ਮਨੀ ਲਾਂਡਰਿੰਗ ਮਾਮਲੇ 'ਚ ਸੁਖਪਾਲ ਖਹਿਰਾ ਨੂੰ ਮਿਲੀ ਜ਼ਮਾਨਤ

ਸੁਖਪਾਲ ਸਿੰਘ ਖਹਿਰਾ ਨੇ ਐਲਾਨ ਕੀਤਾ ਸੀ ਕਿ ਜੇਕਰ ਉਨ੍ਹਾਂ ਨੂੰ ਜ਼ਮਾਨਤ ਨਾ ਮਿਲੀ ਤਾਂ ਉਹ ਜੇਲ੍ਹ ਤੋਂ ਹੀ ਚੋਣ ਲੜਨਗੇ।
ਮਨੀ ਲਾਂਡਰਿੰਗ ਮਾਮਲੇ 'ਚ ਸੁਖਪਾਲ ਖਹਿਰਾ ਨੂੰ ਮਿਲੀ ਜ਼ਮਾਨਤ

ਪੰਜਾਬ ਕਾਂਗਰਸ ਦੇ ਕਲੇਸ਼ ਵਿਚਾਲੇ ਕਾਂਗਰਸ ਲਈ ਇਕ ਚੰਗੀ ਖਬਰ ਆ ਰਹੀ ਹੈ। ਪੰਜਾਬ ਦੇ ਸਾਬਕਾ ਵਿਧਾਇਕ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ, ਜਿਨ੍ਹਾਂ ਨੂੰ ਇੱਕ ਸਾਲ ਪਹਿਲਾਂ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ, ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ।

ਕਾਂਗਰਸ ਨੇ ਸੁਖਪਾਲ ਸਿੰਘ ਖਹਿਰਾ ਨੂੰ ਭੁਲੱਥ ਵਿਧਾਨ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।ਇਸ ਸਾਲ ਦੇ ਸ਼ੁਰੂ ਵਿੱਚ ਕਾਂਗਰਸ ਪਾਰਟੀ ਨੇ ਪੰਜਾਬ ਵਿੱਚ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਸੀ, ਜਿਸ ਵਿੱਚ ਸੁਖਪਾਲ ਸਿੰਘ ਖਹਿਰਾ ਨੂੰ ਭੁਲੱਥ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਸੀ।

ਸੁਖਪਾਲ ਸਿੰਘ ਖਹਿਰਾ ਨੇ ਐਲਾਨ ਕੀਤਾ ਸੀ ਕਿ ਜੇਕਰ ਉਨ੍ਹਾਂ ਨੂੰ ਜ਼ਮਾਨਤ ਨਾ ਮਿਲੀ ਤਾਂ ਉਹ ਜੇਲ੍ਹ ਤੋਂ ਹੀ ਚੋਣ ਲੜਨਗੇ। ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਸ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਹੈ । ਗੌਰਤਲਬ ਹੈ ਕਿ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਪਿਛਲੇ ਸਾਲ ਨਵੰਬਰ ਵਿੱਚ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।

ਸੁਖਪਾਲ ਸਿੰਘ ਖਹਿਰਾ ਪਿਛਲੇ ਸਾਲ ਜੂਨ ਵਿੱਚ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਖਬਰਾਂ ਮੁਤਾਬਕ ਖਹਿਰਾ ਨੂੰ ਮਨੀ ਲਾਂਡਰਿੰਗ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਸੀ।ਦੱਸ ਦੇਈਏ ਕਿ ਸੁਖਪਾਲ ਖਹਿਰਾ ਪੁਰਾਣੇ ਕਾਂਗਰਸੀ ਰਹੇ ਹਨ ਪਰ 2015 ਵਿੱਚ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।

ਜਿੱਥੇ ਉਨ੍ਹਾਂ ਨੂੰ ਵਿਧਾਨ ਸਭਾ ਲਈ ਚੁਣਿਆ ਗਿਆ ਅਤੇ ਵਿਰੋਧੀ ਧਿਰ ਦੇ ਨੇਤਾ ਦੀ ਜ਼ਿੰਮੇਵਾਰੀ ਵੀ ਮਿਲੀ। ਪਰ 'ਆਪ' ਦੀ ਲੀਡਰਸ਼ਿਪ ਨਾਲ ਮਤਭੇਦ ਹੋਣ ਕਾਰਨ ਉਨ੍ਹਾਂ ਨੂੰ 2018 'ਚ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਇਸ ਤੋਂ ਬਾਅਦ 2019 'ਚ ਖਹਿਰਾ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਵੀ ਅਸਤੀਫਾ ਦੇ ਦਿੱਤਾ ਸੀ।

ਉਨ੍ਹਾਂ ਨੇ ਇਸ ਸਾਲ ਪੰਜਾਬ ਏਕਤਾ ਪਾਰਟੀ ਦੇ ਨਾਂ ਨਾਲ ਵੱਖਰੀ ਪਾਰਟੀ ਬਣਾਈ ਸੀ, ਪਰ 2019 ਦੀਆਂ ਆਮ ਚੋਣਾਂ ਵਿੱਚ ਉਨ੍ਹਾਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਇੱਥੋਂ ਤੱਕ ਕਿ ਉਹ ਆਪ ਵੀ ਬਠਿੰਡਾ ਸੀਟ ਤੋਂ ਹਾਰ ਗਏ ਸਨ। ਅਖੀਰ 6 ਸਾਲਾਂ ਬਾਅਦ ਜੂਨ 2021 ਨੂੰ ਉਹ ਇੱਕ ਵਾਰ ਫਿਰ ਆਪਣੀ ਪੁਰਾਣੀ ਪਾਰਟੀ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ।

Related Stories

No stories found.
logo
Punjab Today
www.punjabtoday.com