ਕੈਨੇਡਾ ਨੇ ਭਾਰਤ ਨੂੰ ਲੈ ਕੇ ਆਪਣੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ

ਕੈਨੇਡਾ ਨੇ ਭਾਰਤ ਦੀ ਯਾਤਰਾ ਕਰਨ ਵਾਲੇ ਆਪਣੇ ਨਾਗਰਿਕਾਂ ਨੂੰ ਪੰਜਾਬ, ਰਾਜਸਥਾਨ ਅਤੇ ਗੁਜਰਾਤ ਵਰਗੇ ਸਰਹੱਦੀ ਰਾਜਾਂ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਹੈ।
ਕੈਨੇਡਾ ਨੇ ਭਾਰਤ ਨੂੰ ਲੈ ਕੇ ਆਪਣੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ

ਭਾਰਤ ਵਲੋਂ ਕੈਨੇਡਾ 'ਤੇ ਜਾਰੀ ਕੀਤੀ ਐਡਵਾਈਜ਼ਰੀ ਤੋਂ ਕੈਨੇਡਾ ਨਾਰਾਜ਼ ਨਜ਼ਰ ਆ ਰਿਹਾ ਹੈ। ਕੈਨੇਡਾ ਨੇ ਭਾਰਤ ਦੀ ਯਾਤਰਾ ਕਰਨ ਵਾਲੇ ਆਪਣੇ ਨਾਗਰਿਕਾਂ ਨੂੰ ਪੰਜਾਬ, ਰਾਜਸਥਾਨ ਅਤੇ ਗੁਜਰਾਤ ਵਰਗੇ ਸਰਹੱਦੀ ਰਾਜਾਂ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਹੈ।

ਕੈਨੇਡੀਅਨ ਸਰਕਾਰ ਨੇ ਕਿਹਾ ਹੈ, ਕਿ ਇਨ੍ਹਾਂ ਖੇਤਰਾਂ ਵਿੱਚ ਭੂਮੀਗਤ ਵਿਸਫੋਟਕ ਅਤੇ ਸੁਰੱਖਿਆ ਦਾ ਖਤਰਾ ਹੈ। ਕੈਨੇਡਾ ਨੇ ਆਪਣੇ ਨਾਗਰਿਕਾਂ ਨੂੰ ਜਾਰੀ ਕੀਤੀ ਐਡਵਾਈਜ਼ਰੀ 'ਚ ਕਿਹਾ, 'ਪਾਕਿਸਤਾਨ ਦੀ ਸਰਹੱਦ ਤੋਂ 10 ਕਿਲੋਮੀਟਰ ਤੱਕ ਦੇ ਇਲਾਕਿਆਂ 'ਚ ਨਾ ਜਾਓ। ਗੁਜਰਾਤ, ਰਾਜਸਥਾਨ ਅਤੇ ਪੰਜਾਬ ਦੇ ਇਹ ਇਲਾਕੇ ਬਾਰੂਦੀ ਸੁਰੰਗਾਂ ਅਤੇ ਵਿਸਫੋਟਕਾਂ ਦੇ ਸ਼ਿਕਾਰ ਹਨ। ਇੱਥੇ ਇੱਕ ਗੰਭੀਰ ਸੁਰੱਖਿਆ ਖਤਰਾ ਹੋ ਸਕਦਾ ਹੈ।

ਕੈਨੇਡਾ ਦੀ ਇਹ ਸਲਾਹ ਹੈਰਾਨ ਕਰਨ ਵਾਲੀ ਹੈ। ਅਜਿਹੇ 'ਚ ਮੰਨਿਆ ਜਾ ਰਿਹਾ ਹੈ ਕਿ ਕੈਨੇਡਾ 'ਚ ਨਫਰਤੀ ਅਪਰਾਧ ਦੀ ਸੰਭਾਵਨਾ ਨੂੰ ਲੈ ਕੇ ਭਾਰਤੀ ਸਰਕਾਰ ਵੱਲੋਂ ਭਾਰਤੀਆਂ ਨੂੰ ਜਾਰੀ ਕੀਤੀ ਗਈ ਐਡਵਾਈਜ਼ਰੀ ਦੇ ਜਵਾਬ 'ਚ ਇਹ ਕਦਮ ਚੁੱਕਿਆ ਗਿਆ ਹੈ। ਇਸ ਲਈ ਕੈਨੇਡਾ ਸਰਕਾਰ ਦੇ ਫੈਸਲੇ 'ਤੇ ਸਵਾਲ ਉਠਾਏ ਜਾ ਰਹੇ ਹਨ। ਕੈਨੇਡਾ ਸਰਕਾਰ ਨੇ 27 ਸਤੰਬਰ ਨੂੰ ਆਪਣੀ ਵੈੱਬਸਾਈਟ 'ਤੇ ਜਾਰੀ ਕੀਤੀ ਐਡਵਾਈਜ਼ਰੀ 'ਚ ਕਿਹਾ ਹੈ ਕਿ ਭਾਰਤ ਆਉਣ ਸਮੇਂ ਉਨ੍ਹਾਂ ਨੂੰ ਪੂਰੇ ਦੇਸ਼ 'ਚ ਸਾਵਧਾਨੀ ਨਾਲ ਯਾਤਰਾ ਕਰਨੀ ਚਾਹੀਦੀ ਹੈ।

ਕੈਨੇਡਾ ਨੇ ਆਪਣੀ ਐਡਵਾਈਜ਼ਰੀ 'ਚ ਕਿਹਾ ਹੈ ਕਿ ਭਾਰਤ ਦੇ ਹਰ ਖੇਤਰ 'ਚ ਅੱਤਵਾਦੀ ਹਮਲਿਆਂ ਦਾ ਖਤਰਾ ਹੈ। ਹਾਲਾਂਕਿ ਲੱਦਾਖ ਨੂੰ ਇਸ ਤੋਂ ਬਾਹਰ ਰੱਖਿਆ ਗਿਆ ਹੈ। ਕੈਨੇਡਾ ਨੇ ਆਪਣੇ ਨਾਗਰਿਕਾਂ ਨੂੰ ਮਨੀਪੁਰ ਅਤੇ ਅਸਾਮ ਵਰਗੇ ਉੱਤਰ-ਪੂਰਬੀ ਰਾਜਾਂ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਹੈ, ਜਦੋ ਤੱਕ ਬਹੁਤ ਜ਼ਰੂਰੀ ਨਾ ਹੋਵੇ ।

ਕੈਨੇਡਾ ਨੇ ਕਿਹਾ ਕਿ ਇਨ੍ਹਾਂ ਦੋਹਾਂ ਸੂਬਿਆਂ 'ਚ ਅੱਤਵਾਦ ਅਤੇ ਵਿਦਰੋਹੀ ਹਮਲਿਆਂ ਦਾ ਖਤਰਾ ਹੈ। ਦਰਅਸਲ, 23 ਸਤੰਬਰ ਨੂੰ ਹੀ ਭਾਰਤ ਸਰਕਾਰ ਨੇ ਕੈਨੇਡਾ ਵਿੱਚ ਰਹਿ ਰਹੇ ਆਪਣੇ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਇੱਕ ਐਡਵਾਈਜ਼ਰੀ ਜਾਰੀ ਕਰਕੇ ਨਫ਼ਰਤੀ ਅਪਰਾਧ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਦੇ ਮੱਦੇਨਜ਼ਰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਸੀ। ਮੰਨਿਆ ਜਾ ਰਿਹਾ ਹੈ ਕਿ ਇਹ ਐਡਵਾਈਜ਼ਰੀ ਕੈਨੇਡਾ ਨੇ ਇਸ ਗੱਲ ਦੇ ਬਦਲੇ ਦਿਤੀ ਹੈ ਅਤੇ ਉਸ ਨੇ ਇਸ ਦੇ ਜਵਾਬ 'ਚ ਇਹ ਹੁਕਮ ਜਾਰੀ ਕੀਤਾ ਹੈ।

Related Stories

No stories found.
logo
Punjab Today
www.punjabtoday.com