ਰੋਡ ਰੇਜ ਮਾਮਲੇ 'ਚ ਸਿੱਧੂ ਨੂੰ ਰਾਹਤ, ਸੁਪਰੀਮ ਕੋਰਟ 'ਚ ਸੁਣਵਾਈ ਮੁਲਤਵੀ

ਇਹ ਮਾਮਲਾ 1988 ਦੇ ਪਟਿਆਲਾ ਰੋਡ ਰੇਜ ਦਾ ਹੈ। ਜਿੱਥੇ ਪਾਰਕਿੰਗ ਨੂੰ ਲੈ ਕੇ ਬਜ਼ੁਰਗ ਦੀ ਸਿੱਧੂ ਅਤੇ ਉਸਦੇ ਦੋਸਤ ਨਾਲ ਲੜਾਈ ਹੋ ਗਈ ਸੀ। ਇਸ ਵਿੱਚ ਇੱਕ 65 ਸਾਲਾ ਵਿਅਕਤੀ ਦੀ ਮੌਤ ਹੋ ਗਈ ਸੀ।
ਰੋਡ ਰੇਜ ਮਾਮਲੇ 'ਚ ਸਿੱਧੂ ਨੂੰ ਰਾਹਤ, ਸੁਪਰੀਮ ਕੋਰਟ 'ਚ ਸੁਣਵਾਈ ਮੁਲਤਵੀ
Updated on
2 min read

ਨਵਜੋਤ ਸਿੰਘ ਸਿੱਧੂ ਲਈ ਅੱਜ ਦਾ ਦਿਨ ਰਾਹਤ ਵਾਲਾ ਹੈ। ਰੋਡ ਰੇਜ ਮਾਮਲੇ 'ਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਸੁਣਵਾਈ ਤੋਂ ਰਾਹਤ ਮਿਲੀ ਹੈ। ਵੀਰਵਾਰ ਨੂੰ ਸੁਪਰੀਮ ਕੋਰਟ ਨੇ ਇਸ ਦੀ ਸੁਣਵਾਈ 25 ਫਰਵਰੀ ਤੱਕ ਮੁਲਤਵੀ ਕਰ ਦਿੱਤੀ।

ਸੁਪਰੀਮ ਕੋਰਟ 'ਚ ਸਿੱਧੂ ਦੇ ਵਕੀਲਾਂ ਨੇ ਪੰਜਾਬ ਚੋਣਾਂ ਅਤੇ ਕੇਸ ਦੀ ਸੁਣਵਾਈ ਦੇ ਸਮੇਂ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ 2 ਫਰਵਰੀ ਨੂੰ ਅਚਾਨਕ ਇਹ 34 ਸਾਲ ਪੁਰਾਣਾ ਮਾਮਲਾ ਕਿਵੇਂ ਸੂਚੀਬੱਧ ਹੋ ਗਿਆ। ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਇਸ ਲਈ ਜਵਾਬ ਦੇਣ ਵਿੱਚ ਸਮਾਂ ਲੱਗਦਾ ਹੈ।

ਸਿੱਧੂ ਦੇ ਵਕੀਲ 21 ਫਰਵਰੀ ਤੱਕ ਦਾ ਸਮਾਂ ਮੰਗ ਰਹੇ ਸਨ, ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਸੁਣਵਾਈ ਟਾਲ ਦਿੱਤੀ ਹੈ। ਇਹ ਮਾਮਲਾ 1988 ਦੇ ਪਟਿਆਲਾ ਰੋਡ ਰੇਜ ਦਾ ਹੈ। ਜਿੱਥੇ ਪਾਰਕਿੰਗ ਨੂੰ ਲੈ ਕੇ ਬਜ਼ੁਰਗ ਦੀ ਸਿੱਧੂ ਅਤੇ ਉਸਦੇ ਦੋਸਤ ਰੁਪਿੰਦਰ ਸਿੰਘ ਨਾਲ ਲੜਾਈ ਹੋ ਗਈ ਸੀ। ਇਸ ਵਿੱਚ ਇੱਕ 65 ਸਾਲਾ ਵਿਅਕਤੀ ਦੀ ਮੌਤ ਹੋ ਗਈ ਸੀ।

ਇਸ ਮਾਮਲੇ ਵਿੱਚ ਹਾਈਕੋਰਟ ਨੇ ਸਿੱਧੂ ਨੂੰ ਦੋਸ਼ੀ ਕਰਾਰ ਦਿੱਤਾ ਸੀ, ਪਰ ਸੁਪਰੀਮ ਕੋਰਟ ਨੇ ਕਤਲ ਹੋਣ ਦੇ ਦੋਸ਼ ਨੂੰ ਖਾਰਜ ਕਰ ਦਿੱਤਾ ਸੀ। ਇਸ ਤੋਂ ਬਾਅਦ ਦੋ ਸਾਲ ਪਹਿਲਾਂ ਪਰਿਵਾਰ ਵਾਲਿਆਂ ਨੇ ਰੀਵਿਊ ਪਟੀਸ਼ਨ ਦਾਇਰ ਕੀਤੀ ਸੀ।ਇਸ ਤੋਂ ਬਾਅਦ ਮਾਮਲਾ ਅਦਾਲਤ ਤੱਕ ਪਹੁੰਚ ਗਿਆ। ਸੁਣਵਾਈ ਦੌਰਾਨ ਸੈਸ਼ਨ ਕੋਰਟ ਨੇ ਸਬੂਤਾਂ ਦੀ ਘਾਟ ਦਾ ਹਵਾਲਾ ਦਿੰਦੇ ਹੋਏ 1999 ਵਿੱਚ ਨਵਜੋਤ ਸਿੰਘ ਸਿੱਧੂ ਨੂੰ ਬਰੀ ਕਰ ਦਿੱਤਾ ਸੀ।

ਇਸ ਤੋਂ ਬਾਅਦ ਪੀੜਤ ਧਿਰ ਸੈਸ਼ਨ ਕੋਰਟ ਦੇ ਫੈਸਲੇ ਖਿਲਾਫ ਹਾਈਕੋਰਟ ਪਹੁੰਚੀ। ਸਾਲ 2006 ਵਿੱਚ ਹਾਈਕੋਰਟ ਨੇ ਇਸ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਤਿੰਨ ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ।ਹਾਈਕੋਰਟ ਵੱਲੋਂ ਸੁਣਾਈ ਗਈ ਸਜ਼ਾ ਖਿਲਾਫ ਨਵਜੋਤ ਸਿੰਘ ਸਿੱਧੂ ਸੁਪਰੀਮ ਕੋਰਟ ਪਹੁੰਚੇ।

16 ਮਈ, 2018 ਨੂੰ, ਸੁਪਰੀਮ ਕੋਰਟ ਨੇ ਸਿੱਧੂ ਨੂੰ ਕਤਲ ਦੇ ਦੋਸ਼ ਤੋਂ ਬਰੀ ਕਰ ਦਿੱਤਾ ਸੀ। ਹਾਲਾਂਕਿ, ਸੱਟ ਪਹੁੰਚਾਉਣ ਦੇ ਮਾਮਲੇ ਵਿੱਚ, ਸਿੱਧੂ ਨੂੰ ਦੋਸ਼ੀ ਠਹਿਰਾਇਆ ਗਿਆ ਸੀ। ਇਸ ਲਈ ਉਸ ਨੂੰ ਜੇਲ੍ਹ ਦੀ ਸਜ਼ਾ ਨਹੀਂ ਮਿਲੀ। ਸਿੱਧੂ ਨੂੰ ਸਿਰਫ਼ ਇੱਕ ਹਜ਼ਾਰ ਰੁਪਏ ਜੁਰਮਾਨਾ ਭਰ ਕੇ ਰਿਹਾਅ ਕਰ ਦਿੱਤਾ ਗਿਆ।

Related Stories

No stories found.
logo
Punjab Today
www.punjabtoday.com