ਮੀਨ ਦੇਣ ਵਾਸਤੇ ਦਬਾਅ ਪਾ ਰਹੇ ਹਨ। ਇਸਦੇ ਨਾਲ ਹੀ ਉਨਾਂ ਨੇ ਦੋਸ਼ ਲਗਾਇਆ ਹੈ ਕਿ ਸਿੱਧੂ ਨੇ ਤਾਂ ਬਲੋਂਗੀ ਪਿੰਡ ਵਿੱਚ ਗਊਸ਼ਾਲਾ ਦੇ ਨਾਂਅ ’ਤੇ ਟਰੱਸਟ ਬਣਾ ਕੇ 10.4 ਏਕੜ ਸ਼ਾਮਲਾਟ ਜ਼ਮੀਨ ਹਥਿਆ ਲਈ, ਜਦਕਿ ਇਸ ਜ਼ਮੀਨ ’ਤੇ ਇੱਕ ਬੈਂਕੁਇਟ ਹਾਲ ਅਤੇ ਹੋਰ ਵਪਾਰਕ ਗਤੀਵਿਧੀਆਂ ਦੀ ਮਨਜ਼ੂਰੀ ਲੈ ਲਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਵੀ ਪਿੰਡ ਵਾਲਿਆਂ ਦੇ ਵਿਰੋਧ ਦੇ ਬਾਵਜੂਦ ਕੌਡੀਆਂ ਦੇ ਭਾਅ ਜ਼ਮੀਨ ਹਥਿਆਈ ਗਈ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸੂਬੇ ਵਿੱਚ ਕਮਿਸ਼ਨ ਗਠਿਤ ਕੀਤਾ ਜਾਵੇਗਾ, ਜੋ ਬਲਬੀਰ ਸਿੱਧੂ ਸਮੇਤ ਕਾਂਗਰਸੀਆਂ ਵੱਲੋਂ ਸ਼ਾਮਲਾਟ ਜ਼ਮੀਨ ਦੇ ਕੀਤੇ ਘੁਟਾਲੇ ਦੀ ਜਾਂਚ ਕਰਨਗੇ। ਉਨ੍ਹਾਂ ਕਿਹਾ ਕਿ ਅਸੀਂ ਨਜਾਇਜ਼ ਤੌਰ ’ਤੇ ਹਾਸਲ ਕੀਤੀਆਂ ਸ਼ਾਮਲਾਟ ਜ਼ਮੀਨਾਂ ਦੀ ਇਹ ਲੀਜ਼ ਰੱਦ ਰੱਦ ਕਰ ਕੇ ਜ਼ਮੀਨ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਾਪਸ ਕਰਾਂਗੇ।