ਯੂਐੱਸ : ਭਾਰਤੀ ਮੂਲ ਦੇ ਸਾਂਸਦ ਨੇ ਕਿਹਾ, H-1B ਵੀਜ਼ਾ ਵਧਾਇਆ ਜਾਵੇ

ਐਚ-1ਬੀ ਵੀਜ਼ਾ ਭਾਰਤੀ ਪੇਸ਼ੇਵਰਾਂ ਦੁਆਰਾ ਸਭ ਤੋਂ ਵੱਧ ਮੰਗਿਆ ਜਾਂਦਾ ਹੈ। ਅਜਿਹੇ 'ਚ ਜੇਕਰ ਅਮਰੀਕੀ ਸੰਸਦ ਦੀ ਮੰਗ ਨੂੰ ਦੇਖਦੇ ਹੋਏ ਐੱਚ-1ਬੀ ਵੀਜ਼ਾ ਦੀ ਗਿਣਤੀ ਵਧਾਈ ਜਾਂਦੀ ਹੈ ਤਾਂ ਭਾਰਤੀਆਂ ਨੂੰ ਇਸ ਦਾ ਫਾਇਦਾ ਮਿਲ ਸਕਦਾ ਹੈ।
ਯੂਐੱਸ :  ਭਾਰਤੀ ਮੂਲ ਦੇ ਸਾਂਸਦ ਨੇ ਕਿਹਾ, H-1B ਵੀਜ਼ਾ ਵਧਾਇਆ ਜਾਵੇ

ਭਾਰਤ ਹੀ ਨਹੀਂ ਸਗੋਂ ਦੁਨੀਆਂ ਦੇ ਕਈ ਦੇਸ਼ਾਂ ਦੇ ਲੋਕ ਅਮਰੀਕਾ ਨੂੰ ਸਭ ਤੋਂ ਪਸੰਦੀਦਾ ਦੇਸ਼ ਮੰਨਦੇ ਹਨ। ਭਾਰਤੀ ਮੂਲ ਦੇ ਅਮਰੀਕੀ ਸਾਂਸਦ ਸ੍ਰੀ ਥਾਣੇਦਾਰ ਨੇ ਐੱਚ-1ਬੀ ਵੀਜ਼ਿਆਂ ਦੀ ਗਿਣਤੀ ਵਧਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਇਮੀਗ੍ਰੇਸ਼ਨ ਲਈ ਕਾਨੂੰਨੀ ਰਸਤਾ ਵਧਾਉਣ ਦੀ ਮੰਗ ਵੀ ਕੀਤੀ ਹੈ। ਥਾਣੇਦਾਰ ਨੇ ਇਹ ਅਪੀਲ ਅਮਰੀਕਾ ਦੇ ਹੋਮਲੈਂਡ ਸਕਿਓਰਿਟੀ ਮੰਤਰੀ ਅਲੇਜੈਂਡਰੋ ਮੇਅਰਕਸ ਨੂੰ ਕੀਤੀ ਹੈ।

ਦੱਸ ਦੇਈਏ ਕਿ ਐਚ-1ਬੀ ਵੀਜ਼ਾ ਭਾਰਤੀ ਪੇਸ਼ੇਵਰਾਂ ਦੁਆਰਾ ਸਭ ਤੋਂ ਵੱਧ ਮੰਗਿਆ ਜਾਂਦਾ ਹੈ। ਅਜਿਹੇ 'ਚ ਜੇਕਰ ਅਮਰੀਕੀ ਸੰਸਦ ਦੀ ਮੰਗ ਨੂੰ ਦੇਖਦੇ ਹੋਏ ਐੱਚ-1ਬੀ ਵੀਜ਼ਾ ਦੀ ਗਿਣਤੀ ਵਧਾਈ ਜਾਂਦੀ ਹੈ ਤਾਂ ਭਾਰਤੀਆਂ ਨੂੰ ਇਸ ਦਾ ਫਾਇਦਾ ਮਿਲ ਸਕਦਾ ਹੈ। ਵਿੱਤੀ ਸਾਲ 2024 ਵਿਚ ਹੋਮਲੈਂਡ ਸਕਿਓਰਿਟੀ ਦੀ ਬਜਟ ਮੰਗ 'ਤੇ ਅਮਰੀਕੀ ਕਾਂਗਰਸ (ਸੰਸਦ) ਵਿਚ ਚਰਚਾ ਦੌਰਾਨ ਅਮਰੀਕੀ ਸੰਸਦ ਮੈਂਬਰ ਸ੍ਰੀ ਥਾਣੇਦਾਰ ਨੇ ਕਿਹਾ ਕਿ ਸਾਨੂੰ ਇਮੀਗ੍ਰੇਸ਼ਨ ਲਈ ਕਾਨੂੰਨੀ ਰਾਹਾਂ ਦਾ ਵਿਸਥਾਰ ਕਰਨ ਦੀ ਲੋੜ ਹੈ। ਇਸਦੇ ਨਾਲ ਹੀ ਐੱਚ-1ਬੀ ਵੀਜ਼ਾ ਦੀ ਗਿਣਤੀ ਵਧਾਉਣ ਦੀ ਲੋੜ ਹੈ।

ਥਾਣੇਦਾਰ ਨੇ ਕਿਹਾ ਕਿ ਇਮੀਗ੍ਰੇਸ਼ਨ ਪ੍ਰਣਾਲੀ ਦੀ ਅਸਫਲਤਾ ਕਾਰਨ ਅਮਰੀਕਾ ਦੀਆਂ ਸਰਹੱਦਾਂ 'ਤੇ ਚੁਣੌਤੀਆਂ ਵਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਲਈ ਸਰਹੱਦਾਂ ਨੂੰ ਸੁਰੱਖਿਅਤ ਕਰਨਾ ਬਹੁਤ ਜ਼ਰੂਰੀ ਹੈ। ਦੱਸ ਦੇਈਏ ਕਿ ਇਸ ਸਮੇਂ ਅਮਰੀਕਾ ਹਰ ਸਾਲ 85,000 ਐਚ-1ਬੀ ਵੀਜ਼ਾ ਜਾਰੀ ਕਰਦਾ ਹੈ, ਜਿਸ ਵਿੱਚੋਂ 20,000 ਵੀਜ਼ੇ ਅਮਰੀਕੀ ਯੂਨੀਵਰਸਿਟੀਆਂ ਤੋਂ ਉੱਚ ਡਿਗਰੀ ਹਾਸਲ ਕਰਨ ਵਾਲੇ ਲੋਕਾਂ ਨੂੰ ਦਿੱਤੇ ਜਾਂਦੇ ਹਨ। H-1B ਵੀਜ਼ਾ ਇੱਕ ਇਮੀਗ੍ਰੇਸ਼ਨ ਵੀਜ਼ਾ ਹੈ, ਜੋ ਅਮਰੀਕੀ ਕੰਪਨੀਆਂ ਨੂੰ ਅਮਰੀਕਾ ਵਿੱਚ ਕੰਮ ਕਰਨ ਲਈ ਵਿਦੇਸ਼ੀ ਤਕਨੀਕੀ ਮਾਹਿਰਾਂ ਨੂੰ ਲਿਆਉਣ ਦੀ ਇਜਾਜ਼ਤ ਦਿੰਦਾ ਹੈ।

ਦੁਨੀਆ ਭਰ ਦੇ ਮਾਹਿਰਾਂ ਵਿੱਚ ਇਸ ਵੀਜ਼ੇ ਦੀ ਬਹੁਤ ਮੰਗ ਹੈ, ਖਾਸ ਤੌਰ 'ਤੇ ਅਮਰੀਕੀ ਅਤੇ ਚੀਨੀ ਨਾਗਰਿਕ ਵੱਡੀ ਗਿਣਤੀ ਵਿੱਚ H-1B ਵੀਜ਼ਾ ਪ੍ਰਾਪਤ ਕਰਨ ਤੋਂ ਬਾਅਦ ਅਮਰੀਕਾ ਵਿੱਚ ਕੰਮ ਕਰਨ ਜਾਂਦੇ ਹਨ। ਜ਼ਿਕਰਯੋਗ ਹੈ ਕਿ ਐਚ-1ਬੀ ਵੀਜ਼ਾ ਮਿਲਣ ਤੋਂ ਬਾਅਦ ਅਮਰੀਕਾ 'ਚ ਕੰਮ ਕਰਨ ਵਾਲੇ ਲੋਕਾਂ ਨੂੰ ਪਿਛਲੇ ਦਿਨੀਂ ਚੰਗੀ ਖ਼ਬਰ ਮਿਲੀ ਸੀ। ਦਰਅਸਲ, ਇੱਕ ਅਮਰੀਕੀ ਅਦਾਲਤ ਨੇ ਹਾਲ ਹੀ ਵਿੱਚ H-1B ਵੀਜ਼ਾ ਰੱਖਣ ਵਾਲੇ ਕਾਮਿਆਂ ਦੇ ਜੀਵਨ ਸਾਥੀ ਨੂੰ ਅਮਰੀਕਾ ਵਿੱਚ ਕੰਮ ਕਰਨ ਦੀ ਇਜਾਜ਼ਤ ਦਿੱਤੀ ਸੀ। H-1B ਵੀਜ਼ਾ ਇੱਕ ਅਜਿਹਾ ਵੀਜ਼ਾ ਹੈ ਜੋ ਅਮਰੀਕੀ ਕੰਪਨੀਆਂ ਨੂੰ ਸਿਧਾਂਤਕ ਜਾਂ ਤਕਨੀਕੀ ਮੁਹਾਰਤ ਦੀ ਲੋੜ ਵਾਲੇ ਵਿਸ਼ੇਸ਼ ਕਿੱਤਿਆਂ ਵਿੱਚ ਵਿਦੇਸ਼ੀ ਕਾਮਿਆਂ ਨੂੰ ਨੌਕਰੀ ਦੇਣ ਦੀ ਇਜਾਜ਼ਤ ਦਿੰਦਾ ਹੈ। ਤਕਨਾਲੋਜੀ ਕੰਪਨੀਆਂ ਭਾਰਤ ਅਤੇ ਚੀਨ ਵਰਗੇ ਦੇਸ਼ਾਂ ਤੋਂ ਹਰ ਸਾਲ ਹਜ਼ਾਰਾਂ ਕਰਮਚਾਰੀਆਂ ਨੂੰ ਨੌਕਰੀ 'ਤੇ ਰੱਖਣ ਲਈ ਇਸ 'ਤੇ ਨਿਰਭਰ ਕਰਦੀਆਂ ਹਨ।

Related Stories

No stories found.
logo
Punjab Today
www.punjabtoday.com