ਜਿਸ ਸਮੇਂ ਤੋਂ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਮੁੱਖ ਮੰਤਰੀ ਦੇ ਬਣੇ ਉਸ ਦਿਨ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਵੱਲੋਂ ਵੱਖ-ਵੱਖ ਲੋਕਾਂ ਦੇ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਪਰ ਕਈ ਐਲਾਨ ਹਜੇ ਅਧੂਰੇ ਹਨ ਤੇ ਕਈਆਂ ਤੇ ਕੰਮ ਸ਼ੁਰੁ ਕਰਨ ਦੇ ਹੁਕਮ ਵੀ ਸਰਕਾਰ ਨੇ ਦੇ ਦਿਤੇ ਹਨ, ਜਿਸ ਕਾਰਨ ਬਹੁਤ ਸਾਰੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਵੀ ਵੇਖੀ ਜਾ ਰਹੀ ਹੈ। ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅਜਿਹਾ ਐਲਾਨ ਕੀਤਾ ਗਿਆ ਹੈ ਕਿ ਜਿਸ ਦੀ ਲੋਕਾਂ ਵਲੋਂ ਜਮਕੇ ਤਾਰੀਫ਼ ਕੀਤੀ ਗਈ ਹੈ।
ਉਨ੍ਹਾਂ ਵੱਲੋਂ ਨੇਤਰਹੀਣਾਂ ਵਾਸਤੇ ਕੀਤੇ ਗਏ ਐਲਾਨ ਦੇ ਕਾਰਨ ਉਨ੍ਹਾਂ ਦੀ ਸਭ ਵੱਲੋਂ ਪ੍ਰਸੰਸਾ ਕੀਤੀ ਜਾ ਰਹੀ ਹੈ। ਨੇਤਰਹੀਣਾਂ ਦੇ ਬਲਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ, ਜਿਸ ਵਿਚ ਨੇਤਰਹੀਣਾਂ ਦੀਆਂ ਮੁਸ਼ਕਲਾਂ ਬਾਰੇ ਗੱਲਬਾਤ ਕੀਤੀ ਗਈ ਅਤੇ ਦੱਸਿਆ ਗਿਆ ਕਿ ਬਹੁਤ ਸਾਰੇ ਨੇਤਰਹੀਣਾਂ ਨੂੰ ਅਗਰ ਸਮੇਂ ਸਿਰ ਇਲਾਜ ਮਿਲ ਸਕੇ ਤਾਂ ਉਨ੍ਹਾਂ ਦੀਆਂ ਅੱਖਾ ਦੀ ਰੌਸ਼ਨੀ ਵਾਪਸ ਆ ਸਕਦੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਾਜ ਭਰ ਦੇ ਨੇਤਰਹੀਣਾਂ ਦਾ ਸਰਵੇਖਣ ਕਰਨ ਅਤੇ ਉਨ੍ਹਾਂ ਲੋਕਾਂ ਨੂੰ ਵਧੀਆ ਇਲਾਜ ਮੁਹੱਈਆ ਕਰਾਉਣ ਦਾ ਐਲਾਨ ਕੀਤਾ ਜਿਨ੍ਹਾਂ ਦੀ ਅੱਖਾਂ ਦੀ ਰੌਸ਼ਨੀ ਮੁੜ ਠੀਕ ਹੋਣ ਦੀ ਸੰਭਾਵਨਾ ਹੈ, ਉਨ੍ਹਾਂ ਦੇ ਸਾਰੇ ਇਲਾਜ਼ ਦਾ ਖਰਚਾ ਸਰਕਾਰ ਵੱਲੋਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਨੇਤਰਹੀਣਾਂ ਦੀ ਪੈਨਸ਼ਨ ਦੀ ਸਮੀਖਿਆ ਕਰਨ ਦਾ ਵੀ ਐਲਾਨ ਕੀਤਾ।