ਰਾਹੁਲ ਗਾਂਧੀ 'ਤੇ ਐਕਸ਼ਨ ਲੋਕਤੰਤਰ ਦਾ ਕਤਲ : ਸੁਖਬੀਰ ਬਾਦਲ

ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਵਿਚਾਰ ਕਾਂਗਰਸ ਨਾਲ ਮੇਲ ਨਹੀਂ ਖਾਂਦੇ। ਕਾਂਗਰਸ ਨੇ ਪੰਜਾਬੀਆਂ 'ਤੇ ਕਈ ਅੱਤਿਆਚਾਰ ਕੀਤੇ ਹਨ, ਫਿਰ ਵੀ ਰਾਹੁਲ ਗਾਂਧੀ 'ਤੇ ਕੀਤੀ ਕਾਰਵਾਈ ਲੋਕਤੰਤਰ ਦੇ ਖਿਲਾਫ ਹੈ।
ਰਾਹੁਲ ਗਾਂਧੀ 'ਤੇ ਐਕਸ਼ਨ ਲੋਕਤੰਤਰ ਦਾ ਕਤਲ : ਸੁਖਬੀਰ ਬਾਦਲ

ਕਾਂਗਰਸ ਸਾਂਸਦ ਰਾਹੁਲ ਗਾਂਧੀ ਦੀ ਲੋਕਸਭਾ ਮੇਂਬਰਸ਼ਿਪ ਪਿੱਛਲੇ ਦਿਨੀ ਖਤਮ ਕਰ ਦਿਤੀ ਗਈ ਸੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ 'ਤੇ ਕਾਰਵਾਈ ਲੋਕਤੰਤਰ ਦਾ ਕਤਲ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਵਿਚਾਰ ਕਾਂਗਰਸ ਨਾਲ ਮੇਲ ਨਹੀਂ ਖਾਂਦੇ। ਕਾਂਗਰਸ ਨੇ ਪੰਜਾਬੀਆਂ 'ਤੇ ਕਈ ਅੱਤਿਆਚਾਰ ਕੀਤੇ ਹਨ, ਫਿਰ ਵੀ ਰਾਹੁਲ ਗਾਂਧੀ 'ਤੇ ਕੀਤੀ ਗਈ ਕਾਰਵਾਈ ਲੋਕਤੰਤਰ ਦੇ ਖਿਲਾਫ ਹੈ। ਇਸ ਨਾਲ ਲੋਕਾਂ ਵਿੱਚ ਗਲਤ ਸੰਦੇਸ਼ ਗਿਆ ਹੈ।

ਸੁਖਬੀਰ ਬਾਦਲ ਆਪਣੀ ਪਤਨੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨਾਲ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਸਨ। ਸੁਖਬੀਰ ਬਾਦਲ ਨੇ ਕਿਹਾ ਕਿ ਆਪਰੇਸ਼ਨ ਅੰਮ੍ਰਿਤਪਾਲ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਫੜੇ ਗਏ ਪੰਜਾਬ ਦੇ 100 ਦੇ ਕਰੀਬ ਨੌਜਵਾਨਾਂ ਦੇ ਪਰਿਵਾਰਾਂ ਨੇ ਕਾਨੂੰਨੀ ਮਦਦ ਲਈ ਅਕਾਲੀ ਦਲ ਦੀ ਕਾਨੂੰਨੀ ਟੀਮ ਕੋਲ ਪਹੁੰਚ ਕੀਤੀ ਹੈ। ਕਰੀਬ 50 ਨੌਜਵਾਨਾਂ ਨੂੰ ਵੀ ਬਚਾਇਆ ਗਿਆ ਹੈ। ਮਲੋਟ, ਅਜਨਾਲਾ, ਬਰਨਾਲਾ ਅਤੇ ਬਾਬਾ ਬਕਾਲਾ ਤੋਂ ਨੌਜਵਾਨਾਂ ਨੂੰ ਬਚਾਇਆ ਗਿਆ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ ਕਿਸੇ ਨੇ ਕੋਈ ਪੋਸਟ ਸ਼ੇਅਰ ਕੀਤੀ ਹੈ ਤਾਂ ਉਸਨੂੰ ਵੀ ਸ਼ਾਮਲ ਕੀਤਾ ਜਾ ਰਿਹਾ ਹੈ। ਇਸ ਸਮੇਂ ਮਾਹੌਲ ਨੂੰ ਸ਼ਾਂਤ ਕਰਨ ਦੀ ਲੋੜ ਹੈ। ਪੰਜਾਬ ਤਾਂ ਪਹਿਲਾਂ ਹੀ ਵੱਡੇ ਦੁੱਖਾਂ ਵਿੱਚੋਂ ਨਿਕਲ ਚੁੱਕਾ ਹੈ, ਪਰ ਪਿਛਲੇ ਛੇ ਸਾਲਾਂ ਤੋਂ ਇੰਜ ਜਾਪਦਾ ਹੈ, ਜਿਵੇਂ ਪੰਜਾਬ ਮੁੜ ਪਿੱਛੇ ਵੱਲ ਜਾ ਰਿਹਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਨੂੰ ਸਰਕਾਰ ਚਲਾਉਣੀ ਨਹੀਂ ਆਉਂਦੀ। ਸਟੇਜ 'ਤੇ ਪ੍ਰਦਰਸ਼ਨ ਕਰਨਾ ਅਤੇ ਸਰਕਾਰ ਚਲਾਉਣਾ ਦੋ ਵੱਖ-ਵੱਖ ਚੀਜ਼ਾਂ ਹਨ।

ਆਮ ਆਦਮੀ ਪਾਰਟੀ ਨੂੰ ਲੱਗਦਾ ਹੈ ਕਿ ਉਸਨੇ ਸਰਕਾਰ ਬਣਾ ਲਈ ਹੈ ਅਤੇ ਹੁਣ ਕੁਝ ਕਰਨ ਦੀ ਲੋੜ ਨਹੀਂ ਹੈ। ਇੱਥੋਂ ਤੱਕ ਕਿ ਉਨ੍ਹਾਂ ਦੇ ਵਿਧਾਇਕਾਂ ਨੂੰ ਵੀ ਕੋਈ ਪਰਵਾਹ ਨਹੀਂ ਹੈ। ਫਸਲ ਖਰਾਬ ਹੋਣ ਤੋਂ ਬਾਅਦ ਮੈਂ ਸੂਬੇ ਦੇ ਕਈ ਸਥਾਨਾਂ ਦਾ ਦੌਰਾ ਕੀਤਾ ਹੈ, ਪਰ 'ਆਪ' ਦਾ ਇਕ ਵੀ ਵਿਧਾਇਕ ਕਿਸਾਨਾਂ ਨੂੰ ਨਹੀਂ ਮਿਲਿਆ। ਸੁਖਬੀਰ ਨੇ ਕਿਹਾ ਕਿ ਕਿਸਾਨਾਂ ਕੋਲ ਹੁਣ ਪੈਸੇ ਨਹੀਂ ਹਨ। ਮੁਆਵਜ਼ੇ ਤੋਂ ਬਾਅਦ ਹੀ ਉਹ ਆਪਣੀ ਅਗਲੀ ਫ਼ਸਲ ਦੀ ਬਿਜਾਈ ਕਰ ਸਕਣਗੇ। ਸਰਕਾਰ ਨੂੰ ਕੇਂਦਰ ਨਾਲ ਗੱਲ ਕਰਨੀ ਚਾਹੀਦੀ ਹੈ ਅਤੇ ਇਸ ਨੂੰ ਰਾਸ਼ਟਰੀ ਆਫਤ ਕਰਾਰ ਦੇ ਕੇ ਫੰਡ ਲਿਆਉਣਾ ਚਾਹੀਦਾ ਹੈ।

Related Stories

No stories found.
logo
Punjab Today
www.punjabtoday.com