ਸਿੱਖਸ ਆਫ ਅਮਰੀਕਾ ਦੇ ਵਫਦ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਕੀਤੀ ਮੁਲਾਕਾਤ

ਇਸ ਮੌਕੇ Sikhs of America ਵੱਲੋਂ S Jaishankar ਨੂੰ ਬੰਦੀ ਸਿੰਘਾ ਦੀ ਰਿਹਾਈ ਲਈ PM Modi ਦੇ ਨਾਂ ਮੰਗ ਪੱਤਰ ਸੌਂਪਿਆ ਗਿਆ।
ਸਿੱਖਸ ਆਫ ਅਮਰੀਕਾ ਦੇ ਵਫਦ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਕੀਤੀ ਮੁਲਾਕਾਤ

ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਇਨ੍ਹੀਂ ਦਿਨੀਂ ਅਮਰੀਕਾ ਦੇ ਦੌਰੇ 'ਤੇ ਹਨ। ਇਸ ਦੌਰਾਨ ਸਿੱਖ ਆਫ਼ ਅਮਰੀਕਾ ਦੇ ਵਫ਼ਦ ਅਤੇ ਪ੍ਰਬਲ ਟੀਐਮਟੀ ਦੇ ਮਾਲਕ ਬਲਦੇਵ ਕੰਗ ਨੇ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਇਕ ਪੱਤਰ ਵੀ ਸੌਂਪਿਆ, ਜਿਸ ਵਿਚ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ ਗਈ। ਜਿਸ ਤੋਂ ਬਾਅਦ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੀ ਚਿੱਠੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ਰੂਰ ਪਹੁੰਚਾਉਣਗੇ। ਉਨ੍ਹਾਂ ਕਿਹਾ ਕਿ ਪੀਐਮ ਮੋਦੀ ਨੇ ਪਹਿਲਾਂ ਵੀ ਸਿੱਖਾਂ ਦੀਆਂ ਮੰਗਾਂ ਮੰਨ ਲਈਆਂ ਹਨ ਅਤੇ ਉਹ ਹੁਣ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਣਗੇ।

ਇਸ ਵਫਦ ਵਿੱਚ ਚੇਅਰਮੈਨ ਜਸਦੀਪ ਸਿੰਘ ਜੱਸੀ, ਪਰਧਾਨ ਕੰਵਲਜੀਤ ਸਿੰਘ ਸੋਨੀ, ਮੀਤ ਪ੍ਰਧਾਨ ਬਲਜਿੰਦਰ ਸਿੰਘ ਸ਼ੰਮੀ, ਗੁਰਵਿੰਦਰ ਸਿੰਘ ਸੇਠੀ, ਰਤਨ ਸਿੰਘ, ਵਰਿੰਦਰ ਸਿੰਘ, ਸੁਖਪਾਲ ਸਿੰਘ ਧਨੋਆ, ਚਤਰ ਸਿੰਘ ਸੈਣੀ, ਡਾਕਟਰ ਦਰਸ਼ਨ ਸਿੰਘ ਸਲੂਜਾ, ਬਲਦੇਵ ਸਿੰਘ ਕੰਗ ਅਤੇ ਸਰਬਜੀਤ ਸਿੰਘ ਬਖਸ਼ੀ ਸ਼ਾਮਲ ਸਨ।

Related Stories

No stories found.
Punjab Today
www.punjabtoday.com