ਥਾਈਲੈਂਡ ਦੇ ਚਾਈਲਡ ਸੈਂਟਰ 'ਚ ਗੋਲੀਬਾਰੀ 'ਚ ਬੱਚਿਆਂ ਸਮੇਤ 34 ਲੋਕਾਂ ਦੀ ਮੌਤ

ਥਾਈਲੈਂਡ ਦੇ ਚਾਈਲਡ ਸੈਂਟਰ 'ਚ ਗੋਲੀਬਾਰੀ 'ਚ ਬੱਚਿਆਂ ਸਮੇਤ 34 ਲੋਕਾਂ ਦੀ ਮੌਤ

ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਗੋਲੀ ਚਲਾਉਣ ਵਾਲਾ ਸਾਬਕਾ ਪੁਲਿਸ ਮੁਲਾਜ਼ਮ ਹੈ। ਪੁਲਿਸ ਨੇ ਕਿਹਾ ਕਿ ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
Published on

ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਹੋਈ ਗੋਲੀਬਾਰੀ 'ਚ ਘੱਟੋ-ਘੱਟ 34 ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ 'ਚ 23 ਬੱਚੇ ਵੀ ਸ਼ਾਮਲ ਹਨ। ਪੂਰਾ ਵੇਰਵਾ ਅਜੇ ਉਪਲਬਧ ਨਹੀਂ ਹੈ। ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ।

ਰਿਪੋਰਟਾਂ ਮੁਤਾਬਕ ਮਰਨ ਵਾਲਿਆਂ ਵਿੱਚ ਕਈ ਬੱਚੇ ਵੀ ਸ਼ਾਮਲ ਹਨ। ਪੁਲਿਸ ਦੇ ਬੁਲਾਰੇ ਅਨੁਸਾਰ ਇਸ ਘਟਨਾ ਵਿੱਚ ਹੋਰ ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ​​ਸਕਦੀ ਹੈ। ਘਟਨਾ ਸਬੰਧੀ ਹੋਰ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਗੋਲੀ ਚਲਾਉਣ ਵਾਲਾ ਸਾਬਕਾ ਪੁਲਿਸ ਮੁਲਾਜ਼ਮ ਹੈ। ਪੁਲਿਸ ਨੇ ਕਿਹਾ ਕਿ ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਬੱਚਿਆਂ 'ਤੇ ਵੀ ਚਾਕੂਆਂ ਨਾਲ ਹਮਲਾ ਕੀਤਾ ਗਿਆ । ਮਰਨ ਵਾਲਿਆਂ ਵਿਚ ਜ਼ਿਆਦਾਤਰ ਬੱਚੇ ਹਨ। ਪੁਲਿਸ ਦਾ ਕਹਿਣਾ ਹੈ ਕਿ ਹਮਲਾਵਰ ਬੈਂਕਾਕ ਵਾਲੀ ਹੀ ਨੰਬਰ ਪਲੇਟ ਵਾਲੀ ਚਿੱਟੇ ਰੰਗ ਦੀ ਟੋਇਟਾ ਗੱਡੀ ਵਿੱਚ ਆਇਆ ਸੀ।

ਇੱਕ ਪੁਲਿਸ ਮੁਲਾਜ਼ਮ ਦਾ ਕਹਿਣਾ ਹੈ, ਕਿ ਮਰਨ ਵਾਲਿਆਂ ਵਿੱਚ 23 ਬੱਚੇ ਵੀ ਸ਼ਾਮਲ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਥਾਈਲੈਂਡ ਵਿੱਚ 2020 ਵਿੱਚ ਨਾਖੋਨ ਰਤਚਾਸਿਮਾ ਸ਼ਹਿਰ ਵਿੱਚ ਇੱਕ ਸੈਨਿਕ ਨੇ 21 ਲੋਕਾਂ ਨੂੰ ਗੋਲੀਆਂ ਦਾ ਨਿਸ਼ਾਨਾ ਬਣਾਇਆ ਸੀ। ਮੀਡੀਆ ਰਿਪੋਰਟਾਂ ਮੁਤਾਬਕ ਹਮਲਾਵਰ ਨੇ ਆਪਣੀ ਪਤਨੀ ਅਤੇ ਬੱਚੇ ਨੂੰ ਵੀ ਗੋਲੀ ਮਾਰ ਦਿੱਤੀ ਸੀ । ਇਸ ਤੋਂ ਬਾਅਦ ਉਸ ਨੇ ਖੁਦ ਨੂੰ ਵੀ ਗੋਲੀ ਮਾਰ ਲਈ। ਹਾਲਾਂਕਿ ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਮਿਲੀ ਹੈ।

ਇਸ ਘਟਨਾ ਦਾ ਨੋਟਿਸ ਲੈਂਦਿਆਂ ਪ੍ਰਧਾਨ ਮੰਤਰੀ ਨੇ ਤੁਰੰਤ ਗ੍ਰਿਫਤਾਰੀ ਦੇ ਹੁਕਮ ਦਿੱਤੇ ਹਨ। ਘਟਨਾ ਤੋਂ ਬਾਅਦ ਨੌਂਗ ਬੁਆ ਲੈਨਫੂ ਸੂਬੇ 'ਚ ਫੌਜ ਨੂੰ ਅਲਰਟ ਕਰ ਦਿੱਤਾ ਗਿਆ ਹੈ। ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਥਾਈਲੈਂਡ ਦੇ ਕੇਂਦਰੀ ਜਾਂਚ ਬਿਊਰੋ (ਸੀ.ਆਈ.ਬੀ.) ਦੇ ਅਧਿਕਾਰੀ ਮੇਜਰ ਜਨਰਲ ਜੀਰਾਪੋਬ ਪੁਰੀਡੇਟ ਅਨੁਸਾਰ ਹਮਲਾਵਰ ਉੱਚ ਸਿੱਖਿਆ ਪ੍ਰਾਪਤ ਅਤੇ ਫਿੱਟ ਸੀ। ਪੁਲਿਸ ਵਿਚ ਅਫਸਰ ਬਣ ਗਿਆ ਸੀ, ਪਰ ਕੁਝ ਮਹੀਨਿਆਂ ਵਿਚ ਹੀ ਨਸ਼ਾ ਤਸਕਰੀ ਵਿਚ ਸ਼ਾਮਲ ਹੋ ਗਿਆ। ਇੰਟਰ-ਆਫਿਸ ਡਰੱਗ ਟੈਸਟ ਵਿਚ ਫੇਲ ਹੋਣ ਤੋਂ ਬਾਅਦ ਉਸ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਹ ਪੂਰਾ ਸਮਾਂ ਨਸ਼ਾ ਤਸਕਰ ਬਣ ਗਿਆ। ਉਸ ਨੂੰ ਇਕ ਵਾਰ ਗ੍ਰਿਫਤਾਰ ਵੀ ਕੀਤਾ ਗਿਆ ਸੀ। ਉਹ ਕੇਸ ਹਾਲੇ ਵੀ ਅਦਾਲਤ ਵਿੱਚ ਚੱਲ ਰਿਹਾ ਹੈ।

logo
Punjab Today
www.punjabtoday.com