
ਪੰਜਾਬ 'ਚ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਆਮ ਆਦਮੀ ਪਾਰਟੀ ਦੇ ਖਿਲਾਫ ਮੋਰਚਾ ਖੋਲ ਦਿਤਾ ਹੈ। ਪੰਜਾਬ 'ਚ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸਿਆਸਤ 'ਚ ਹਫੜਾ-ਦਫੜੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਇਕ ਪਾਸੇ ਕਾਂਗਰਸ ਸਰਕਾਰ ਸੂਬੇ ਦੀ 'ਆਪ' ਸਰਕਾਰ 'ਤੇ ਲਗਾਤਾਰ ਨਿਸ਼ਾਨਾ ਸਾਧ ਰਹੀ ਹੈ। ਦੂਜੇ ਪਾਸੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਤੇ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।
ਸੁਖਬੀਰ ਸਿੰਘ ਨੇ ਦੋਸ਼ ਲਾਇਆ ਹੈ, ਕਿ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਨੂੰ ਹਰ ਹਫ਼ਤੇ ਦਿੱਲੀ ਤੋਂ ਸ਼ਰਾਬ ਦੀ ਇਕ ਪੇਟੀ ਭੇਜਦੇ ਹਨ । ਸੰਗਰੂਰ ਜ਼ਿਮਨੀ ਚੋਣ 'ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਦੀ 'ਆਪ' ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ ਹੈ ਕਿ ਪੰਜਾਬ ਵਿਚ ਅਰਵਿੰਦ ਕੇਜਰੀਵਾਲ ਸਰਕਾਰ ਚਲਾ ਰਹੇ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੀ ਸਰਕਾਰ ਚਲਾ ਰਹੇ ਹਨ।
ਸੁਖਬੀਰ ਬਾਦਲ ਨੇ ਕਿਹਾ, "ਕੇਜਰੀਵਾਲ ਹਰ ਹਫ਼ਤੇ ਭਗਵੰਤ ਮਾਨ ਨੂੰ ਸ਼ਰਾਬ ਦੀ ਪੇਟੀ ਭੇਜਦਾ ਹੈ ਅਤੇ ਮਾਨ ਨੂੰ ਕਹਿੰਦਾ ਹੈ ਕਿ ਉਹ ਆਪਣੇ ਸਰਕਾਰੀ ਦਫ਼ਤਰ ਵਿੱਚ ਬੈਠ ਕੇ ਆਨੰਦ ਮਾਣਨ, ਜਦੋਂ ਤੱਕ ਉਹ ਪੰਜਾਬ ਵਿੱਚ ਸਰਕਾਰ ਚਲਾ ਰਿਹਾ ਹੈ। ਸੁਖਬੀਰ ਸਿੰਘ ਨੇ ਕਿਹਾ ਕਿ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਮੌਤ 'ਆਪ' ਸਰਕਾਰ ਕਾਰਨ ਹੋਈ ਹੈ।
ਉਨ੍ਹਾਂ ਕਿਹਾ, ''ਸਰਕਾਰ ਨੇ ਇਹ ਐਲਾਨ ਕਰਕੇ ਦੁਸ਼ਮਣ ਨੂੰ ਸੁਚੇਤ ਕੀਤਾ ਕਿ ਸਿੱਧੂ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ ,ਜਿਸਤੋ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਅਰਵਿੰਦ ਕੇਜਰੀਵਾਲ ਨੂੰ ਆਪਣੀ ਸੁਰੱਖਿਆ ਵਾਪਸ ਕਰਨੀ ਚਾਹੀਦੀ ਸੀ, ਰਾਘਵ ਚੱਢਾ ਤੋਂ ਵਾਪਸ ਲੈਣੀ ਚਾਹੀਦੀ ਸੀ, ਆਪਣੀ ਮਾਂ ਤੋਂ ਵਾਪਸ ਲੈਣੀ ਚਾਹੀਦੀ ਸੀ ਅਤੇ ਭੈਣ ਤੋਂ ਜਿਨਾਂ ਕੋਲ ਪਹਿਲਾਂ ਹੀ ਵੱਡੀ ਗਿਣਤੀ ਵਿੱਚ ਪੰਜਾਬ ਪੁਲਿਸ ਦੇ ਜਵਾਨ ਤਾਇਨਾਤ ਹਨ।" ਉਨ੍ਹਾਂ ਅੱਗੇ ਕਿਹਾ ਕਿ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਭਾੜੇ 'ਤੇ ਨੌਕਰੀ ਦਿਤੀ ਹੋਈ ਹੈ। ਇਸ ਤੋਂ ਇਲਾਵਾ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੀ.ਐਮ ਭਗਵੰਤ ਮਾਨ ਦੀ ਸਰਕਾਰ ਕਾਰਨ ਸਿੱਧੂ ਮੂਸੇਵਾਲਾ ਦੀ ਮੌਤ ਹੋਈ ਹੈ ।