ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਅੱਜ ਹੋਣਗੀਆਂ ਵਿਸਰਜਿਤ

ਸਥਾਨਕ ਪ੍ਰਸ਼ਾਸਨ ਵੱਲੋਂ ਇਸ ਗੱਲ ਦਾ ਪੂਰਾ ਧਿਆਨ ਰੱਖਿਆ ਗਿਆ ਹੈ ਕਿ ਪਿੰਡ ਬਾਦਲ ਵਿੱਚ ਆਉਣ ਵਾਲੇ ਜਾਂ ਇੱਥੋਂ ਲੰਘਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਅੱਜ ਹੋਣਗੀਆਂ ਵਿਸਰਜਿਤ

ਪੰਜਾਬ ਦੇ ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਪਿੱਛਲੇ ਦਿਨੀ ਦਿਹਾਂਤ ਹੋ ਗਿਆ ਸੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਸਥੀਆਂ ਨੂੰ ਅੱਜ ਕੀਰਤਪੁਰ ਸਾਹਿਬ ਵਿਖੇ ਵਿਸਰਜਿਤ ਕੀਤਾ ਜਾਵੇਗਾ। ਪਰਿਵਾਰ, ਸੁਖਬੀਰ ਬਾਦਲ ਅਤੇ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਦੋ ਬੱਸਾਂ ਵਿੱਚ ਕੀਰਤਪੁਰ ਸਾਹਿਬ ਲਈ ਰਵਾਨਾ ਹੋ ਗਈ ਹੈ। ਇਸ ਦੇ ਨਾਲ ਹੀ 4 ਮਈ ਨੂੰ ਹੋਣ ਵਾਲੀ ਅੰਤਿਮ ਅਰਦਾਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਸਾਬਕਾ ਮੁੱਖ ਮੰਤਰੀ ਨੂੰ ਸ਼ਰਧਾਂਜਲੀ ਦੇਣ ਲਈ ਪਿੰਡ ਬਾਦਲ ਦੇ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਿੱਚ ਪੰਡਾਲ ਲਗਾਏ ਜਾ ਰਹੇ ਹਨ। ਅਧਿਕਾਰੀਆਂ ਵੱਲੋਂ ਥਾਂ-ਥਾਂ ਦਾ ਮੁਆਇਨਾ ਕੀਤਾ ਜਾ ਰਿਹਾ ਹੈ ਤਾਂ ਜੋ ਵੀ.ਵੀ.ਆਈ.ਪੀਜ਼ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਆਮ ਲੋਕਾਂ ਦੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਪ੍ਰੋਗਰਾਮ ਦਾ ਰੂਟ ਪਲਾਨ ਵੀ ਜਾਰੀ ਕੀਤਾ ਗਿਆ।

ਸਥਾਨਕ ਪ੍ਰਸ਼ਾਸਨ ਵੱਲੋਂ ਇਸ ਗੱਲ ਦਾ ਪੂਰਾ ਧਿਆਨ ਰੱਖਿਆ ਗਿਆ ਹੈ ਕਿ ਪਿੰਡ ਬਾਦਲ ਵਿੱਚ ਆਉਣ ਵਾਲੇ ਜਾਂ ਇੱਥੋਂ ਲੰਘਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸਾਬਕਾ ਮੁੱਖ ਮੰਤਰੀ ਦੇ ਅੰਤਿਮ ਅਰਦਾਸ ਪ੍ਰੋਗਰਾਮ ਦੌਰਾਨ ਬਾਦਲ-ਗਾਗੜ ਰੋਡ ਨੂੰ ਪੂਰੀ ਤਰ੍ਹਾਂ ਬੰਦ ਰੱਖਿਆ ਜਾਵੇਗਾ। ਇੱਥੇ ਬਿਲਕੁਲ ਵੀ ਕੋਈ ਆਵਾਜਾਹੀ ਨਹੀਂ ਹੋਵੇਗੀ। ਪ੍ਰੋਗਰਾਮ ਦੇ ਪੂਰਾ ਹੋਣ ਤੋਂ ਬਾਅਦ ਇਸਨੂੰ ਖੋਲ੍ਹਿਆ ਜਾਵੇਗਾ। ਅਜਿਹਾ ਇਸ ਲਈ ਕੀਤਾ ਜਾ ਰਿਹਾ ਹੈ ਤਾਂ ਜੋ ਟਰੈਫਿਕ ਜਾਮ ਹੋਣ ਕਾਰਨ ਕੋਈ ਦਿੱਕਤ ਨਾ ਆਵੇ।

ਰੂਟ ਪਲਾਨ ਅਨੁਸਾਰ ਪਿੰਡ ਬਾਦਲ ਵਿੱਚ ਆਉਣ ਵਾਲੇ ਲੋਕਾਂ ਦੀ ਪਾਰਕਿੰਗ ਲਈ 60 ਏਕੜ ਜ਼ਮੀਨ ਦੀ ਨਿਸ਼ਾਨਦੇਹੀ ਕੀਤੀ ਗਈ ਹੈ। ਪਿੰਡ ਬਾਦਲ ਨੂੰ ਜਾਂਦੀ ਸੜਕ ਦੇ ਦੋਵੇਂ ਪਾਸੇ ਦੇ ਖੇਤਾਂ ਨੂੰ ਪਾਰਕਿੰਗ ਲਈ ਚੁਣਿਆ ਗਿਆ ਹੈ। ਬਾਦਲ ਪਿੰਡ ਆਉਣ ਵਾਲੇ ਲੋਕ ਇੱਥੇ ਆਪਣੇ ਵਾਹਨ ਪਾਰਕ ਕਰ ਸਕਣਗੇ। ਡੀਸੀ ਅਨਿਲ ਕੁਮਾਰ ਨੇ ਪਾਰਕਿੰਗ, ਟਰੈਫਿਕ, ਸੀਵਰੇਜ, ਸਫਾਈ, ਬਿਜਲੀ ਸਪਲਾਈ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਸਾਰਾ ਕੰਮ ਅੱਜ ਪੂਰਾ ਕਰਨ ਲਈ ਕਿਹਾ ਗਿਆ ਹੈ। ਦੂਜੇ ਪਾਸੇ ਸਥਾਨਕ ਪੁਲਿਸ ਨੇ ਵੀ.ਵੀ.ਆਈ.ਪੀਜ਼ ਦੀ ਆਮਦ ਦੇ ਮੱਦੇਨਜ਼ਰ ਆਮ ਲੋਕਾਂ ਨੂੰ ਤਾਲਮੇਲ ਅਤੇ ਸਹਿਯੋਗ ਕਰਨ ਲਈ ਕਿਹਾ ਹੈ।

Related Stories

No stories found.
logo
Punjab Today
www.punjabtoday.com