ਬੱਗਾ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ-ਹਰਿਆਣਾ-ਦਿੱਲੀ ਪੁਲਿਸ ਆਹਮੋ-ਸਾਹਮਣੇ

ਹਰਿਆਣਾ ਪੁਲਿਸ ਨੇ ਕਿਹਾ ਕਿ ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਸੀ, ਕਿ ਬੱਗਾ ਨੂੰ ਅਗਵਾ ਕਰ ਲਿਆ ਗਿਆ ਹੈ ਅਤੇ ਬੱਗਾ ਕਿਸੇ ਵੀ ਹਾਲਤ ਵਿੱਚ ਹਰਿਆਣਾ ਤੋਂ ਬਾਹਰ ਨਹੀਂ ਜਾਣਾ ਚਾਹੀਦਾ।
ਬੱਗਾ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ-ਹਰਿਆਣਾ-ਦਿੱਲੀ ਪੁਲਿਸ ਆਹਮੋ-ਸਾਹਮਣੇ

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹੀ ਰੋਜ਼ ਨਵਾਂ ਘਟਨਾਕ੍ਰਮ ਚਲ ਰਿਹਾ ਹੈ। ਪਿਛਲੇ ਇੱਕ ਮਹੀਨੇ ਤੋਂ ਵੱਖ-ਵੱਖ ਰਾਜਾਂ ਦੀ ਪੁਲਿਸ ਲਗਾਤਾਰ ਆਹਮੋ-ਸਾਹਮਣੇ ਆ ਰਹੀ ਹੈ। ਇੱਕ ਮਹੀਨੇ ਵਿੱਚ ਪੰਜਾਬ ਪੁਲਿਸ ਵੱਲੋਂ ਦਿੱਲੀ ਵਿੱਚ ਦੋ ਐਫ.ਆਈ.ਆਰ.ਅਤੇ ਤਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫਤਾਰੀ ਤੋਂ ਬਾਅਦ ਹੰਗਾਮਾ ਇੰਨਾ ਵੱਧ ਗਿਆ ਕਿ ਤਿੰਨ ਰਾਜਾਂ ਦੀ ਪੁਲਿਸ ਆਪਸ ਵਿਚ ਉਲਝ ਗਈ।

ਪੰਜਾਬ ਪੁਲਿਸ ਨੇ ਹਰਿਆਣਾ ਪੁਲਿਸ 'ਤੇ ਪੰਜਾਬ ਪੁਲਿਸ ਦੇ ਡੀ.ਐਸ.ਪੀ ਨਾਲ ਦੁਰਵਿਵਹਾਰ ਕਰਨ ਦੇ ਦੋਸ਼ ਲਗਾਏ ਹਨ। ਇਸ ਦੇ ਨਾਲ ਹੀ ਹਰਿਆਣਾ ਪੁਲਿਸ ਨੇ ਕਿਹਾ ਕਿ ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਸੀ ਕਿ ਬੱਗਾ ਨੂੰ ਅਗਵਾ ਕਰ ਲਿਆ ਗਿਆ ਹੈ।

ਬੱਗਾ ਨੂੰ ਕਿਸੇ ਵੀ ਹਾਲਤ ਵਿੱਚ ਹਰਿਆਣਾ ਤੋਂ ਬਾਹਰ ਨਹੀਂ ਜਾਣਾ ਚਾਹੀਦਾ। ਬੱਗਾ ਦੇ ਪਿਤਾ ਦੀ ਸ਼ਿਕਾਇਤ ’ਤੇ ਪੰਜਾਬ ਪੁਲੀਸ ਤੇ ਦਿੱਲੀ ਵਿੱਚ ਅਗਵਾ ਦਾ ਕੇਸ ਦਰਜ ਕੀਤਾ ਗਿਆ ਹੈ। ਹਾਲਾਂਕਿ ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਬੱਗਾ ਦੀ ਗ੍ਰਿਫਤਾਰੀ ਪੂਰੀ ਤਰ੍ਹਾਂ ਨਿਯਮਾਂ ਤਹਿਤ ਕੀਤੀ ਗਈ ਹੈ।

ਇਸ ਤੋਂ ਪਹਿਲਾਂ 26 ਅਪ੍ਰੈਲ ਨੂੰ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਪੁਲਿਸ ਨੇ ਇੱਕ ਪੱਤਰਕਾਰ ਨਾਲ ਦੁਰਵਿਵਹਾਰ, ਧੱਕਾ ਅਤੇ ਕੁੱਟਮਾਰ ਕੀਤੀ ਗਈ ਸੀ। ਜਿਸ ਤੋਂ ਬਾਅਦ ਦਿੱਲੀ ਪੁਲਿਸ ਅਤੇ ਪੰਜਾਬ ਪੁਲਿਸ ਆਹਮੋ-ਸਾਹਮਣੇ ਆ ਗਈ।

ਪੰਜਾਬ ਪੁਲੀਸ ਦੇ ਮੁਲਾਜ਼ਮਾਂ ਖ਼ਿਲਾਫ਼ ਦਿੱਲੀ ਦੇ ਕਨਾਟ ਪਲੇਸ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇਹ ਸ਼ਿਕਾਇਤ ਇੱਕ ਸੀਨੀਅਰ ਪੱਤਰਕਾਰ ਵੱਲੋਂ ਕੀਤੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਉਹ ਇੱਕ ਨਿੱਜੀ ਹੋਟਲ ਵਿੱਚ ਇੱਕ ਪ੍ਰੈੱਸ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਆਇਆ ਸੀ, ਜਿਸ ਦੌਰਾਨ ਉਸ ਨਾਲ ਨਾ ਸਿਰਫ਼ ਦੁਰਵਿਵਹਾਰ ਕੀਤਾ ਗਿਆ, ਸਗੋਂ ਧੱਕਾ ਵੀ ਕੀਤਾ ਗਿਆ।

ਇਸ ਦੇ ਨਾਲ ਹੀ ਤਜਿੰਦਰ ਪਾਲ ਸਿੰਘ ਬੱਗਾ ਨੂੰ ਗ੍ਰਿਫਤਾਰ ਕਰਨ ਆਈ ਪੰਜਾਬ ਪੁਲਿਸ ਦੀ ਟੀਮ ਨੂੰ ਲੈ ਕੇ ਸ਼ੁਰੂ ਹੋਈ ਘਟਨਾਕ੍ਰਮ ਨੂੰ ਲੈ ਕੇ ਇੰਟਰਨੈੱਟ ਮੀਡੀਆ 'ਤੇ ਕਾਫੀ ਬਿਆਨਬਾਜ਼ੀ ਹੋਈ। ਸੋਸ਼ਲ ਮੀਡੀਆ 'ਤੇ ਲੋਕਾਂ ਨੇ ਕਿਹਾ ਕਿ ਸਾਰੇ ਰਾਜਾਂ ਦੀ ਪੁਲਿਸ ਕਠਪੁਤਲੀ ਵਾਂਗ ਕੰਮ ਕਰ ਰਹੀ ਹੈ, ਜਦਕਿ ਪੁਲਿਸ ਨੂੰ ਨਿਰਪੱਖਤਾ ਨਾਲ ਕੰਮ ਕਰਨਾ ਚਾਹੀਦਾ ਹੈ। ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ।

ਦਿੱਲੀ ਭਾਜਪਾ ਨੇਤਾ ਤਜਿੰਦਰ ਪਾਲ ਸਿੰਘ ਬੱਗਾ ਸੋਸ਼ਲ ਮੀਡੀਆ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਕਾਫੀ ਕੌੜਾ ਬੋਲ ਰਹੇ ਸਨ। ਫਿਲਮ 'ਦਿ ਕਸ਼ਮੀਰ ਫਾਈਲਜ਼' ਨੂੰ ਲੈ ਕੇ ਕੇਜਰੀਵਾਲ ਦੇ ਖਿਲਾਫ ਕੀਤੇ ਗਏ ਟਵੀਟ ਲਈ ਉਨ੍ਹਾਂ ਨੂੰ 'ਆਪ' ਦੁਆਰਾ ਨਿਸ਼ਾਨਾ ਬਣਾਇਆ ਗਿਆ ਸੀ, ਜੋ ਦਿੱਲੀ ਅਤੇ ਪੰਜਾਬ ਦੋਵਾਂ 'ਤੇ ਰਾਜ ਕਰ ਰਹੀ ਹੈ। ਪੰਜਾਬ ਦੇ ਰੂਪਨਗਰ ਦੇ ਸਦਰ ਥਾਣੇ ਵਿੱਚ 12 ਅਪ੍ਰੈਲ ਨੂੰ ਕੇਸ ਦਰਜ ਕੀਤਾ ਗਿਆ ਸੀ। ਕੁਮਾਰ ਵਿਸ਼ਵਾਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਜਰੀਵਾਲ 'ਤੇ ਵੱਖਵਾਦੀਆਂ ਦਾ ਸਮਰਥਨ ਕਰਨ ਦਾ ਦੋਸ਼ ਲਗਾਇਆ ਸੀ।

Related Stories

No stories found.
logo
Punjab Today
www.punjabtoday.com