ਉਪਾਸਨਾ ਸਿੰਘ ਵਲੋਂ ਮਿਸ ਯੂਨੀਵਰਸ ਦੇ ਖਿਲਾਫ ਦਾਇਰ ਕੇਸ ਦੀ ਸੁਣਾਵੀ ਅੱਜ

ਉਪਾਸਨਾ ਦਾ ਦੋਸ਼ ਹੈ ਕਿ ਉਹ ਇੱਕ ਫਿਲਮ ਦਾ ਨਿਰਮਾਣ ਕਰ ਰਹੀ ਸੀ, ਜਿਸ ਵਿੱਚ ਹਰਨਾਜ਼ ਨੇ ਕੰਮ ਕਰਨ ਲਈ ਸਹਿਮਤੀ ਦਿੱਤੀ ਸੀ। ਫਿਲਮ ਬਣਨ ਤੋਂ ਬਾਅਦ ਉਹ ਪ੍ਰਮੋਸ਼ਨ ਲਈ ਅੱਗੇ ਨਹੀਂ ਆਈ ਅਤੇ ਉਸਨੇ ਫੋਨ ਚੁੱਕਣਾ ਵੀ ਬੰਦ ਕਰ ਦਿੱਤਾ।
ਉਪਾਸਨਾ ਸਿੰਘ ਵਲੋਂ ਮਿਸ ਯੂਨੀਵਰਸ ਦੇ ਖਿਲਾਫ ਦਾਇਰ ਕੇਸ ਦੀ ਸੁਣਾਵੀ ਅੱਜ

ਅਦਾਕਾਰਾ ਉਪਾਸਨਾ ਸਿੰਘ ਅਤੇ ਉਸਦੀ ਫਿਲਮ ਦੀ ਅਦਾਕਾਰਾਂ ਹਰਨਾਜ਼ ਕੌਰ ਸੰਧੂ ਵਿਚਲੇ ਅਣਬਣ ਹੋ ਗਈ ਸੀ। ਅਦਾਕਾਰਾ ਉਪਾਸਨਾ ਸਿੰਘ ਵੱਲੋਂ ਸਾਬਕਾ ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਅਤੇ 14 ਹੋਰਾਂ ਖ਼ਿਲਾਫ਼ ਦਾਇਰ ਕੇਸ ਦੀ ਚੰਡੀਗੜ੍ਹ ਅਦਾਲਤ ਵਿੱਚ ਸੁਣਵਾਈ ਅੱਜ ਹੋਵੇਗੀ।

ਪਿਛਲੇ ਸਾਲ 4 ਅਗਸਤ ਨੂੰ ਉਪਾਸਨਾ ਸਿੰਘ ਨੇ 'ਬਾਈ ਜੀ ਕੁਟਣਗੇ ' ਨਾਂ ਦੀ ਪੰਜਾਬੀ ਫਿਲਮ ਨਾਲ ਜੁੜੇ ਵਿਵਾਦ ਨੂੰ ਲੈ ਕੇ ਚੰਡੀਗੜ੍ਹ ਦੀ ਅਦਾਲਤ 'ਚ ਮਾਡਲ ਖਿਲਾਫ ਕੇਸ ਦਾਇਰ ਕੀਤਾ ਸੀ। ਉਪਾਸਨਾ ਸਿੰਘ ਨੇ ਫਿਲਮ ਨੂੰ ਹੋਏ ਨੁਕਸਾਨ ਲਈ ਮੁਆਵਜ਼ੇ ਵਜੋਂ 1 ਕਰੋੜ ਰੁਪਏ ਦੀ ਮੰਗ ਕੀਤੀ ਹੈ।

ਉਪਾਸਨਾ ਸਿੰਘ ਦਾ ਦੋਸ਼ ਹੈ ਕਿ ਉਹ ਇੱਕ ਫਿਲਮ ਦਾ ਨਿਰਮਾਣ ਕਰ ਰਹੀ ਸੀ, ਜਿਸ ਵਿੱਚ ਹਰਨਾਜ਼ ਨੇ ਕੰਮ ਕਰਨ ਲਈ ਸਹਿਮਤੀ ਦਿੱਤੀ ਸੀ। ਇਸ ਤੋਂ ਬਾਅਦ ਫਿਲਮ ਬਣਨ ਤੋਂ ਬਾਅਦ ਉਹ ਪ੍ਰਮੋਸ਼ਨ ਲਈ ਅੱਗੇ ਨਹੀਂ ਆਈ ਅਤੇ ਉਸਨੇ ਫੋਨ ਚੁੱਕਣਾ ਬੰਦ ਕਰ ਦਿੱਤਾ। ਉਪਾਸਨਾ ਸਿੰਘ ਅਨੁਸਾਰ ਫਿਲਮ ਦੇ ਨਿਰਦੇਸ਼ਕ ਸਮੀਪ ਕੰਗ ਅਤੇ ਨਿਰਮਾਤਾਵਾਂ ਨੇ ਵੀ ਹਰਨਾਜ਼ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ, ਪਰ ਸਭ ਅਸਫਲ ਰਹੇ।

ਹਰਨਾਜ਼ ਕੌਰ ਸੰਧੂ ਦੇ ਮਿਸ ਯੂਨੀਵਰਸ ਬਣਨ ਤੋਂ ਬਾਅਦ ਉਸ ਨੇ ਇਕ ਵੀ ਮੇਲ ਜਾਂ ਮੈਸੇਜ ਦਾ ਜਵਾਬ ਨਹੀਂ ਦਿੱਤਾ। ਇਸ ਕਾਰਨ ਫਿਲਮ ਅਤੇ ਇਸਦੇ ਵਿਤਰਕਾਂ ਨੂੰ ਨੁਕਸਾਨ ਹੋਇਆ ਹੈ। ਫਿਲਮ ਦੀ ਰਿਲੀਜ਼ ਡੇਟ ਵੀ ਟਾਲਣੀ ਪਈ। ਫਿਲਮ ਦੀ ਦੇਰੀ ਕਾਰਨ ਫਿਲਮ ਦੀ ਕਾਸਟ ਅਤੇ ਕਰੂ ਨੂੰ ਮੀਡੀਆ ਦੇ ਸਵਾਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਗਲਤ ਇਮੇਜ ਬਣਾਈ ਗਈ।

ਦਾਇਰ ਕੇਸ ਦੇ ਅਨੁਸਾਰ, ਸਾਲ 2020 ਵਿੱਚ ਹਰਨਾਜ਼ ਨੇ ਫੈਮਿਨਾ ਮਿਸ ਇੰਡੀਆ ਪੰਜਾਬ ਦਾ ਖਿਤਾਬ ਜਿੱਤਿਆ ਸੀ। ਉਸ ਸਮੇਂ ਦੌਰਾਨ ਉਸਨੇ ਸੰਤੋਸ਼ ਐਂਟਰਟੇਨਮੈਂਟ ਸਟੂਡੀਓ ਐਲਐਲਪੀ ਨਾਲ ਇੱਕ ਕਲਾਕਾਰ ਵਜੋਂ ਸਮਝੌਤਾ ਕੀਤਾ ਸੀ। ਉਪਾਸਨਾ ਸਿੰਘ ਇਸ ਸਟੂਡੀਓ ਨੂੰ ਚਲਾਉਂਦੀ ਹੈ। ਉਪਾਸਨਾ ਅਨੁਸਾਰ ਉਸਨੇ 'ਬਾਈ ਜੀ ਕੁਟਣਗੇ' ਨਾਂ ਦੀ ਪੰਜਾਬੀ ਫ਼ਿਲਮ ਬਣਾਉਣੀ ਸੀ। ਇਸ ਵਿੱਚ ਹਰਨਾਜ਼ ਨੇ ਮੁੱਖ ਭੂਮਿਕਾ ਨਿਭਾਈ ਸੀ। ਇਕਰਾਰਨਾਮੇ ਤਹਿਤ ਕਲਾਕਾਰਾਂ ਨੂੰ ਫ਼ਿਲਮ ਦੇ ਪ੍ਰਚਾਰ ਕਾਰਜਾਂ ਲਈ ਉਪਲਬਧ ਹੋਣਾ ਸੀ।

ਉਪਾਸਨਾ ਨੇ ਦੋਸ਼ ਲਾਇਆ ਸੀ ਕਿ ਉਹ ਬਤੌਰ ਨਿਰਮਾਤਾ ਪੰਜਾਬੀ ਵਿੱਚ ਆਪਣੀ ਪਹਿਲੀ ਫ਼ਿਲਮ ਬਣਾਉਣਾ ਚਾਹੁੰਦੀ ਹੈ, ਪਰ ਹਰਨਾਜ਼ ਸੰਧੂ ਨੂੰ ਪੰਜਾਬੀ ਇੰਡਸਟਰੀ ਛੋਟੀ ਲੱਗਦੀ ਹੈ। ਉਸਨੂੰ ਲੱਗਦਾ ਹੈ ਕਿ ਉਹ ਸਿਰਫ ਬਾਲੀਵੁੱਡ ਅਤੇ ਹਾਲੀਵੁੱਡ ਪ੍ਰੋਜੈਕਟਾਂ ਲਈ ਬਣੀ ਹੈ। ਹਰਨਾਜ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਉਹ ਕਿੱਥੋਂ ਆਈ ਹੈ। ਉਸ ਨੂੰ ਪੰਜਾਬੀ ਫਿਲਮਾਂ ਦਾ ਹਿੱਸਾ ਬਣ ਕੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਹਰਨਾਜ਼ ਨੇ ਆਪਣੀ ਫਿਲਮ ਦੀ ਇੱਕ ਵੀ ਪੋਸਟ ਨਹੀਂ ਪਾਈ। ਇਸ ਦੇ ਨਾਲ ਹੀ ਉਨ੍ਹਾਂ ਨੇ ਫਿਲਮ ਬਾਰੇ ਜਨਤਕ ਤੌਰ 'ਤੇ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ।

Related Stories

No stories found.
logo
Punjab Today
www.punjabtoday.com