ਰਾਜਸਥਾਨ : ਸੀਐੱਮ ਅਹੁਦੇ ਦੀ ਜ਼ਿੱਦ ਛੱਡਣ ਦਾ ਰੰਧਾਵਾ ਨੂੰ ਮਿਲਿਆ ਇਨਾਮ

ਸੁਖਜਿੰਦਰ ਰੰਧਾਵਾ ਨੂੰ ਕਾਂਗਰਸ ਸਰਕਾਰ ਵੇਲੇ ਉਪ ਮੁੱਖ ਮੰਤਰੀ ਬਣਾਇਆ ਗਿਆ ਸੀ ਅਤੇ ਉਨ੍ਹਾਂ ਨੂੰ ਗ੍ਰਹਿ ਮੰਤਰਾਲਾ ਵੀ ਸੌਂਪਿਆ ਗਿਆ ਸੀ। ਸੁਖਜਿੰਦਰ ਰੰਧਾਵਾ ਨੇ ਉਸ ਸਮੇਂ ਸ਼ਾਂਤ ਰਹਿ ਕੇ ਕਾਂਗਰਸ ਹਾਈਕਮਾਂਡ ਦੇ ਫੈਸਲੇ ਨੂੰ ਮੰਨ ਲਿਆ ਸੀ।
ਰਾਜਸਥਾਨ : ਸੀਐੱਮ ਅਹੁਦੇ ਦੀ ਜ਼ਿੱਦ ਛੱਡਣ ਦਾ ਰੰਧਾਵਾ ਨੂੰ ਮਿਲਿਆ ਇਨਾਮ
Updated on
2 min read

ਸੁਖਜਿੰਦਰ ਸਿੰਘ ਰੰਧਾਵਾ ਦੀ ਗਿਣਤੀ ਕਾਂਗਰਸ ਦੇ ਸੀਨੀਅਰ ਨੇਤਾਵਾਂ ਵਿਚ ਕੀਤੀ ਜਾਂਦੀ ਹੈ। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਕਾਂਗਰਸ ਨੇ ਵੱਡੀ ਜ਼ਿੰਮੇਵਾਰੀ ਦਿੰਦਿਆਂ ਰਾਜਸਥਾਨ ਭੇਜਿਆ ਹੈ। ਉਨ੍ਹਾਂ ਨੂੰ ਰਾਜਸਥਾਨ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਹਾਲਾਂਕਿ ਇਹ ਉਨ੍ਹਾਂ ਲਈ ਵੱਡੀ ਚੁਣੌਤੀ ਹੈ, ਪਰ ਕਿਹਾ ਜਾ ਰਿਹਾ ਹੈ, ਕਿ ਇਹ ਜ਼ਿੰਮੇਵਾਰੀ 2021 'ਚ ਮੁੱਖ ਮੰਤਰੀ ਅਹੁਦੇ ਦੀ ਦੌੜ ਤੋਂ ਪਿੱਛੇ ਹਟਣ ਦਾ ਇਨਾਮ ਹੈ।

ਪੰਜਾਬ ਕਾਂਗਰਸ ਅੰਦਰ ਇਹ ਵਿਵਾਦ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੁਲਾਈ ਮਹੀਨੇ ਵਿੱਚ ਹੀ ਸ਼ੁਰੂ ਹੋ ਗਿਆ ਸੀ। ਨਵਜੋਤ ਸਿੰਘ ਸਿੱਧੂ ਦੀ ਬਿਆਨਬਾਜ਼ੀ ਤੋਂ ਨਾਰਾਜ਼ ਕਾਂਗਰਸ ਦੋ ਹਿੱਸਿਆਂ 'ਚ ਵੰਡੀ ਗਈ। ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ 18 ਸਤੰਬਰ 2021 ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਮੁੱਖ ਮੰਤਰੀ ਦਾ ਅਹੁਦਾ ਖਾਲੀ ਹੋਣ ਤੋਂ ਬਾਅਦ ਕਾਂਗਰਸ ਦੇ ਦਿੱਗਜ ਆਗੂ ਸੁਖਜਿੰਦਰ ਰੰਧਾਵਾ, ਨਵਜੋਤ ਸਿੰਘ ਸਿੱਧੂ, ਸੁਨੀਲ ਜਾਖੜ, ਜੋ ਹੁਣ ਭਾਜਪਾ ਵਿੱਚ ਸ਼ਾਮਲ ਹੋਏ ਹਨ, ਸਿਖਰ 'ਤੇ ਸਨ, ਪਰ ਕਾਂਗਰਸ ਨੇ ਟਰੰਪ ਦਾ ਪੱਤਾ ਖੇਡਦੇ ਹੋਏ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਸੀ। 20 ਸਤੰਬਰ ਨੂੰ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਸੁਖਜਿੰਦਰ ਰੰਧਾਵਾ ਨੂੰ ਉਪ ਮੁੱਖ ਮੰਤਰੀ ਬਣਾਇਆ ਗਿਆ ਸੀ ਅਤੇ ਉਨ੍ਹਾਂ ਨੂੰ ਗ੍ਰਹਿ ਮੰਤਰਾਲਾ ਵੀ ਸੌਂਪਿਆ ਗਿਆ ਸੀ।

ਸੁਖਜਿੰਦਰ ਰੰਧਾਵਾ ਨੇ ਉਸ ਸਮੇਂ ਸ਼ਾਂਤ ਰਹਿ ਕੇ ਕਾਂਗਰਸ ਹਾਈਕਮਾਂਡ ਦੇ ਫੈਸਲੇ ਨੂੰ ਮੰਨ ਲਿਆ ਸੀ। ਉਨ੍ਹਾਂ ਦੇ ਵਤੀਰੇ ਨੂੰ ਦੇਖ ਕੇ ਉਨ੍ਹਾਂ ਦੇ ਚੰਗੇ ਸੰਕੇਤ ਕਾਂਗਰਸ ਹਾਈਕਮਾਂਡ ਤੱਕ ਪਹੁੰਚ ਗਏ ਸਨ। ਇਸ ਵੇਲੇ ਪੰਜਾਬ ਦੇ ਨਾਲ-ਨਾਲ ਰਾਜਸਥਾਨ ਵਿੱਚ ਵੀ ਅਜਿਹੇ ਹਾਲਾਤ ਬਣੇ ਹੋਏ ਹਨ। ਮੁੱਖ ਮੰਤਰੀ ਦੇ ਅਹੁਦੇ ਲਈ ਦੋ ਦਿੱਗਜ ਅਸ਼ੋਕ ਗਹਿਲੋਤ ਅਤੇ ਸਚਿਨ ਪਾਇਲਟ ਇੱਕ ਦੂਜੇ ਦੇ ਆਹਮੋ-ਸਾਹਮਣੇ ਹਨ। ਪੰਜਾਬ ਵਿੱਚ ਵੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦੇ ਵਿਵਾਦ ਵਿੱਚ ਕੁਝ ਅਜਿਹੇ ਹੀ ਹਾਲਾਤ ਪੈਦਾ ਹੋ ਗਏ ਸਨ। ਇਸ ਸਥਿਤੀ ਵਿੱਚ ਸੁਖਜਿੰਦਰ ਰੰਧਾਵਾ ਲਈ ਇਹ ਅਹੁਦਾ ਸੰਭਾਲਣਾ ਵੱਡੀ ਚੁਣੌਤੀ ਹੈ। ਉਨ੍ਹਾਂ ਕੋਲ ਕਾਂਗਰਸ ਦਾ ਵਿਸ਼ਾਲ ਤਜ਼ਰਬਾ ਅਤੇ ਸਮਰਥਨ ਹੈ, ਜੋ ਰਾਜਸਥਾਨ ਵਿੱਚ ਸਥਿਤੀ ਨੂੰ ਸੰਭਾਲਣ ਵਿੱਚ ਉਨ੍ਹਾਂ ਦੀ ਮਦਦ ਕਰੇਗਾ।

Related Stories

No stories found.
logo
Punjab Today
www.punjabtoday.com